ਮਨਪ੍ਰੀਤ ਸਿੰਘ ਬਾਦਲ ਨੂੰ ਮੁੜ ਭੇਜਿਆ ਵਿਜੀਲੈਂਸ ਨੇ ਸੰਮਨ, ਬਠਿੰਡਾ ਲੈਂਡ ਘੋਟਾਲੇ ‘ਚ ਹੋ ਸਕਦੀ ਹੈ ਪੁੱਛਗਿੱਛ
ਜ਼ਮਾਨਤ ਮਿਲਣ ਤੋਂ ਬਾਅਦ ਵੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹਾਲੇ ਵੀ ਵਿਜੀਲੈਂਸ ਦੀ ਰਾਡਾਰ ਤੇ ਹਨ। ਤੇ ਹੁਣ ਅੱਜ ਮੁੜ ਉਨ੍ਹਾਂ ਨੂੰ ਸੰਮਨ ਭੇਜ ਕੇ ਵਿਜੀਲੈਂਸ ਨੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ ਤਾਂ ਜੋ ਬਠਿੰਡਾ ਪਲਾਟ ਘੋਟਾਲੇ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਨੇ ਕਈ ਲੋਕਾਂ ਗ੍ਰਿਫਤਾਰ ਵੀ ਕੀਤਾ ਸੀ ਤੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਮਨਪ੍ਰੀਤ ਸਿੰਘ ਬਾਦਲ ਕਈ ਦਿਨ ਲੁਕੇ ਰਹੇ ਸਨ ਤੇ ਜ਼ਮਾਨਤ ਮਿਲਣ ਤੋਂ ਬਾਅਦ ਹੀ ਉਹ ਸਾਹਮਣੇ ਆਏ ਸਨ। ਤੇ ਹੁਣ ਮੁੜ ਵਿਜੀਲੈਂਸ ਨੇ ਉਨ੍ਹਾਂ ਨੂੰ ਸੰਮਨ ਭੇਜਿਆ ਹੈ।
ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ। ਇਸਦੇ ਤਹਿਤ ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਇਸ ਦੌਰਾਨ ਅਧਿਕਾਰੀ ਬਠਿੰਡਾ ਪਲਾਟ ਘੋਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਕਰ ਸਕਦੇ ਹਨ।
ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ (Liquor merchant) ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਕੇਵਲ ਜੁਗਨੂੰ ਅਤੇ ਸੰਜੀਵ ਨੂੰ ਹੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈ ਕੋਰਟ ਤੱਕ ਪਹੁੰਚ ਕਰਨੀ ਪਈ।
ਜੁਗਨੂੰ ਦੇ ਦਫ਼ਤਰ ਵਿੱਚ ਹੋਈ ਸੀ ਪਲਾਟ ਦੀ ਬੋਲੀ
ਵਿਜੀਲੈਂਸ (Vigilance) ਜਾਂਚ ਵਿੱਚ ਸਾਹਮਣੇ ਆਇਆ ਕਿ ਜਿਸ ਪਲਾਟ ਵਿੱਚ ਮਨਪ੍ਰੀਤ ਸਿੰਘ ਬਾਦਲ ‘ਤੇ ਘਪਲਾ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੀ ਦੀ ਬੋਲੀ ਜੁਗਨੂੰ ਦੇ ਦਫਤਰ ਵਿੱਚ ਹੋਈ ਸੀ। ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਵਿਕਾਸ, ਰਾਜੀਵ ਅਤੇ ਅਮਨਦੀਪ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਨੇ ਪੁੱਛਗਿੱਛ ਚ ਮੰਨਿਆ ਸੀ ਕਿ ਠੇਕੇਦਾਰ ਦੇ ਕਹਿਣ ਤੇ ਹੀ ਪਲਾਟ ਦੀ ਬੋਲੀ ਮਨਪ੍ਰੀਤ ਸਿੰਘ ਬਾਦਲ ਨੇ ਕਰਵਾਈ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ ਸੀਏ ਸੰਜੀਵ ਕੁਮਾਰ ਵਿੱਚ ਇਸ ਕੁਰੱਪਸ਼ਨ ਦੇ ਕੇਸ਼ ਵਿੱਚ ਸ਼ਾਮਿਲ ਹਨ।
ਜ਼ਮਾਨਤ ਮਿਲਣ ਤੋਂ ਬਾਅਦ ਵੀ ਪੁੱਛਗਿੱਛ ਲਈ ਬੁਲਾਇਆ
ਤੁਹਾਨੂੰ ਦੱਸ ਦੇਈਏ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਤੇ ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਅਤੇ ਪੁੱਛਗਿੱਛ ਕਰਨ ਦੇ ਲ਼ਈ ਮਨਪ੍ਰੀਤ ਸਿੰਘ ਬਾਦਲਪ ਨੂੰ 20 ਨਵੰਬਰ ਨੂੰ ਬੁਲਾਇਆ ਸੀ। ਇਸ ਤੋਂ ਇਲ਼ਾਵਾ ਵਿਕਰਮਜੀਤ ਸਿੰਘ ਸ਼ੇਰਗਿੱਲ ਜਿਹੜੇ ਕਿ ਉਸ ਸਮੇਂ ਦੇ ਪੁੱਡਾ ਪ੍ਰਸ਼ਾਸਕ ਸਨ ਉਨ੍ਹਾਂ ਨੂੰ 22 ਨਵੰਬਰ ਨੂੰ ਵਿਜੀਲੈਂਸ ਨੇ ਮੁੜ ਪੇਸ਼ ਹੋਣ ਲਈ ਕਿਹਾ ਸੀ। ਕਾਬਿਲੇ ਗੌਰ ਹੈ ਕਿ ਵਿਜੀਲੈਂਸ ਨੇ 23 ਅਕਤੂਬਰ ਨੂੰ ਸਾਬਕਾ ਵਿੱਤ ਮੰਤਰੀ ਨੂੰ ਪਹਿਲਾ ਵਾਰ ਤਲਬ ਕੀਤਾ ਸੀ। ਜਿਸ ਤੋਂ ਬਾਅਦ ਉਹ 30 ਅਕਤਬੂਰ ਨੂੰ ਵਿਜੀਲੈਂਸ ਨੇ ਉਨ੍ਹਾਂ ਤੋਂ ਮੁੜ ਪੁੱਛਗਿੱਛ ਕੀਤੀ ਸੀ
ਵਿਜੀਲੈਂਸ ਨੇ 8 ਵਿਅਕਤੀਆਂ ਨੂੰ ਕੀਤਾ ਨਾਮਜ਼ਦ
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ
ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਮਿਲੀ ਜ਼ਮਾਨਤ
ਇਸ ਮਾਮਲੇ ‘ਚ ਵਿਜੀਲੈਂਸ ਨੇ ਸਿਰਫ ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਮਨਪ੍ਰੀਤ ਸਿੰਘ ਬਾਦਲ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਕੁਝ ਦਿਨ ਪਹਿਲਾਂ ਨਾਮਜ਼ਦ ਕੀਤੇ ਗਏ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਜਿਸ ‘ਤੇ ਸੁਣਵਾਈ 23 ਨਵੰਬਰ ਨੂੰ ਹੋਵੇਗੀ।