ਮਿਆਦ ਖ਼ਤਮ ਹੋਣ ਤੋਂ ਬਾਅਦ ਮੁੜ ਅਰੈਸਟ ਵਾਰੰਟ ਲੈਣ ਕੋਰਟ ਜਾਵੇਗੀ ਵਿਜੀਲੈਂਸ, ਮਨਪ੍ਰੀਤ ਬਾਦਲ ਦੀ ਜ਼ਮਾਨਤ ‘ਤੇ ਸੁਣਵਾਈ

Updated On: 

12 Oct 2023 12:48 PM

ਮਨਪ੍ਰੀਤ ਬਾਦਲ ਪਲਾਟ ਘੁਟਾਲੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ 12 ਦਿਨਾਂ ਤੋਂ ਰੂਪੋਸ਼ ਹਨ। ਉਸ ਦੀ ਭਾਲ ਵਿਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਬੀਤੇ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-7 ਸਥਿਤ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਨਿਰਮਾਣ ਅਧੀਨ ਘਰ 'ਤੇ ਵੀ ਛਾਪਾ ਮਾਰਿਆ ਸੀ। ਵਿਜੀਲੈਂਸ ਨੂੰ ਪਤਾ ਚੱਲਿਆ ਸੀ ਕਿ ਸੈਕਟਰ-7 ਚੰਡੀਗੜ੍ਹ ਵਾਲੀ ਕੋਠੀ ਮਨਪ੍ਰੀਤ ਸਿੰਘ ਬਾਦਲ ਦੀ ਹੈ। ਪਰ ਜਦੋਂ ਵਿਜੀਲੈਂਸ ਜਾਂਚ ਲਈ ਪਹੰਚੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਕੋਠੀ ਮਨਪ੍ਰੀਤ ਸਿੰਘ ਬਾਦਲ ਦੀ ਨਹੀਂ ਸਗੋਂ ਉਨ੍ਹਾਂ ਦੇ ਰਿਸ਼ਤੇਦਾਰ ਦੀ ਹੈ।

ਮਿਆਦ ਖ਼ਤਮ ਹੋਣ ਤੋਂ ਬਾਅਦ ਮੁੜ ਅਰੈਸਟ ਵਾਰੰਟ ਲੈਣ ਕੋਰਟ ਜਾਵੇਗੀ ਵਿਜੀਲੈਂਸ, ਮਨਪ੍ਰੀਤ ਬਾਦਲ ਦੀ ਜ਼ਮਾਨਤ ਤੇ ਸੁਣਵਾਈ
Follow Us On

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਸ਼ਾਮਲ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਹੁਣ ਇਸ ਮਾਮਲੇ ਵਿੱਚ ਵਿਜੀਲੈਂਸ ਅੱਜ ਫਿਰ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰੇਗੀ। ਇਸ ਤੋਂ ਬਾਅਦ ਵੀ ਜੇਕਰ ਮਨਪ੍ਰੀਤ ਬਾਦਲ ਨਾ ਮਿਲੇ ਤਾਂ ਵਿਜੀਲੈਂਸ ਸਾਬਕਾ ਵਿੱਤ ਮੰਤਰੀ ਲਈ ਇਸ਼ਤਿਹਾਰ ਜਾਰੀ ਕਰੇਗੀ।

ਵਿਜੀਲੈਂਸ ਨੇ ਹੁਣ ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਖਿਲਾਫ਼ ਲੁੱਕਆਊਟ ਸਰਕੂਲਰ (ਐੱਲਓਸੀ) ਵੀ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਸਕਣ। ਉੱਧਰ, ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਜੀਲੈਂਸ ਦੋਸ਼ੀਆਂ ਨੂੰ ਫੜਨ ਲਈ ਹਰ ਕਦਮ ਚੁੱਕ ਰਹੀ ਹੈ।

ਲਗਾਤਾਰ ਜਾਰੀ ਹੈ ਮਨਪ੍ਰੀਤ ਸਿੰਘ ਦੀ ਭਾਲ

ਬੀਤੇ ਬੁੱਧਵਾਰ ਨੂੰ ਵਿਜੀਲੈਂਸ ਦੀ ਟੀਮ ਸਰਚ ਵਾਰੰਟਾਂ ਨਾਲ ਚੰਡੀਗੜ੍ਹ ਦੇ ਸੈਕਟਰ-7 ਸਥਿਤ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਸਮੇਤ ਤਿੰਨ ਥਾਵਾਂ ‘ਤੇ ਪਹੁੰਚੀ। ਇਸ ਦੌਰਾਨ ਦੋ ਕੋਠੀਆਂ ਤੇ ਛਾਪੇਮਾਰੀ ਕੀਤੀ ਗਈ ਪਰ ਮਨਪ੍ਰੀਤ ਬਾਦਲ ਦੀ ਰਿਹਾਇਸ਼ ਤੇ ਭਾਲ ਟੀਮ ਨਹੀਂ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਬੂ ਕਰਨ ਲਈ ਟੀਮਾਂ ਚੰਡੀਗੜ੍ਹ ਤੋਂ ਇਲਾਵਾ ਛੇ ਰਾਜਾਂ ਵਿੱਚ ਸਰਗਰਮ ਹਨ।

ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ ਕਿ ਮੁਲਜ਼ਮ ਵਿਦੇਸ਼ ਤੋਂ ਫਰਾਰ ਨਾ ਹੋ ਜਾਣ। ਉਨ੍ਹਾਂ ਦੇ ਗ੍ਰਿਫਤਾਰੀ ਵਾਰੰਟ ਦੀ ਮਿਆਦ ਵੀ ਵਧਾਈ ਜਾਵੇਗੀ।

ਪਲਾਟ ਅਲਾਟਮੈਂਟ ਮਾਮਲੇ ‘ਚ ਧੋਖਾਧੜੀ ਦਾ ਹੈ ਮਾਮਲਾ

ਮਨਪ੍ਰੀਤ ਬਾਦਲ ਖਿਲਾਫ ਵਿੱਤ ਮੰਤਰੀ ਰਹਿੰਦਿਆਂ ਬਠਿੰਡਾ ‘ਚ ਪਲਾਟ ਖਰੀਦਣ ‘ਚ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਤੇ ਬਠਿੰਡਾ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦੋ ਪਲਾਟ ਘੱਟ ਰੇਟ ਤੇ ਖਰੀਦਣ ਦਾ ਇਲਜ਼ਾਮ ਹੈ। ਜਿਸ ਕਾਰਨ ਸਰਕਾਰ ਨੂੰ 65 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਹਾਲੇ ਤੱਕ ਫਰਾਰ ਚੱਲ ਰਹੇ ਹਨ ਮਨਪ੍ਰੀਤ ਬਾਦਲ

ਮਾਮਲਾ ਦਰਜ ਹੋਣ ਦੇ ਬਾਅਦ ਤੋਂ ਮਨਪ੍ਰੀਤ ਬਾਦਲ ਫਰਾਰ ਚੱਲ ਰਹੇ ਹਨ। ਵਿਜੀਲੈਂਸ ਉਨ੍ਹਾਂ ਦੀ ਭਾਲ ਵਿੱਚ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮਨਪ੍ਰੀਤ ਬਾਦਲ ਤੋਂ ਇਲਾਵਾ ਤਤਕਾਲੀ ਡੀਏ ਪ੍ਰਸ਼ਾਸਕ ਵਿਕਰਮਜੀਤ ਸ਼ੇਰ ਗਿੱਲ, ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

Exit mobile version