ਪਲਾਟ ਘੁਟਾਲੇ ‘ਚ ਮੁਲਜ਼ਮ ਮਨਪ੍ਰੀਤ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਰੱਦ, ਹੁਣ ਹਾਈਕੋਰਟ ਦਾ ਖੜਕਾਉਣਗੇ ਦਰਵਾਜ਼ਾ

Updated On: 

04 Oct 2023 17:23 PM

ਗ੍ਰਿਫਤਾਰੀ ਦੀ ਡਰੋਂ ਥਾਂ ਥਾਂ ਤੇ ਲੁਕ ਰਹੇ ਮਨਪ੍ਰੀਤ ਬਾਦਲ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਆਪਣੀ ਹੀ ਪਾਰਟੀ ਦੇ ਵਿਧਾਇਕ ਨੇ ਪਲਾਟ ਘੋਟਾਲੇ ਦਾ ਇਲਜ਼ਾਮ ਲਗਾ ਕੇ ਮਨਪ੍ਰੀਤ ਬਾਦਲ ਦੀਆਂ ਬੇੜੀਆਂ ਵਿੱਚ ਬੱਟੇ ਪਾ ਦਿੱਤੇ ਹਨ। ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਦੂਜੇ ਸੂਬਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ ਪਰ ਹਾਲੇ ਤੱਕ ਬੀਜੇਪੀ ਆਗੂ ਦਾ ਕੋਈ ਪਤਾ ਨਹੀਂ ਲੱਗਿਆ ਹੈ।

ਪਲਾਟ ਘੁਟਾਲੇ ਚ ਮੁਲਜ਼ਮ ਮਨਪ੍ਰੀਤ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਰੱਦ, ਹੁਣ ਹਾਈਕੋਰਟ ਦਾ ਖੜਕਾਉਣਗੇ ਦਰਵਾਜ਼ਾ
Follow Us On

ਕਥਿਤ ਪਲਾਟ ਘੁਟਾਲੇ ‘ਚ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਅਗਾਊਂ ਜਮਾਨਤ ਦੀ ਅਰਜੀ ਨੂੰ ਕੋਰਟ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਤੇ ਬੁੱਧਵਾਰ ਨੂੰ ਬਠਿੰਡਾ ਕੋਰਟ ਵਿੱਚ ਸੁਣਵਾਈ ਹੋਈ। ਐਡੀਸ਼ਨਲ ਸੈਸ਼ਨ ਜੱਜ ਜੱਜ ਰਾਜਕੁਮਾਰ ਸਿੰਘਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਦੁਪਿਹਰ ਬਾਅਦ ਜਦੋਂ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਤਾਂ ਮਨਪ੍ਰੀਤ ਬਾਦਲ ਨੂੰ ਬਹੁਤ ਵੱਡਾ ਝੱਟਕਾ ਲੱਗਾ।

ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕੋਰਟ ਵਿੱਚ ਹੋਈ ਸੁਣਵਾਈ ਨੂੰ ਲੈ ਕੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ਤੇ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਾਈਕੋਰਟ ਤੋਂ ਮਨਪ੍ਰੀਤ ਬਾਦਲ ਨੂੰ ਜਰੂਰ ਇਨਸਾਫ ਮਿਲੇਗਾ।

ਦੱਸ ਦੇਈਏ ਕਿ ਬਠਿੰਡਾ ਵਿੱਚ ਇੱਕ ਪਲਾਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵਿਜੀਲੈਂਸ (Vigilance) ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ 6 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ, ਹਾਲੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਤੇ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਭਗੋੜਾ ਐਲਾਨਿਆ ਜਾ ਸਕਦਾ ਹੈ।

ਵਿਜੀਲੈਂਸ ਵਿਭਾਗ ਦੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਦਾ ਫੋਨ ਬੰਦ ਹੈ। ਮਨਪ੍ਰੀਤ ਬਾਦਲ ਵਾਟਸਐੱਪ ਦੇ ਜਰੀਏ ਆਪਣੇ ਸਾਥੀਆਂ ਨਾਲ ਗੱਲਬਾਤ ਕਰ ਰਹੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਦੀ ਆਖਰੀ ਲੋਕੇਸ਼ਨ ਦਿੱਲੀ ਮਿਲੀ ਸੀ। ਵਿਜੀਲੈਂਸ ਵਿਭਾਗ ਨੇ ਇਸ ਲੌਕੇਸ਼ਨ ਨੂੰ ਟਰੇਸ ਵੀ ਕਰ ਲਿਆ ਸੀ। ਪਰ ਹਾਲੇ ਤੱਕ ਉਹ ਉਨ੍ਹਾਂ ਤੱਕ ਪਹੁੰਚ ਨਹੀਂ ਸਕੀ ਹੈ।