ਮਾਨਸਾ ਦਾ ਜਵਾਨ ਜੰਮੂ ‘ਚ ਸ਼ਹੀਦ, ਡੇਢ ਮਹੀਨਾ ਪਹਿਲਾਂ ਆਇਆ ਸੀ ਘਰ, ਫੌਜੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਜੰਮੂ-ਕਸ਼ਮੀਰ ਦੇ ਪਾਂਸ਼ 'ਚ ਗੋਲੀ ਲੱਗਣ ਨਾਲ ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਸ਼ਹੀਦ ਹੋ ਗਇਆ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਡਿਊਟੀ ਦੌਰਾਨ ਲੱਗੀ ਗੋਲੀ
ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ।ਇੱਕ ਸਾਲ ਪਹਿਲਾਂ ਫੌਜ ‘ਚ ਹੋਇਆ ਸੀ ਭਰਤੀ
ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਫੌਜ ਵਿੱਚ ਭਰਤੀ ਹੋਈਆਂ ਨੂੰ ਕਰੀਬ ਇੱਕ ਸਾਲ ਹੋ ਗਿਆ ਹੈ, ਉਹ ਆਪਣੀ ਭੈਣ ਦੇ ਵਿਆਹ ਲਈ ਇਸ ਹਫਤੇ ਛੁੱਟੀ ਲੈ ਕੇ ਆ ਰਿਹਾ ਸੀ ਅਤੇ ਇਸੇ ਦੌਰਾਨ ਇਹ ਘਟਨਾ ਵਾਪਰ ਗਈ।ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ.. ਮਾਨਸਾ ਜ਼ਿਲ੍ਹੇ ਦੇ ਕੋਟਲੀ ਕਲਾਂ ਦੇ ਰਹਿਣ ਵਾਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਦਿਲੋਂ ਸਲਾਮ ਕਰਦਾ ਹਾਂ…ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ… ਮੁਸ਼ਕਲ ਸਮੇਂ ਪਰਿਵਾਰ ਤੇ pic.twitter.com/Fc4rahDPDu
— Bhagwant Mann (@BhagwantMann) October 13, 2023
ਪਿਤਾ ਨੂੰ ਪੁੱਤਰ ਦੀ ਸ਼ਹਾਦਤ ‘ਤੇ ਮਾਣ
ਅੰਮ੍ਰਿਤਪਾਲ ਦੇ ਪਿਤਾ ਨੇ ਦੱਸਿਆ ਕਿ ਉਸ ਨੂੰ ਖੇਤੀ ਦਾ ਬਹੁਤ ਸ਼ੌਕ ਸੀ ਅਤੇ ਪਰ ਉਹ ਆਪਣੇ ਦੇਸ਼ ਦੀ ਸੇਵਾ ਕਰਨਾ ਵੀ ਚਾਹੁੰਦਾ ਸੀ। ਜਿਸ ਕਾਰਨ ਉਹ ਅਗਨੀਵੀਰ ਯੋਜਨਾ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਜਦੋਂ ਅਸੀਂ ਕੱਲ੍ਹ ਉਸ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਜਲਦੀ ਛੁੱਟੀ ਲੈ ਕੇ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆ ਰਿਹਾ ਸੀ। ਅੰਮ੍ਰਿਤਪਾਲ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਲਈ ਸ਼ਹੀਦ ਹੋਇਆ ਹੈ ਅਤੇ ਮੈਨੂੰ ਆਪਣੇ ਪੁੱਤਰ ‘ਤੇ ਮਾਣ ਹੈ।Loading...
Unable to load recommendations.
Follow Us
