ਮਾਨਸਾ ਦੇ ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

Updated On: 

30 Oct 2026 14:02 PM IST

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਆਈ.ਟੀ.ਆਈ. ਚੌਕ (ITI Chowk) ਨੇੜੇ ਵਰਦੀ ਵਿੱਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਸਥਾਨਕ ਲੋਕਾਂ ਨੇ ਜਨਤਕ ਥਾਂ 'ਤੇ ਕਥਿਤ ਤੌਰ 'ਤੇ ਨਸ਼ਾ (ਚਿੱਟਾ/ਹੀਰੋਇਨ) ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਮਾਨਸਾ ਦੇ ਬੁਢਲਾਡਾ ਚ ASI ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

(Photo Credit: Social Media)

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਲੈ ਕੇ ਸੜਕ ਵਿਚਕਾਰ ਹੰਗਾਮਾ ਖੜ੍ਹਾ ਹੋ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲਗਾਏ, ਜਿਸ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਲੋਕਾਂ ਨੇ ਏਐੱਸਆਈ ਨੂੰ ਕਾਬੂ ਕਰ ਲਿਆ ਅਤੇ ਦਾਅਵਾ ਕੀਤਾ ਕਿ ਉਹ ਨਸ਼ੇ ਦੀ ਹਾਲਤ ਵਿੱਚ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ ਜੇਬ ਵਿੱਚੋਂ ਨਸ਼ੀਲਾ ਪਦਾਰਥ ਮਿਲਣ ਦੇ ਇਲਜ਼ਾਮ ਵੀ ਲਗਾਏ ਗਏ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ।

ਘਟਨਾ ਦੀ ਖ਼ਬਰ ਫੈਲਦਿਆਂ ਹੀ ਮੌਕੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਭੀੜ ਨੇ ਏਐੱਸਆਈ ਨੂੰ ਘੇਰ ਲਿਆ ਅਤੇ ਮਾਹੌਲ ਤਣਾਅਪੂਰਨ ਬਣ ਗਿਆ। ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਕਾਫ਼ੀ ਰੋਸ ਦੇਖਣ ਨੂੰ ਮਿਲਿਆ।

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਪੁਲਿਸ ਵਾਲਾ ਨਸ਼ਾ ਕਰਦਾ ਫੜਿਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਆਏ ਦਿਨ ਕਈ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਡੁੱਬੇ ਨਜ਼ਰ ਆਉਂਦੇ ਹਨ।

Loading...
Unable to load recommendations.
Follow Us