Manpreet Badal: ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ, ਇਕ ਘੰਟੇ ‘ਚ ਪੁੱਛੇ 15 ਸਵਾਲ, ਸਹਿਯੋਗ ਦਾ ਦਿੱਤਾ ਭਰੋਸਾ

Updated On: 

20 Nov 2023 18:39 PM

ਵਿਜੀਲੈਂਸ ਜਾਂਚ ਵਿੱਚ ਸਾਹਮਣੇ ਆਇਆ ਕਿ ਜਿਸ ਪਲਾਟ ਵਿੱਚ ਮਨਪ੍ਰੀਤ ਸਿੰਘ ਬਾਦਲ 'ਤੇ ਘਪਲਾ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੀ ਦੀ ਬੋਲੀ ਜੁਗਨੂੰ ਦੇ ਦਫਤਰ ਵਿੱਚ ਹੋਈ ਸੀ। ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਵਿਕਾਸ, ਰਾਜੀਵ ਅਤੇ ਅਮਨਦੀਪ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਨੇ ਪੁੱਛਗਿੱਛ ਚ ਮੰਨਿਆ ਸੀ ਕਿ ਠੇਕੇਦਾਰ ਦੇ ਕਹਿਣ ਤੇ ਹੀ ਪਲਾਟ ਦੀ ਬੋਲੀ ਮਨਪ੍ਰੀਤ ਸਿੰਘ ਬਾਦਲ ਨੇ ਕਰਵਾਈ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ ਸੀਏ ਸੰਜੀਵ ਕੁਮਾਰ ਵਿੱਚ ਇਸ ਕੁਰੱਪਸ਼ਨ ਦੇ ਕੇਸ਼ ਵਿੱਚ ਸ਼ਾਮਿਲ ਹਨ।

Manpreet Badal: ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ, ਇਕ ਘੰਟੇ ਚ ਪੁੱਛੇ 15 ਸਵਾਲ, ਸਹਿਯੋਗ ਦਾ ਦਿੱਤਾ ਭਰੋਸਾ
Follow Us On

ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਲਾਟ ਦੇ ਸਮਝੌਤੇ ਦੀ ਅਸਲ ਕਾਪੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਤੋਂ ਲਈ ਗਈ ਹੈ। ਇਸ ਤੋਂ ਇਲਾਵਾ ਪਲਾਟ ਖਰੀਦਣ ਲਈ ਟਰਾਂਸਫਰ ਕੀਤੇ ਗਏ ਪੈਸਿਆਂ ਬਾਰੇ ਵੀ ਸਵਾਲ ਪੁੱਛੇ ਗਏ । ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਨੂੰ ਪੰਜਾਬ ਬਣਾਉਣ ਦਾ ਮੌਕਾ ਦਿੱਤਾ ਸੀ, ਪਰ ਉਹ ਲਗਾਤਾਰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।

ਬਹੁਚਰਚਿਤ ਪਲਾਟ ਘੁਟਾਲੇ ਵਿੱਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਅਧਿਕਾਰੀ ਡੀਐਸਪੀ ਕੁਲਵੰਤ ਸਿੰਘ ਨੇ ਇੱਕ ਘੰਟੇ ਤੋਂ ਵੱਧ ਸਮੇ ਦੌਰਾਨ ਬਾਦਲ ਤੋਂ ਕਰੀਬ 15 ਸਵਾਲ ਪੁੱਛੇ। ਬਾਦਲ ਨੇ ਉਨ੍ਹਾਂ ਵਿਚੋਂ ਕੁਝ ਦੇ ਜਵਾਬ ਦਿੱਤੇ ਅਤੇ ਕੁਝ ਸਵਾਲ ਲਿਖ ਲਏ, ਜਿਨ੍ਹਾਂ ਦਾ ਜਵਾਬ ਉਨ੍ਹਾਂ ਨੂੰ ਅਗਲੀ ਸੁਣਵਾਈ ਦੌਰਾਨ ਦੇਣ ਲਈ ਕਿਹਾ ਗਿਆ ਹੈ।

ਜਾਂਚ ਵਿੱਚ ਸਹਿਯੋਗ ਦਾ ਭਰੋਸਾ

ਪੇਸ਼ੀ ਤੋਂ ਬਾਅਦ ਸਾਹਮਣੇ ਆਉਂਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਜੀਲੈਂਸ ਜਦੋਂ ਵੀ ਉਨ੍ਹਾਂ ਨੂੰ ਬੁਲਾਵੇਗੀ, ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਆ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਕੇਸ ਸਰਕਾਰ ਨੇ ਆਪਣੇ ਹਿੱਤਾਂ ਲਈ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਨੂੰ ਪੰਜਾਬ ਬਣਾਉਣ ਦਾ ਮੌਕਾ ਦਿੱਤਾ ਹੈ। ਪਰ ਸਰਕਾਰ ਸਿਆਸੀ ਰੰਜਿਸ਼ ਤਹਿਤ ਕੰਮ ਕਰ ਰਹੀ ਹੈ।

ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਲਾਟ ਦੇ ਸਮਝੌਤੇ ਦੀ ਅਸਲ ਕਾਪੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਲਈ ਗਈ ਹੈ। ਇਸ ਤੋਂ ਇਲਾਵਾ ਪਲਾਟ ਖਰੀਦਣ ਲਈ ਟਰਾਂਸਫਰ ਕੀਤੇ ਗਏ ਪੈਸਿਆਂ ਬਾਰੇ ਵੀ ਸਵਾਲ ਪੁੱਛੇ ਗਏ। ਡੀਐਸਪੀ ਨੇ ਕਿਹਾ ਕਿ ਪਿਛਲੀ ਪੇਸ਼ੀ ਵਿੱਚ ਬਾਦਲ ਨੂੰ ਕਈ ਸਵਾਲ ਪੁੱਛੇ ਗਏ ਸਨ, ਜਿਨ੍ਹਾਂ ਦੇ ਜਵਾਬ ਅੱਜ ਬਾਦਲ ਨੇ ਦਿੱਤੇ ਹਨ। ਇਸੇ ਤਰ੍ਹਾਂ ਅੱਜ ਵੀ ਬਾਦਲ ਨੇ ਕੁਝ ਸਵਾਲ ਲਿਖ ਕੇ ਦਿੱਤੇ ਹਨ, ਜਿਨ੍ਹਾਂ ਦੇ ਜਵਾਬ ਅਗਲੀ ਸੁਣਵਾਈ ਦੌਰਾਨ ਦਿੱਤੇ ਜਾਣਗੇ।

ਮਨਪ੍ਰੀਤ ਬਾਦਲ ਨੂੰ ਪੁੱਛੇ ਗਏ 15 ਸਵਾਲ

ਡੀਐਸਪੀ ਨੇ ਕਿਹਾ ਕਿ ਬਾਦਲ ਤੋਂ ਬੀਡੀਏ ਅਧਿਕਾਰੀਆਂ ਨਾਲ ਗੱਲਬਾਤ ਦੇ ਰਿਕਾਰਡ ਅਤੇ ਉਨ੍ਹਾਂ ਨਾਲ ਮਿਲੀਭੁਗਤ ਬਾਰੇ ਵੀ ਸਵਾਲ ਪੁੱਛੇ ਗਏ ਸਨ। ਇਨ੍ਹਾਂ ਸਾਰੇ ਸਵਾਲਾਂ ਸਮੇਤ ਮਨਪ੍ਰੀਤ ਬਾਦਲ ਨੂੰ ਕਰੀਬ 15 ਸਵਾਲ ਪੁੱਛੇ ਗਏ ਸਨ।

ਡੀਐਸਪੀ ਨੇ ਦੱਸਿਆ ਕਿ ਮਨਪ੍ਰੀਤ ਬਾਦਲ ਨੇ ਪਲਾਟ ਖਰੀਦਣ ਅਤੇ ਉਨ੍ਹਾਂ ਤੇ ਮਕਾਨ ਬਣਾਉਣ ਲਈ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਵਿਜੀਲੈਂਸ ਵੱਲੋਂ 22 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।