ਮਨਪ੍ਰੀਤ ਬਾਦਲ ਬਠਿੰਡਾ ਵਿਜੀਲੈਂਸ ਦਫਤਰ ਪੁੱਜੇ, ਪਲਾਟ ਖਰੀਦ ਮਾਮਲੇ ‘ਚ ਜਾਂਚ ਜਾਰੀਪਲਾਟ ਖਰੀਦ ਮਾਮਲੇ ਦੀ ਹੋਵੇਗੀ ਜਾਂਚ

Updated On: 

31 Oct 2023 12:36 PM

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਟੀਮ ਪੁੱਛਗਿੱਛ ਕਰਨ ਲਈ ਤਿਆਰੀ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਵੱਲੋਂ ਕਈ ਸਵਾਲਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਜਿਸ ਵਿੱਚ ਮਨਪ੍ਰੀਤ ਬਾਦਲ ਤੋਂ ਵੀ ਪਲਾਟ ਦੀ ਖਰੀਦੋ ਫਰੋਖਤ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਐਡਵੋਕੇਟ ਭਿੰਡਰ ਨੇ ਦੱਸਿਆ ਮਨਪ੍ਰੀਤ ਬਾਦਲ ਦਾ PGI ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।

ਮਨਪ੍ਰੀਤ ਬਾਦਲ ਬਠਿੰਡਾ ਵਿਜੀਲੈਂਸ ਦਫਤਰ ਪੁੱਜੇ, ਪਲਾਟ ਖਰੀਦ ਮਾਮਲੇ ਚ ਜਾਂਚ ਜਾਰੀਪਲਾਟ ਖਰੀਦ ਮਾਮਲੇ ਦੀ ਹੋਵੇਗੀ ਜਾਂਚ
Follow Us On

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੋਂ ਮੰਗਲਵਾਰ ਯਾਨੀ ਅੱਜ ਵਿਜੀਲੈਂਸ ਬਿਊਰੋ ਬਠਿੰਡਾ ਸਾਹਮਣੇ ਪੇਸ਼ ਹੋ ਕੇ ਮਾਡਲ ਟਾਊਨ ਫੇਜ਼ ਵਨ ਵਿੱਚ ਪਲਾਟ ਖਰੀਦ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਦਿੱਤੇ ਗਏ ਸਮੇਂ ‘ਤੇ ਮਨਪ੍ਰੀਤ ਬਾਦਲ ਆਪਣੇ ਵਕੀਲ ਸਮੇਤ ਵਿਜੀਲੈਂਸ ਦਫਤਰ ਪਹੁੰਚਣਗੇ।

ਵਿਜੀਲੈਂਸ ਟੀਮ ਪੁੱਛਗਿੱਛ ਲਈ ਤਿਆਰ

ਵਿਜੀਲੈਂਸ ਟੀਮ ਨੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨ ਲਈ ਵੀ ਪੂਰੀ ਤਿਆਰੀ ਕਰ ਲਈ ਹੈ ਅਤੇ ਵਿਜੀਲੈਂਸ ਅਧਿਕਾਰੀ ਵੱਲੋਂ ਕਈ ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਜਿਸ ਵਿੱਚ ਮਨਪ੍ਰੀਤ ਬਾਦਲ ਤੋਂ ਵੀ ਪਲਾਟ ਦੀ ਖਰੀਦੋ ਫਰੋਖਤ ਅਤੇ ਹੋਰ ਮਾਮਲਿਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਲਈ ਸੰਮਨ ਜਾਰੀ ਕੀਤੇ ਸਨ ਪਰ ਉਨ੍ਹਾਂ ਨੇ ਪਿੱਠ ਦਰਦ ਦਾ ਹਵਾਲਾ ਦਿੰਦਿਆਂ ਹੋਈਆਂ ਉਹ ਪੇਸ਼ ਨਹੀਂ ਹੋਏ।

ਵਿਜੀਲੈਂਸ ਬਿਊਰੋ ਨੂੰ ਪਾਸਪੋਰਟ ਵੀ ਜਮਾਂ ਕਰਵਾ ਦਿੱਤਾ

ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਪੀਜੀਆਈ ਚੰਡੀਗੜ੍ਹ ਨੂੰ ਆਪਣੇ ਵਕੀਲ ਰਾਹੀਂ ਈਮੇਲ ਕਰ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਹਾਈਕੋਰਟ ਦੇ ਹੁਕਮਾਂ ‘ਤੇ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਪਾਸਪੋਰਟ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਸੀ। ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕਿਹਾ ਕਿ ਮਨਪ੍ਰੀਤ ਬਾਦਲ ਕਾਫੀ ਲੰਬੇ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ। ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਚੱਲਣ ਫਿਰਨ ਤੋਂ ਅਸਮਰੱਥ ਹਨ।

ਪੀਜੀਆਈ ਚੰਡੀਗੜ੍ਹ ਵਿੱਚ ਚੱਲ ਰਿਹਾ ਇਲਾਜ

ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਜਿਕਰਯੋਗ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ ‘ਚ ਕਈ ਅਹਿਮ ਤੱਥ ਸਾਹਮਣੇ ਆਏ ਹਨ।

Exit mobile version