Martyrdom Day: ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
Martyrdom Day Celebrtation: ਮਾਨਸਾ ਦੀਆਂ ਜ਼ਿਲ੍ਹਾ ਕਚਿਹਰੀਆਂ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਮਾਨਸਾ ਨਿਊਜ਼: ਕਿਸਾਨ ਜਥੇਬੰਦੀ ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਿਹਰੀਆਂ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਜਿਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਿਸਾਨਾਂ ਜਥੇਬੰਦੀਆਂ (Farmers organizations) ਦੇ ਆਗੂਆਂ ਨੇ ਕਿਹਾ ਕਿ ਅੱਜ ਵੀ ਸਾਡੇ ਦੇਸ਼ ਵਿੱਚ ਅਸੀਂ ਗੁਲਾਮਾਂ ਜਿਹੀ ਜ਼ਿੰਦਗੀ ਜੀਅ ਰਹੇ ਹਾਂ, ਕਿਉਂਕਿ ਹਰ ਕਿਸੇ ਨੂੰ ਉਨ੍ਹਾਂ ਦੇ ਅਧਿਕਾਰ ਨਹੀਂ ਮਿਲ ਰਹੇ।