ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਾਂਗਰਸ ਪਾਰਟੀ ਚੋਂ ਦਿੱਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਲ
ਪੰਜਾਬ ਅੰਦਰ ਕਾਂਗਰਸ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ਨੇ ਕਾਂਗਰਸ ਪਾਰਟੀ ਚੋਂ ਅਸਤੀਫਾ ਦੇ ਦਿੱਤਾ ਹੈ। ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਮਨਪ੍ਰੀਤ ਬਾਦਲ
ਪੰਜਾਬ ਕਾਂਗਰਸ ਚ ਦੋਫਾੜ
ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਤਾਂ ਉਸ ਸਮੇਂ ਨਵਜੋਤ ਸਿੰਘ ਸਿੱਧੂ ਦੇ ਧੜੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਜਿਸਤੋਂ ਬਾਅਦ ਲਗਾਤਾਰ ਪੰਜਾਬ ਕਾਂਗਰਸ ਦੋਫਾੜ ਹੁੰਦੀ ਨਜ਼ਰ ਆਈ ਹੈ। ਕਿਉਂਕਿ ਇਸਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਦੇ ਨਜ਼ਦੀਕੀ ਸੁਨੀਲ ਜਾਖੜ ਸਮੇਤ ਗੁਰਜੀਤ ਸਿੰਘ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਅਜਿਹੇ ਵਿਚ ਸੀਨੀਅਰ ਕਾਂਰਗਸੀ ਆਗੂ ਅਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਜੇਕਰ ਭਾਜਪਾ ਵਿਚ ਸ਼ਾਮਲ ਹੁੰਦੇ ਹਨ ਤਾਂ ਸ਼ਪੱਸ਼ਟ ਤੌਰ ਤੇ ਪੰਜਾਬ ਅੰਦਰ ਭਾਜਪਾ ਮਜਬੂਤ ਹੋਵੇਗੀ ਅਤੇ ਕਾਂਗਰਸ ਪਾਰਟੀ ਸੂਬੇ ਅੰਦਰ ਆਪਣੀ ਸਥਿਤੀ ਸੁਧਾਰਨ ਵਿਚ ਅਸਫਲ ਨਜ਼ਰ ਆ ਰਹੀ ਹੈ। ਉਧਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਜਿਵੇਂ ਹੀ ਪੰਜਾਬ ਚੋਂ ਬਾਹਰ ਗਈ ਤਾਂ ਅਜਿਹੇ ਵਿਚ ਬਾਦਲ ਦਾ ਅਸਤੀਫਾ ਆਉਣਾ ਵੱਡੇ ਸਵਾਲ ਵੀ ਖੜੇ ਕਰ ਰਿਹਾ ਹੈ।
Follow Us
