Moosewala ਦੇ ਜਨਮ ਦਿਨ ‘ਤੇ ਭਾਵੁਕ ਹੋਏ ਪਿਤਾ, ਬੋਲੇ-ਸਾਲ ਬੀਤ ਗਿਆ ਹਾਲੇ ਤੱਕ ਨਹੀਂ ਮਿਲਿਆ ਇਨਸਾਫ
ਮਾਨਸਾ ਵਿਖੇ ਮੂਸੇਵਾਲਾ ਦੀ ਹਵੇਲੀ 'ਚ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਮਨਾਇਆ ਗਿਆ। ਜਿਸ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਫੈਂਸ ਪਹੁੰਚੇ ਹੋਏ ਸਨ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ।
ਮਾਨਸਾ। ਮਾਨਸਾ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮਨਾਇਆ ਗਿਆ। ਇਸ ਦੌਰਾਨ ਫੈਂਸ ਨੇ ਕੇਕ ਕੱਟ ਅਤੇ ਖੂਨਦਾਨ ਕੈਂਪ ਲਗਾਇਆ। ਇਸ ਮੌਕੇ ਸੰਬੋਧਨ ਕਰਦਿਆਂ ਮੂਸੇਵਾਲਾ (Moosewala) ਦੇ ਮਾਪੇ ਭਾਵੁਕ ਹੋ ਗਏ। ਵੱਡੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਲ ਪਹਿਲਾਂ ਉਨ੍ਹਾਂ ਦੇ ਬੇਟੇ ਦਾ ਕਤਲ ਹੋਇਆ ਸੀ, ਜਿਸਦਾ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ (Punjab Govt) ਦੇ ਖਿਲਾਫ ਜੰਮਕੇ ਰੋਸ ਜਾਹਿਰ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਵੀ ਇਨਸਾਫ ਦੀ ਉਮੀਦ ਨਹੀਂ।


