Manpreet Badal: ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ, ਇਕ ਘੰਟੇ ‘ਚ ਪੁੱਛੇ 15 ਸਵਾਲ, ਸਹਿਯੋਗ ਦਾ ਦਿੱਤਾ ਭਰੋਸਾ
ਵਿਜੀਲੈਂਸ ਜਾਂਚ ਵਿੱਚ ਸਾਹਮਣੇ ਆਇਆ ਕਿ ਜਿਸ ਪਲਾਟ ਵਿੱਚ ਮਨਪ੍ਰੀਤ ਸਿੰਘ ਬਾਦਲ 'ਤੇ ਘਪਲਾ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੀ ਦੀ ਬੋਲੀ ਜੁਗਨੂੰ ਦੇ ਦਫਤਰ ਵਿੱਚ ਹੋਈ ਸੀ। ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਵਿਕਾਸ, ਰਾਜੀਵ ਅਤੇ ਅਮਨਦੀਪ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਨੇ ਪੁੱਛਗਿੱਛ ਚ ਮੰਨਿਆ ਸੀ ਕਿ ਠੇਕੇਦਾਰ ਦੇ ਕਹਿਣ ਤੇ ਹੀ ਪਲਾਟ ਦੀ ਬੋਲੀ ਮਨਪ੍ਰੀਤ ਸਿੰਘ ਬਾਦਲ ਨੇ ਕਰਵਾਈ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ ਸੀਏ ਸੰਜੀਵ ਕੁਮਾਰ ਵਿੱਚ ਇਸ ਕੁਰੱਪਸ਼ਨ ਦੇ ਕੇਸ਼ ਵਿੱਚ ਸ਼ਾਮਿਲ ਹਨ।
ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਲਾਟ ਦੇ ਸਮਝੌਤੇ ਦੀ ਅਸਲ ਕਾਪੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਤੋਂ ਲਈ ਗਈ ਹੈ। ਇਸ ਤੋਂ ਇਲਾਵਾ ਪਲਾਟ ਖਰੀਦਣ ਲਈ ਟਰਾਂਸਫਰ ਕੀਤੇ ਗਏ ਪੈਸਿਆਂ ਬਾਰੇ ਵੀ ਸਵਾਲ ਪੁੱਛੇ ਗਏ । ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਨੂੰ ਪੰਜਾਬ ਬਣਾਉਣ ਦਾ ਮੌਕਾ ਦਿੱਤਾ ਸੀ, ਪਰ ਉਹ ਲਗਾਤਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।
ਬਹੁਚਰਚਿਤ ਪਲਾਟ ਘੁਟਾਲੇ ਵਿੱਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਅਧਿਕਾਰੀ ਡੀਐਸਪੀ ਕੁਲਵੰਤ ਸਿੰਘ ਨੇ ਇੱਕ ਘੰਟੇ ਤੋਂ ਵੱਧ ਸਮੇ ਦੌਰਾਨ ਬਾਦਲ ਤੋਂ ਕਰੀਬ 15 ਸਵਾਲ ਪੁੱਛੇ। ਬਾਦਲ ਨੇ ਉਨ੍ਹਾਂ ਵਿਚੋਂ ਕੁਝ ਦੇ ਜਵਾਬ ਦਿੱਤੇ ਅਤੇ ਕੁਝ ਸਵਾਲ ਲਿਖ ਲਏ, ਜਿਨ੍ਹਾਂ ਦਾ ਜਵਾਬ ਉਨ੍ਹਾਂ ਨੂੰ ਅਗਲੀ ਸੁਣਵਾਈ ਦੌਰਾਨ ਦੇਣ ਲਈ ਕਿਹਾ ਗਿਆ ਹੈ।


