ਮਨਪ੍ਰੀਤ ਸਿੰਘ ਬਾਦਲ ਦੀ ਤਲਾਸ਼ ‘ਚ 6 ਸੂਬਿਆਂ ‘ਚ ਛਾਪੇਮਾਰੀ, ਬਠਿੰਡਾ ‘ਚ ਸਾਥੀਆਂ ਦੇ ਟਿਕਾਣਿਆਂ ‘ਤੇ ਰੇਡ

Published: 

29 Sep 2023 10:02 AM

ਪੰਜਾਬ ਵਿੱਚ ਭਾਜਪਾ ਅਤੇ ਕਾਂਗਰਸੀ ਆਗੂਆਂ ਦੀਆਂ ਮੁਸੀਬਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਸਿੰਘ ਖਹਿਰਾ ਤੋਂ ਬਾਅਦ ਹੁਣ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਤਲਾਸ਼ 'ਚ 6 ਸੂਬਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿੱਚ ਪੰਜਾਬ ਤੋਂ ਇਲਾਵਾ ਪੰਜਾਬ ਦੀਆਂ ਵਿਜੀਲੈਂਸ ਟੀਮਾਂ ਹਿਮਾਚਲ, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਪਹੁੰਚ ਚੁੱਕੀਆਂ ਹਨ।

ਮਨਪ੍ਰੀਤ ਸਿੰਘ ਬਾਦਲ ਦੀ ਤਲਾਸ਼ ਚ 6 ਸੂਬਿਆਂ ਚ ਛਾਪੇਮਾਰੀ, ਬਠਿੰਡਾ ਚ ਸਾਥੀਆਂ ਦੇ ਟਿਕਾਣਿਆਂ ਤੇ ਰੇਡ
Follow Us On

ਪੰਜਾਬ ਨਿਊਜ਼। ਬਠਿੰਡਾ ‘ਚ ਇੱਕ ਜਾਇਦਾਦ ਦੀ ਖਰੀਦ ‘ਚ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਮੰਗਲਵਾਰ ਨੂੰ ਇੱਕ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਦਾ ਇਹ ਹੁਕਮ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤੇ ਜਾਣ ਤੋਂ ਬਾਅਦ ਆਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਹੈ।

3 ਲੋਕਾਂ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 409,420,467,468,471,120,66 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ 2021 ਵਿੱਚ ਕੀਤੀ ਸ਼ਿਕਾਇਤ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਮਾਡਲ ਟਾਊਨ ‘ਚ ਪਲਾਟ ਖਰੀਦਣ ਦੇ ਮਾਮਲੇ ‘ਚ ਵਿਜੀਲੈਂਸ ਪਿਛਲੇ ਕਈ ਮਹੀਨਿਆਂ ਤੋਂ ਮਨਪ੍ਰੀਤ ਬਾਦਲ ਖਿਲਾਫ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 24 ਜੁਲਾਈ ਨੂੰ ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਸਨ ਪਰ ਫਿਲਹਾਲ ਕੋਈ ਵੀ ਵਿਜੀਲੈਂਸ ਅਧਿਕਾਰੀ ਇਸ ਮਾਮਲੇ ਵਿੱਚ ਬੋਲਣ ਨੂੰ ਤਿਆਰ ਨਹੀਂ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਐਫਆਈਆਰ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਬਾਦਲ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਵੀ ਅਧਿਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰ ਜਾਣੀਆਂ-ਪਛਾਣੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ, ਪਰ ਉਹ ਕਿਤੇ ਨਹੀਂ ਮਿਲੇ। ਪੰਜਾਬ ਦੇ ਸਾਬਕਾ ਮੰਤਰੀ ਖਿਲਾਫ ਸੋਮਵਾਰ ਨੂੰ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਦੇ ਸਾਬਕਾ ਮੁੱਖ ਪ੍ਰਸ਼ਾਸਕ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜੀਵ ਕੁਮਾਰ, ਅਮਨਦੀਪ ਸਿੰਘ ਅਤੇ ਵਿਕਾਸ ਅਰੋੜਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।