ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਪਾਰਟੀ ਚੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਲ
ਪੰਜਾਬ ਅੰਦਰ ਕਾਂਗਰਸ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਨੇ ਕਾਂਗਰਸ ਪਾਰਟੀ ਚੋਂ ਅਸਤੀਫਾ ਦੇ ਦਿੱਤਾ ਹੈ। ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਮਨਪ੍ਰੀਤ ਬਾਦਲ
ਜਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਆਪਣੇ ਅਸਤੀਫੇ ਦੀ ਇਕ ਕਾਪੀ ਵੀ ਆਪਣੇ ਟਵਿੱਟਰ ਅਕਾਊਟ ਤੇ ਪੋਸਟ ਕਰਦਿਆਂ ਸਾਰਿਆਂ ਨੂੰ ਅਸਤੀਫੇ ਸਬੰਧੀ ਜਾਣਕਾਰੀ ਦਿੱਤੀ ਹੈ। ਜਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਪੰਜਾਬ ਦੇ ਵਿੱਤ ਮੰਤਰੀ ਰਹੇ ਹਨ ਅਤੇ ਉਹ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਿਚੋਂ ਇਕ ਸਨ। ਅਜਿਹੇ ਵਿਚ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਤੋਂ ਦਿੱਤਾ ਗਿਆ ਇਹ ਅਸਤੀਫਾ ਵੱਡੇ ਸਵਾਲ ਖੜੇ ਕਰਦਾ ਹੈ ਅਤੇ ਮੌਜੂਦਾ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਗੁਜਾਰੀ ਤੇ ਦੀ ਸਵਾਲੀਆ ਨਿਸ਼ਾਨ ਹੈ ਕਿਉਂਕਿ ਰਾਜਾ ਵੜਿੰਗ ਕਾਂਗਰਸ ਪਾਰਟੀ ਦੇ ਪੰਜਾਬ ਆਗੂਆਂ ਨੂੰ ਇਕਜੁੱਟ ਕਰਨ ਵਿਚ ਲਗਾਤਾਰ ਅਸਫਲ ਸਿੱਧ ਹੋ ਰਹੇ ਹਨ।


