ਮਾਨਸਾ ਕੋਰਟ ‘ਚ ਖੁਦਕੁਸ਼ੀ ਦੀ ਕੋਸ਼ਿਸ, ਦੂਸਰੀ ਮੰਜ਼ਿਲ ਤੋਂ ਮਾਰੀ ਛਾਲ; ਜ਼ਖਮੀ ਨੂੰ ਪਟਿਆਲਾ ਹਸਪਤਾਲ ਕੀਤਾ ਦਾਖਲ
Mansa Court Suicide Case: ਮਾਨਸਾ ਵਿਖੇ ਮਾਨਯੋਗ ਅਦਾਲਤ ਵੱਲੋਂ 363/366 ਦੇ ਮਾਮਲੇ ਵਿੱਚ ਸੱਤ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਸ਼ੀ ਵੱਲੋਂ ਤੁਰੰਤ ਕੋਰਟ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਦੇ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਮਾਨਸਾ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।
ਮਾਨਸਾ ਅਦਾਲਤ ਦੇ ਵਿੱਚ ਬਾਹਰ ਅੱਜ ਉਸ ਸਮੇਂ ਤਰਥੱਲੀ ਮੱਚ ਗਈ। ਜਦੋਂ ਇੱਕ ਦੋਸ਼ੀ ਨੇ ਅਦਾਲਤ ਦੀ ਸਜ਼ਾ ਸੁਣਾਉਣ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਅਦਾਲਤ ਨੇ ਗੁਰਤੇਜ ਨੂੰ ਧਾਰਾ 363 ਅਤੇ 366 ਦੇ ਤਹਿਤ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਸਜ਼ਾ ਸੁਣਦੇ ਹੀ ਉਹ ਅਦਾਲਤ ਤੋਂ ਬਾਹਰ ਭੱਜ ਗਿਆ। ਇਸ ਤੋਂ ਬਾਅਦ ਉਸ ਨੇ ਖਿੜਕੀ ਤੋਂ ਛਾਲ ਮਾਰ ਦਿੱਤੀ। ਉਹ ਹੇਠਾਂ ਰੱਖੇ ਜਨਰੇਟਰ ‘ਤੇ ਡਿੱਗ ਪਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਗੁਰਤੇਜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਰੁਕਿਆ।
ਕੈਦੀ ਨੇ ਦੂਸਰੀ ਮੰਜ਼ਿਲ ਤੋਂ ਮਾਰੀ ਛਾਲ
ਜਿਵੇਂ ਹੀ ਕੈਦੀ ਨੇ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਬੈਂਚ ‘ਤੇ ਬਿਠਾ ਦਿੱਤਾ। ਬਾਅਦ ਵਿੱਚ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਦਾਸ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਗੁਰਤੇਜ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਸਮੇਂ ਉਸ ਦਾ ਮਾਨਸਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਨੇ ਦੱਸਿਆ ਕਿ ਪਿੰਡ ਵੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਦੇ 363/366 ਦਾ ਮਾਮਲਾ ਦਰਜ ਸੀ। ਜਿਸ ਨੂੰ ਅੱਜ ਅੱਜ ਮਾਨਯੋਗ ਅਦਾਲਤ ਵੱਲੋਂ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਅਚਾਨਕ ਹੀ ਉਕਤ ਵਿਅਕਤੀ ਭੱਜ ਕੇ ਬਾਹਰ ਚਲਾ ਗਿਆ। ਜਿਸ ਤੋਂ ਬਾਅਦ ਉਸ ਨੇ ਹੇਠਾਂ ਛਾਲ ਮਾਰ ਦਿੱਤੀ। ਉਸ ਨੂੰ ਫਿਲਹਾਲ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।


