AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ ਬਣੀ ਸਿਆਸੀ ਚਰਚਾ ਦਾ ਕੇਂਦਰ, ਭਾਜਪਾ-ਅਕਾਲੀਆਂ ਦੇ ਵੱਡੇ ਆਗੂ ਹੋਣਗੇ ਸ਼ਾਮਲ

Manpreet Badal's Daughter's Reception: ਇਸ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਕਈ ਵੱਡੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ ਬਣੀ ਸਿਆਸੀ ਚਰਚਾ ਦਾ ਕੇਂਦਰ, ਭਾਜਪਾ-ਅਕਾਲੀਆਂ ਦੇ ਵੱਡੇ ਆਗੂ ਹੋਣਗੇ ਸ਼ਾਮਲ
tv9-punjabi
| Updated On: 03 Nov 2026 13:36 PM IST
Share

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਇਸੇ ਦੌਰਾਨ ਅੱਜ 3 ਨਵੰਬਰ ਨੂੰ ਨਵੀਂ ਦਿੱਲੀ ‘ਚ ਹੋਣ ਵਾਲਾ ਇੱਕ ਪਰਿਵਾਰਕ ਸਮਾਗਮ ਸਿਆਸੀ ਹਲਕਿਆਂ ‘ਚ ਖ਼ਾਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਧੀ ਰਿਆ ਬਾਦਲ ਦੇ ਵਿਆਹ ਦੀ ਰਿਸੈਪਸ਼ਨ ‘ਚ ਦੇਸ਼ ਦੀਆਂ ਕਈ ਪ੍ਰਮੁੱਖ ਸਿਆਸੀ ਹਸਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਸ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਕਈ ਵੱਡੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ।

ਜੈ ਇੰਦਰ ਕੌਰ ਦੇ ਨਿਵਾਸ ‘ਤੇ ਹੋਵੇਗੀ ਰਿਸੈਪਸ਼ਨ

ਜਾਣਕਾਰੀ ਅਨੁਸਾਰ ਰਿਆ ਦੇ ਵਿਆਹ ਦੀ ਰਿਸੈਪਸ਼ਨ ਨਵੀਂ ਦਿੱਲੀ ਦੇ ਲੁਟੀਅਨਜ਼ ਇਲਾਕੇ ‘ਚ ਜੈ ਇੰਦਰ ਕੌਰ ਦੇ ਪਰਿਵਾਰਕ ਨਿਵਾਸ ਵਿਖੇ ਰੱਖੀ ਗਈ ਹੈ। ਜੈ ਇੰਦਰ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਹਨ। ਸਮਾਗਮ ‘ਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂਆਂ ਦੇ ਵੀ ਪਹੁੰਚਣ ਦੀ ਉਮੀਦ ਹੈ।

ਡਾ. ਕਰਨ ਸਿੰਘ ਦੇ ਪਰਿਵਾਰ ਨਾਲ ਜੁੜ ਰਿਹਾ ਬਾਦਲ ਪਰਿਵਾਰ

ਮਨਪ੍ਰੀਤ ਸਿੰਘ ਬਾਦਲ ਦੀ ਧੀ ਰਿਆ ਬਾਦਲ ਦਾ ਵਿਆਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਕਰਨ ਸਿੰਘ ਦੇ ਪੋਤੇ ਆਰ.ਕੇ. ਮਾਰਤੰਡ ਸਿੰਘ ਨਾਲ ਹੋ ਰਿਹਾ ਹੈ। ਮਾਰਤੰਡ ਸਿੰਘ, ਵਿਕਰਮਾਦਿੱਤਿਆ ਸਿੰਘ ਦੇ ਪੁੱਤਰ ਹਨ। ਇਸ ਵਿਆਹ ਸਮਾਗਮ ਦੇ ਚੰਡੀਗੜ੍ਹ ‘ਚ ਹੋਈ ਰਿਸੈਪਸ਼ਨ ‘ਚ ਵੀ ਕਈ ਪ੍ਰਮੁੱਖ ਸਿਆਸੀ ਚਿਹਰੇ ਨਜ਼ਰ ਆਏ ਸਨ। ਇਨ੍ਹਾਂ ‘ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਪਰਨੀਤ ਕੌਰ ਤੇ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਆਗੂ ਸ਼ਾਮਲ ਸਨ।

ਭਾਜਪਾ-ਅਕਾਲੀ ਦਲ ਦੇ ਸੰਭਾਵੀ ਗਠਜੋੜ ਵਿਚਾਲੇ ਵਧੀ ਅਹਿਮੀਅਤ

ਇਸ ਸਮਾਗਮ ਨੂੰ ਸਿਰਫ਼ ਪਰਿਵਾਰਕ ਸਮਾਗਮ ਤੱਕ ਸੀਮਤ ਨਹੀਂ ਦੇਖਿਆ ਜਾ ਰਿਹਾ, ਸਗੋਂ ਇਸ ਦੇ ਸਿਆਸੀ ਮਾਇਨੇ ਵੀ ਕੱਢੇ ਜਾ ਰਹੇ ਹਨ। ਇਸ ਦਾ ਮੁੱਖ ਕਾਰਨ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਨੇੜਤਾ ਦੀਆਂ ਚੱਲ ਰਹੀਆਂ ਚਰਚਾਵਾਂ ਹਨ। ਭਾਜਪਾ ਤੇ ਅਕਾਲੀ ਦਲ ਲੰਬੇ ਸਮੇਂ ਤੱਕ ਐਨਡੀਏ ਦੇ ਸਹਿਯੋਗੀ ਰਹੇ ਸਨ। ਹਾਲਾਂਕਿ ਕਿਸਾਨ ਅੰਦੋਲਨ ਦੌਰਾਨ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ ਸੀ। ਹੁਣ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਦੋਵਾਂ ਧਿਰਾਂ ਵਿਚਾਲੇ ਮੁੜ ਸਿਆਸੀ ਸਾਂਝ ਬਣਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਹੋ ਰਹੀ ਹੈ।

ਹਾਲ ਹੀ ‘ਚ ਅਮਿਤ ਸ਼ਾਹ ਵੱਲੋਂ ਵੀ ਪੰਜਾਬ’ਚ ਐਨਡੀਏ ਦੀ ਸਰਕਾਰ ਬਣਨ ਸਬੰਧੀ ਬਿਆਨ ਦਿੱਤੇ ਗਏ ਹਨ, ਜਿਸ ਤੋਂ ਬਾਅਦ ਗਠਜੋੜ ਦੀਆਂ ਅਟਕਲਾਂ ਨੂੰ ਹੋਰ ਹਵਾ ਮਿਲੀ ਹੈ। ਅਜਿਹੇ ਸਮੇਂ ਵਿੱਚ ਭਾਜਪਾ ਤੇ ਅਕਾਲੀ ਦਲ ਦੇ ਚੋਟੀ ਦੇ ਆਗੂਆਂ ਦਾ ਇੱਕੋ ਸਮਾਗਮ ‘ਚ ਇਕੱਠੇ ਹੋਣਾ ਸਿਆਸੀ ਨਜ਼ਰੀਏ ਤੋਂ ਦਿਲਚਸਪ ਮੰਨਿਆ ਜਾ ਰਿਹਾ ਹੈ।

Follow Us
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...