ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

MANREGA Scam: ਮਨਰੇਗਾ ‘ਚ ਮਿਲੀਆਂ ਭਾਰੀ ਬੇਨਿਯਮੀਆਂ, ਇੱਕੋ ਪਰਿਵਾਰ ਨੂੰ ਜਾਰੀ ਕੀਤੇ ਗਏ ਦੋ-ਦੋ ਕਾਰਡ

Door to Door Suvey: ਪੰਜਾਬ ਵਿੱਚ ਮਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਨਹੀਂ ਕੀਤਾ ਜਾ ਰਿਹਾ ਹੈ ਤਾਂ ਜੋ ਮਨਰੇਗਾ ਤਹਿਤ ਰੁਜ਼ਗਾਰ ਦੀ ਲੋੜ ਵਾਲੇ ਪਰਿਵਾਰਾਂ ਦਾ ਪਤਾ ਲਗਾਇਆ ਜਾ ਸਕੇ।

MANREGA Scam: ਮਨਰੇਗਾ 'ਚ ਮਿਲੀਆਂ ਭਾਰੀ ਬੇਨਿਯਮੀਆਂ, ਇੱਕੋ ਪਰਿਵਾਰ ਨੂੰ ਜਾਰੀ ਕੀਤੇ ਗਏ ਦੋ-ਦੋ ਕਾਰਡ
MANREGA Scam: ਮਨਰੇਗਾ ‘ਚ ਮਿਲੀਆਂ ਭਾਰੀ ਬੇਨਿਯਮੀਆਂ, ਇੱਕੋ ਪਰਿਵਾਰ ਨੂੰ ਜਾਰੀ ਕੀਤੇ ਗਏ ਦੋ-ਦੋ ਕਾਰਡ।
Follow Us
tv9-punjabi
| Published: 09 Mar 2023 11:56 AM IST
ਚੰਡੀਗੜ੍ਹ ਨਿਊਜ: ਪੰਜਾਬ ਅੰਦਰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਸਕੀਮ (MANREGA) ਨੂੰ ਲਾਗੂ ਕਰਨ ਸਬੰਧੀ ਹਰ ਪੱਧਰ ਤੇ ਬੇਨਿਯਮੀਆਂ ਪਾਈਆਂ ਗਈਆਂ ਹਨ। ਮ੍ਰਿਤਕ ਵਿਅਕਤੀ ਵਿਕਾਸ ਕਾਰਜ ਕਰਦੇ ਪਾਏ ਗਏ ਹਨ। ਮ੍ਰਿਤਕਾਂ ਦੀ ਹਾਜ਼ਰੀ ਵੀ ਮਨਰੇਗਾ ਰਜਿਸਟਰਾਂ ਵਿੱਚ ਦਰਜ ਹੈ ਅਤੇ ਜੌਬ ਕਾਰਡ ਵੀ ਅੱਪਡੇਟ ਕੀਤੇ ਜਾਂਦੇ ਰਹੇ। ਭਾਰਤ ਦੇ ਕੰਪਟਰੋਲਰ ਐਂਡ ਆਡਿਟ ਜਨਰਲ (CAG) ਦੀ ਸਾਲ 2023 ਦੀ ਪਹਿਲੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ।

14 ਗ੍ਰਾਮ ਪੰਚਾਇਤਾਂ ਵਿੱਚ 18 ਮ੍ਰਿਤਕ ਵਿਅਕਤੀ ਕੰਮ ਕਰਦੇ ਪਾਏ ਗਏ

ਰਿਪੋਰਟ ਅਨੁਸਾਰ ਫੀਲਡ ਆਡਿਟ (ਸਤੰਬਰ 2021 ਤੋਂ ਅਪ੍ਰੈਲ 2022) ਦੌਰਾਨ ਪਤਾ ਲੱਗਾ ਕਿ 14 ਗ੍ਰਾਮ ਪੰਚਾਇਤਾਂ ਵਿੱਚ 18 ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਮ੍ਰਿਤਕਾਂ ਦੇ ਨਾਂ ‘ਤੇ ਜੌਬ ਕਾਰਡ ਬਣਾਏ ਗਏ ਸਨ ਅਤੇ ੳਨ੍ਹਾਂ ਤੋਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਸਨ। ਇਨ੍ਹਾਂ ਮ੍ਰਿਤਕਾਂ ਨੂੰ ਬਕਾਇਦਾ ਭੁਗਤਾਨ ਵੀ ਕੀਤਾ ਗਿਆ। ਹਾਜ਼ਰੀ ਰਜਿਸਟਰ ਵਿੱਚ ਉਨ੍ਹਾਂ ਦਾ ਕੰਮ ਚੱਲ ਰਿਹਾ ਸੀ।ਕੈਗ ਨੇ ਅਜਿਹੇ ਮਾਮਲਿਆਂ ਦੀ ਜਾਂਚ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।ਕੈਗ ਨੇ 37 ਪੰਚਾਇਤਾਂ ਵਿੱਚ 315 ਅਜਿਹੇ ਕੇਸਾਂ ਦਾ ਵੀ ਪਤਾ ਲਗਾਇਆ ਹੈ, ਜਿਨ੍ਹਾਂ ਵਿੱਚ ਇੱਕੋ ਪਰਿਵਾਰ ਨੂੰ ਦੋ-ਦੋ ਜੌਬ ਕਾਰਡ ਜਾਰੀ ਕੀਤੇ ਗਏ ਸਨ। ਕਰੀਬ 31 ਜਾਬ ਕਾਰਡ ਧਾਰਕ ਅਜਿਹੇ ਵੀ ਪਾਏ ਗਏ ਜੋ ਦੋਵੇਂ ਜੌਬ ਕਾਰਡਾਂ ‘ਤੇ ਕੰਮ ਕਰ ਰਹੇ ਸਨ ਅਤੇ ਪੈਸੇ ਲੈ ਰਹੇ ਸਨ।

100 ਦਿਨਾਂ ਦੀ ਗਾਰੰਟੀਸ਼ੁਦਾ ਦਿਹਾੜੀ ਮੁਹੱਈਆ ਕਰਵਾਉਂਦੀ ਹੈ ਮਨਰੇਗਾ

ਦੱਸ ਦਈਏ ਕਿ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਸਕੀਮ ਇੱਕ ਮੰਗ ਅਨੁਸਾਰ ਚੱਲ ਰਿਹਾ ਤਨਖਾਹ ਰੁਜ਼ਗਾਰ ਪ੍ਰੋਗਰਾਮ ਹੈ ਜੋ ਦੇਸ਼ ਦੇ ਗ੍ਰਾਮੀਣ ਖੇਤਰਾਂ ਵਿੱਚ ਪਰਿਵਾਰਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਨ ਲਈ ਹਰ ਵਿੱਤੀ ਵਰ੍ਹੇ ਵਿੱਚ ਘੱਟੋ-ਘੱਟ 100 ਦਿਨਾਂ ਦੀ ਗਾਰੰਟੀਸ਼ੁਦਾ ਦਿਹਾੜੀ ਮੁਹੱਈਆ ਕਰਵਾਉਂਦੀ ਹੈ। ਇਹ ਹਰ ਉਸ ਪਰਿਵਾਰ ਲਈ ਹੈ ਜਿਸ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਲਈ ਸਵੈ-ਇੱਛੁਤ ਹੁੰਦੇ ਹਨ। ਫੰਡ ਪ੍ਰਵਾਹ ਦੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਦਿਹਾੜੀ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਐੱਨਈ-ਐੱਫ਼ਐੱਮਐੱਸ ਨੂੰ 2016 ਵਿੱਚ ਲਾਗੂ ਕੀਤਾ ਗਿਆ ਸੀ। ਹੁਣ ਤੱਕ 25 ਰਾਜਾਂ ਅਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਇਸ ਨੂੰ ਲਾਗੂ ਕੀਤਾ ਹੈ। ਜਿਸ ਵਿੱਚ ਕੇਂਦਰ ਸਰਕਾਰ ਦੁਆਰਾ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਮਨਰੇਗਾ ਦੇ ਲਾਭਪਾਤਰੀਆਂ ਦੇ ਬੈਂਕ/ ਪੋਸਟ ਖਾਤੇ ਵਿੱਚ ਤਨਖਾਹ ਦੀ ਅਦਾਇਗੀ ਸਿੱਧੇ ਰੂਪ ਵਿੱਚ ਜਮ੍ਹਾਂ ਕੀਤੀ ਜਾ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...