ਮਾਨਸਾ ‘ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਕਰੀਬ 12 ਬੱਚੇ ਜ਼ਖਮੀ, ਹਸਪਤਾਲ ‘ਚ ਚੱਲ ਰਿਹਾ ਇਲਾਜ਼

Updated On: 

19 Nov 2024 12:29 PM

ਬਰੇਟਾ ਦੇ ਕੋਲ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਬਰੇਜਾ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ 'ਚ 12 ਬੱਚੇ ਜ਼ਖਮੀ ਹੋ ਗਏ ਤੇ 2 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਰੋਜ਼ਾਨਾ ਦੀ ਤਰ੍ਹਾਂ ਬੱਚੇ ਲੈ ਕੇ ਸਕੂਲ ਵੱਲ ਜਾ ਰਹੀ ਸੀ, ਪਰ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸਕੂਲ ਬੱਸ ਨੂੰ ਪਿੱਛੇ ਦੀ ਟੱਕਰ ਮਾਰ ਦਿੱਤੀ। ਜਿਸ 'ਚ ਬੱਚੇ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਮਾਨਸਾ ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਕਰੀਬ 12 ਬੱਚੇ ਜ਼ਖਮੀ, ਹਸਪਤਾਲ ਚ ਚੱਲ ਰਿਹਾ ਇਲਾਜ਼

ਮਾਨਸਾ 'ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਕਰੀਬ 12 ਬੱਚੇ ਜ਼ਖਮੀ, ਹਸਪਤਾਲ 'ਚ ਚੱਲ ਰਿਹਾ ਇਲਾਜ਼

Follow Us On

ਮਾਨਸਾ ‘ਚ ਇੱਕ ਸਕੂਲੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਘਟਨਾ ਮਾਨਸਾ ਦੇ ਬਰੇਟਾ ਪਿੰਡ ਨਜ਼ਦੀਕ ਦੀ ਹੈ। ਹਾਦਸੇ ਦੌਰਾਨ ਸਕੂਲੀ ਬੱਸ ‘ਚ ਬੱਚੇ ਵੀ ਮੌਜ਼ੂਦ ਸਨ ਤੇ ਕਰੀਬ 12 ਬੱਚਿਆਂ ਜ਼ਖਮੀ ਹੋ ਗਏ, ਜਿਨ੍ਹਾਂ ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ‘ਚ ਬੱਸ ਡਰਾਈਵਰ ਤੇ ਕੰਡਕਟਰ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ।

ਜਾਣਕਾਰੀ ਮੁਤਾਬਕ ਬਰੇਟਾ ਦੇ ਕੋਲ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਬਰੇਜਾ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ‘ਚ 12 ਬੱਚੇ ਜ਼ਖਮੀ ਹੋ ਗਏ ਤੇ 2 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਰੋਜ਼ਾਨਾ ਦੀ ਤਰ੍ਹਾਂ ਬੱਚੇ ਲੈ ਕੇ ਸਕੂਲ ਵੱਲ ਜਾ ਰਹੀ ਸੀ, ਪਰ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਸਕੂਲ ਬੱਸ ਨੂੰ ਪਿੱਛੇ ਦੀ ਟੱਕਰ ਮਾਰ ਦਿੱਤੀ। ਜਿਸ ‘ਚ ਬੱਚੇ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਹਸਪਤਾਲ ‘ਚ ਚੱਲ ਰਿਹਾ ਇਲਾਜ਼

ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਦੀ ਤੇਜ਼ ਰਫ਼ਤਾਰ ਕਾਰਨ ਇਹ ਹਾਦਸਾ ਹੋਇਆ। ਜ਼ਖਮੀ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਹਾਦਸੇ ‘ਚ ਕੰਡਕਟਰ ਤੇ ਡਰਾਈਵਰ ਵੀ ਜ਼ਖਮੀ ਹੋ ਗਏ ਹਨ।

Exit mobile version