ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਮਾਨਸਾ ਨਿਊਜ਼: ਕਿਸਾਨ ਜਥੇਬੰਦੀ ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਿਹਰੀਆਂ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਜਿਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ
ਸ਼ਰਧਾਂਜਲੀ ਭੇਂਟ ਕੀਤੀ ਗਈ। ਕਿਸਾਨਾਂ ਜਥੇਬੰਦੀਆਂ (Farmers organizations) ਦੇ ਆਗੂਆਂ ਨੇ ਕਿਹਾ ਕਿ ਅੱਜ ਵੀ ਸਾਡੇ ਦੇਸ਼ ਵਿੱਚ ਅਸੀਂ ਗੁਲਾਮਾਂ ਜਿਹੀ ਜ਼ਿੰਦਗੀ ਜੀਅ ਰਹੇ ਹਾਂ, ਕਿਉਂਕਿ ਹਰ ਕਿਸੇ ਨੂੰ ਉਨ੍ਹਾਂ ਦੇ ਅਧਿਕਾਰ ਨਹੀਂ ਮਿਲ ਰਹੇ।
ਕਿਸਾਨਾਂ ਨੇ ਮੌਜੂਦਾ ਸਰਕਾਰ ‘ਤੇ ਚੁੱਕੇ ਸਵਾਲ
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਇਸ ਦੇ ਤਹਿਤ ਹੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਬੇਸ਼ਕ ਸਮੇਂ ਦੀਆਂ
ਸਰਕਾਰਾਂ ਖਟਕੜ ਕਲਾਂ ਵਿੱਚ ਇਕੱਠ ਕਰਕੇ ਸ਼ਹੀਦਾਂ ਦੇ ਸੁਪਨਿਆਂ ਦੇ ਰਾਹ ‘ਤੇ ਚੱਲਣ ਦੇ ਐਲਾਨ ਕਰਦੀਆਂ ਹਨ, ਪਰ ਉਨ੍ਹਾਂ ਦੀ ਸੋਚ ਤੋਂ ਕੋਹਾਂ ਦੂਰ ਹਨ ਅਤੇ ਉਨ੍ਹਾਂ ਦਾ ਨਾਮ ਵਰਤ ਰਹੇ ਹਨ।
ਪੰਜਾਬ ਦੇ ਹਾਲਾਤਾਂ ‘ਤੇ ਕੀ ਬੋਲੇ ਕਿਸਾਨ ਆਗੂ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਹਲਾਤਾਂ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਹਰ ਕਿਸੇ ਨੂੰ ਪਤਾ ਹੈ ਕਿ ਪੰਜਾਬ ਕਿਸ ਤਰ੍ਹਾਂ ਦੇ ਹਾਲਾਤਾਂ ਵਿੱਚ ਹੈ। ਕਿਸਾਨਾਂ ਵੱਲੋਂ ਦਿੱਲੀ ਵਿੱਚ ਅੰਦੋਲਨ ਕਰਕੇ ਖੇਤੀ ਕਾਨੂੰਨ ਰੱਦ ਕਰਵਾਏ ਸੀ ਅਤੇ ਉਸ ਦਾ ਬਦਲਾ ਲੈਣ ਲਈ ਹੀ
ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਸਰਕਾਰਾਂ ਵੱਲੋਂ ਅਜਿਹੇ ਕਾਨੂੰਨ ਲਾਏ ਜਾ ਰਹੇ ਹਨ ਜੋ ਕਿ ਸਰਾਸਰ ਗਲਤ ਹੈ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ਪਰ
NSA ਵਰਗੇ ਕਾਨੂੰਨ ਲਗਾਉਣ ਨਾਲ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ