Moosewala: ਰੱਬ ਦੇ ਭਰੋਸੇ ਛੱਡ ਦਿੱਤਾ ਹੁਣ ਆਪਣੇ ਪੁੱਤ ਦਾ ਕੇਸ-ਬਲਕੌਰ ਸਿੰਘ
Balkaur Singh: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਮੂਸੇਵਾਲਾ ਦੇ ਕਤਲ ਦਾ ਇਨਸਾਫ ਉਨ੍ਹਾਂ ਨੂੰ ਹੁਣ ਤੱਕ ਨਹੀਂ ਮਿਲਿਆ,, ਜਿਸ ਕਾਰਨ ਹੁਣ ਉਨ੍ਹਾਂ ਨੇ ਮੁਸੇਵਾਲਾ ਦਾ ਕੇਸ ਰੱਬ ਦੇ ਭਰੋਸੇ ਛੱਡ ਦਿੱਤਾ। ਬਲਕੌਰ ਸਿੰਘ ਨੇ ਕਿਹਾ ਹੁਣ ਉਹ ਕਿਸੇ ਅਧਿਕਾਰੀ ਜਾ ਕਿਸੇ ਸਿਆਸੀ ਆਗੂ ਨਾਲ ਇਸ ਬਾਰੇ ਗੱਲ ਕਰਨਗੇ। ਸਿਰਫ ਇਨਸਾਫ ਲਈ ਉਹ ਵਾਹਿਗੁਰੂ ਅੱਗੇ ਹੀ ਅਰਦਾਸ ਕਰਨਗੇ। ਦਰਅਸਲ ਐਤਵਾਰ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪ੍ਰਸ਼ਸੰਕ ਵੱਡੀ ਗਿਣਤੀ ਵਿੱਚ ਜਮ੍ਹਾ ਹੋਏ ਸਨ ਜਿੱਥੇ ਬਲਕੌਰ ਸਿੰਘ ਨੇ ਆਪਣਾ ਰੋਸ ਪ੍ਰਗਟ ਕੀਤਾ।
ਮਾਨਸਾ। ਸਿੱਧੂ ਮੂਸੇਵਾਲਾ ਦੇ ਘਰ ਐਤਵਾਰ ਉਨ੍ਹਾਂ ਦੇ ਪ੍ਰਸੰਸਕ ਵੱਡੀ ਗਿਣਤੀ ਦੇ ਵਿੱਚ ਉਨ੍ਹਾਂ ਦੇ ਮਾਤਾ ਪਿਤਾ ਨੂੰ ਮਿਲਣ ਦੇ ਲਈ ਆਉਂਦੇ ਹਨ ਤੇ ਹੁਣ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਉਨ੍ਹਾਂ ਸਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਤੇ ਨਹੀਂ ਰਿਹਾ। ਉਨਾਂ ਕਿਹਾ ਕਿ ਇਨਸਾਫ਼ ਲਈ ਉਨ੍ਹਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਪਰ ਕੁਝ ਪੱਲੇ ਨਹੀ ਪਿਆ। ਬਲਕੌਰ ਸਿੰਘ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਕਿਹੋ ਜਿਹੇ ਹਨ ਨੌਜਵਾਨਾਂ ‘ਤੇ NSA ਲਗਾ ਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਉਨਾਂ ਨੇ ਪੰਜਾਬ ਸਰਕਾਰ ਤੇ ਜੰਮਕੇ ਨਿਸ਼ਾਨਾ ਸਾਧਿਆ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਖਿਆਲ ਰੱਖਣ ਕਿਉਂਕਿ ਸਰਕਾਰ ਨੌਜਵਾਨਾਂ ਨੂੰ ਕਿਸ ਤਰ੍ਹਾਂ ਜੇਲਾਂ ਦੇ ਵਿਚ ਸੁੱਟ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਦੇਖ ਰਹੇ ਹਨ ਕਿ ਪੰਜਾਬ ਦੇ ਹਾਲਾਤ ਪੰਜਾਬ ਦੇ ਹਾਲਾਤ ਖਰਾਬ ਹਨ।
ਹਾਲੇ ਤੱਕ ਸੀਐੱਮ ਨਾਲ ਮੇਰੀ ਮੀਟਿੰਗ ਨਹੀਂ ਹੋਈ-ਬਲਕੌਰ
ਬਲਕੌਰ ਸਿੰਘ ਨੇ ਕਿਹਾ ਕਿ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚੈਨਲ ਤੇ ਇੰਟਰਵਿਊ ਦੇ ਰਹੇ ਸਨ ਜਿਸ ਵਿੱਚ ਉਹ ਕਹਿ ਰਹੇ ਸਨ ਅਤੇ ਕਦੇ ਕਿਤੇ ਕਦੇ ਕਿਤੇ ਉਨ੍ਹਾਂ ਦਾ ਇਸ਼ਾਰਾ ਸੀ ਕਿ ਉਹ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਦੀ ਗੱਡੀ ਵਿੱਚ ਬੈਠ ਕੇ ਵਿਧਾਨ ਸਭਾ ਦੇ ਬਾਹਰ ਗਏ ਸਨ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਇਹ ਇਸ ਲਈ ਕੀਤਾ ਕਿਉਂਕਿ ਵਿਧਾਨਸਭਾ ਦੇ ਬਾਹਰ ਕਿਸੇ ਨੂੰ ਜਾਣ ਦਾ ਅਧਿਕਾਰੀ ਨਹੀਂ। ਬਲਕੌਰ ਸਿੰਘ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇੱਕ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸੀਐੱਮ ਨਾਲ ਜਲਦੀ ਮੀਟਿੰਗ ਕਰਵਾਈ ਜਾਵੇਗੀ ਪਰ ਹਾਲੇ ਤੱਕ ਇਹ ਮੀਟਿੰਗ ਨਹੀਂ ਕਰਵਾਈ ਗਈ।
ਮੈਨੂੰ ਲਗਾਤਾਰ ਮਿਲ ਰਹੀਆਂ ਹਨ ਧਮਕੀਆਂ-ਬਲਕੌਰ
ਬਲਕੌਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ (Punjab Govt) ਨੇ ਮੂਸੇਵਾਲਾ ਦੀ ਬਰਸੀ ਤੇ ਜ਼ਿਆਦਾ ਇੱਕਠ ਨਹੀਂ ਹੋਣ ਦਿੱਤਾ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਈਮੇਲ ਦੇ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਅਤੇ ਹੁਣ ਫਿਰ ਉਹਨਾਂ ਨੂੰ ਧਮਕੀ ਆਈ ਹੈ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਬਹੁਤ ਦੁੱਖਭਰੀ ਗੱਲ ਹੈ ਕਿ ਮੂਸੇਵਾਲਾ ਦੇ ਕਤਲ ਦਾ ਉਨ੍ਹਾਂ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ, ਜਿਸ ਕਾਰਨ ਇਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਆਮ ਇਨਸਾਨ ਦੀ ਕੀ ਹਾਲਤ ਹੋਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ