ਮਾਨਸਾ: ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ‘ਚ FIR, ਜਵਾਨ ਦਾ ਸਿਰ ਪਾੜਿਆ; ਲਾਸ਼ ਲਿਜਾਉਂਦੇ ਸਮੇਂ ਹੋਇਆ ਹੰਗਾਮਾ
ਸ਼ਿਕਾਇਤਕਰਤਾ ਕੁਲਦੀਪ ਸਿੰਘ ਅਨੁਸਾਰ, ਘਟਨਾ ਦੌਰਾਨ ਬਚਾਅ ਕਰਦੇ ਸਮੇਂ ਇੱਕ ਨੌਜਵਾਨ ਨੇ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਨ੍ਹਾਂ ਦੇ ਸਿਰ 'ਤੇ ਸੱਟ ਲੱਗੀ। ਇਲਜ਼ਾਮ ਇਹ ਵੀ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਤੇ ਕੱਪੜੇ ਵੀ ਪਾੜ ਦਿੱਤੇ।
ਮਾਨਸਾ ਦੇ ਪਿੰਡ ਭੰਮੇ ਕਲਾਂ ‘ਚ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਤਣਾਅ ਵਧ ਗਿਆ। ਲਾਸ਼ ਲੈ ਕੇ ਮਾਨਸਾ ਸ਼ਹਿਰ ਵੱਲ ਜਾ ਰਹੀ 30 ਤੋਂ 40 ਲੋਕਾਂ ਦੀ ਭੀੜ ਤੇ ਪੁਲਿਸ ਪਾਰਟੀ ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਮੁਤਾਬਕ, ਭੀੜ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਹਮਲਾਵਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੱਡੀਆਂ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਇੱਕ ਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਜਵਾਨ ਨੂੰ ਸਿਵਲ ਹਸਪਤਾਲ ਮਾਨਸਾ ‘ਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ਤੇ ਥਾਣਾ ਸਿਟੀ-1 ਮਾਨਸਾ ‘ਚ 30 ਤੋਂ 40 ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨਾਕੇ ਤੇ ਰੋਕਣ ਦੀ ਕੋਸ਼ਿਸ਼ ਦੌਰਾਨ ਹੋਇਆ ਹਮਲਾ
ਪੁਲਿਸ ਕੋਲ ਦਰਜ ਸ਼ਿਕਾਇਤ ਅਨੁਸਾਰ, ਫ਼ਰੀਦਕੋਟ ਵਾਸੀ ਕੁਲਦੀਪ ਸਿੰਘ ਪੰਜਾਬ ਆਰਮਡ ਪੁਲਿਸ (PAP) ‘ਚ ਤਾਇਨਾਤ ਹਨ ਤੇ ਏਆਰਪੀ ਟੀਮ ਨੰਬਰ-08 ਦਾ ਹਿੱਸਾ ਹਨ। ਉਨ੍ਹਾਂ ਦੀ ਡਿਊਟੀ ਮਾਨਸਾ ਦੇ ਰਮਦਿੱਤੇਵਾਲਾ ਚੌਕ ‘ਚ ਨਾਕੇ ਤੇ ਲੱਗੀ ਹੋਈ ਸੀ। ਸ਼ਾਮ ਕਰੀਬ 5:30 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭੰਮੇ ਕਲਾਂ ‘ਚ ਇੱਕ ਨੌਜਵਾਨ ਦੀ ਕਤਲ ਹੋ ਗਿਆ ਹੈ। ਕੁਝ ਲੋਕ ਉਸ ਦੀ ਲਾਸ਼ ਲੈ ਕੇ ਸ਼ਹਿਰ ਵੱਲ ਵਧ ਰਹੇ ਹਨ।
ਪੁਲਿਸ ਟੀਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਮਿਲ ਕੇ ਭੀੜ ਨੂੰ ਰੋਕਣ ਤੇ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਲਜ਼ਾਮ ਹੈ ਕਿ ਇਸ ਦੌਰਾਨ ਗੰਡਾਸਿਆਂ ਤੇ ਤਲਵਾਰਾਂ ਨਾਲ ਲੈਸ 30 ਤੋਂ 40 ਲੋਕਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ‘ਤੇ ਗੱਡੀਆਂ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਮਾਨਸਾ ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਦਾ ਇਲਜ਼ਾਮ, ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ, ਪੁਲਿਸ ਨਾਲ ਭਿੜੇਲੋਹੇ ਦੀ ਰਾਡ ਨਾਲ ਪੁਲਿਸ ਜਵਾਨ ਦੇ ਸਿਰ ‘ਤੇ ਹਮਲਾ
ਸ਼ਿਕਾਇਤਕਰਤਾ ਕੁਲਦੀਪ ਸਿੰਘ ਅਨੁਸਾਰ, ਘਟਨਾ ਦੌਰਾਨ ਬਚਾਅ ਕਰਦੇ ਸਮੇਂ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗੀ। ਇਲਜ਼ਾਮ ਇਹ ਵੀ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ ਤੇ ਕੱਪੜੇ ਵੀ ਪਾੜ ਦਿੱਤੇ।
ਇਹ ਵੀ ਪੜ੍ਹੋ
ਜ਼ਖ਼ਮੀ ਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਪਹੁੰਚਾਇਆ ਗਿਆ। ਇਸ ਤੋਂ ਬਾਅਦ ਥਾਣਾ ਸਿਟੀ-1 ਦੇ ਏਐੱਸਆਈ ਜਗਦੀਪ ਸਿੰਘ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ।
30 ਤੋਂ 40 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ 30 ਤੋਂ 40 ਅਣਪਛਾਤੇ ਲੋਕਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 132, 221, 121(1), 121(2), 191(3), 190 ਅਤੇ 301 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਪਛਾਣ ਹੋਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।.
