ਬਠਿੰਡਾ ਪਲਾਟ ਘੋਟਾਲਾ: ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਨਹੀਂ ਰਾਹਤ, ਸੋਮਵਾਰ ਨੂੰ ਹੋਵੇਗੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

Published: 

13 Oct 2023 20:23 PM

ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਠਿੰਡਾ ਅਦਾਲਤ ਨੇ ਪਿਛਲੇ ਮਹੀਨੇ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।

ਬਠਿੰਡਾ ਪਲਾਟ ਘੋਟਾਲਾ: ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਨਹੀਂ ਰਾਹਤ, ਸੋਮਵਾਰ ਨੂੰ ਹੋਵੇਗੀ ਜ਼ਮਾਨਤ ਅਰਜ਼ੀ ਤੇ ਸੁਣਵਾਈ
Follow Us On

ਪੰਜਾਬ ਨਿਊਜ। ਪਲਾਟ ਅਲਾਟਮੈਂਟ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਮਨਪ੍ਰੀਤ ਬਾਦਲ (Manpreet Badal) ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਬਿਨਾਂ ਕੋਈ ਰਾਹਤ ਦਿੱਤੇ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਬਠਿੰਡਾ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਉਸ ਨੇ ਹਾਈ ਕੋਰਟ ਦੀ ਸ਼ਰਨ ਲਈ ਹੈ। ਵਿਜੀਲੈਂਸ ਬਿਊਰੋ ਨੇ 24 ਸਤੰਬਰ ਨੂੰ ਬਠਿੰਡਾ ਵਿੱਚ ਪਲਾਟ ਅਲਾਟਮੈਂਟ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਵਿਜੀਲੈਂਸ ਨੇ ਉਸ ਦੀ ਭਾਲ ਲਈ ਛੇ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਚੰਡੀਗੜ੍ਹ ਸਥਿਤ ਉਸ ਦੇ ਘਰ ਵੀ ਛਾਪੇਮਾਰੀ ਕੀਤੀ ਹੈ ਪਰ ਉੱਥੇ ਵੀ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਬਠਿੰਡਾ ‘ਚ ਜਾਇਦਾਦ ਦੀ ਖਰੀਦ ‘ਚ ਬੇਨਿਯਮੀਆਂ ਦੇ ਦੋਸ਼ਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ।

ਨਿਯਮਾਂ ਦੀ ਉਲੰਘਣਾ ਕੀਤੀ ਗਈ

ਮਨਪ੍ਰੀਤ ਅਨੁਸਾਰ ਜੇਕਰ ਪਲਾਟ ਖਰੀਦ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਇਸ ਲਈ ਪੂਰੀ ਤਰ੍ਹਾਂ ਨਾਲ ਬੀਡੀਏ ਅਧਿਕਾਰੀ ਜ਼ਿੰਮੇਵਾਰ ਹਨ। ਜ਼ਮਾਨਤ ਦੀ ਅਰਜ਼ੀ ਅਨੁਸਾਰ ਮਨਪ੍ਰੀਤ ਬਾਦਲ ਨੇ ਬੀਡੀਏ ਅਧਿਕਾਰੀਆਂ ‘ਤੇ ਕੋਈ ਦਬਾਅ ਨਹੀਂ ਪਾਇਆ। ਜੇਕਰ ਪਲਾਟਾਂ ਦੀ ਬੋਲੀ ਦੌਰਾਨ ਆਨਲਾਈਨ (Online) ਨਕਸ਼ੇ ਅਪਲੋਡ ਨਹੀਂ ਕੀਤੇ ਗਏ ਅਤੇ ਉਕਤ ਪਲਾਟਾਂ ਦੀ ਲੋਕੇਸ਼ਨ ਨਹੀਂ ਪਾਈ ਗਈ ਤਾਂ ਇਸ ਵਿੱਚ ਪਟੀਸ਼ਨਰ ਦਾ ਕੋਈ ਕਸੂਰ ਨਹੀਂ ਹੈ। ਵਿਜੀਲੈਂਸ ਅਨੁਸਾਰ ਬਾਦਲ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਮਾਡਲ ਟਾਊਨ ਬਠਿੰਡਾ ਵਿੱਚ 1560 ਵਰਗ ਗਜ਼ ਦੇ ਦੋ-ਦੋ ਪਲਾਟ ਖਰੀਦ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਦਾਇਰ ਪਟੀਸ਼ਨ ਵਿੱਚ ਮਨਪ੍ਰੀਤ ਨੇ ਆਪਣੇ ਆਪ ਨੂੰ ਬੇਕਸੂਰ ਅਤੇ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦੱਸਿਆ ਹੈ।

ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ

ਮਨਪ੍ਰੀਤ ਅਨੁਸਾਰ ਜੇਕਰ ਪਲਾਟ ਖਰੀਦ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਇਸ ਲਈ ਪੂਰੀ ਤਰ੍ਹਾਂ ਨਾਲ ਬੀਡੀਏ ਅਧਿਕਾਰੀ ਜ਼ਿੰਮੇਵਾਰ ਹਨ। ਜ਼ਮਾਨਤ ਦੀ ਅਰਜ਼ੀ (Application for bail) ਅਨੁਸਾਰ ਮਨਪ੍ਰੀਤ ਬਾਦਲ ਨੇ ਬੀਡੀਏ ਅਧਿਕਾਰੀਆਂ ‘ਤੇ ਕੋਈ ਦਬਾਅ ਨਹੀਂ ਪਾਇਆ। ਜੇਕਰ ਪਲਾਟਾਂ ਦੀ ਬੋਲੀ ਦੌਰਾਨ ਆਨਲਾਈਨ ਨਕਸ਼ੇ ਅਪਲੋਡ ਨਹੀਂ ਕੀਤੇ ਗਏ ਅਤੇ ਉਕਤ ਪਲਾਟਾਂ ਦੀ ਲੋਕੇਸ਼ਨ ਨਹੀਂ ਪਾਈ ਗਈ ਤਾਂ ਇਸ ਵਿੱਚ ਪਟੀਸ਼ਨਰ ਦਾ ਕੋਈ ਕਸੂਰ ਨਹੀਂ ਹੈ। ਬਿਊਰੋ ਨੇ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਠਿੰਡਾ ਅਦਾਲਤ ਨੇ ਪਿਛਲੇ ਮਹੀਨੇ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।

Exit mobile version