Moosewala ਦੇ ਜਨਮ ਦਿਨ ‘ਤੇ ਭਾਵੁਕ ਹੋਏ ਪਿਤਾ, ਬੋਲੇ-ਸਾਲ ਬੀਤ ਗਿਆ ਹਾਲੇ ਤੱਕ ਨਹੀਂ ਮਿਲਿਆ ਇਨਸਾਫ

Published: 

13 Jun 2023 14:33 PM

ਮਾਨਸਾ ਵਿਖੇ ਮੂਸੇਵਾਲਾ ਦੀ ਹਵੇਲੀ 'ਚ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਮਨਾਇਆ ਗਿਆ। ਜਿਸ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਫੈਂਸ ਪਹੁੰਚੇ ਹੋਏ ਸਨ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ।

Moosewala ਦੇ ਜਨਮ ਦਿਨ ਤੇ ਭਾਵੁਕ ਹੋਏ ਪਿਤਾ, ਬੋਲੇ-ਸਾਲ ਬੀਤ ਗਿਆ ਹਾਲੇ ਤੱਕ ਨਹੀਂ ਮਿਲਿਆ ਇਨਸਾਫ
Follow Us On

ਮਾਨਸਾ। ਮਾਨਸਾ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮਨਾਇਆ ਗਿਆ। ਇਸ ਦੌਰਾਨ ਫੈਂਸ ਨੇ ਕੇਕ ਕੱਟ ਅਤੇ ਖੂਨਦਾਨ ਕੈਂਪ ਲਗਾਇਆ। ਇਸ ਮੌਕੇ ਸੰਬੋਧਨ ਕਰਦਿਆਂ ਮੂਸੇਵਾਲਾ (Moosewala) ਦੇ ਮਾਪੇ ਭਾਵੁਕ ਹੋ ਗਏ। ਵੱਡੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਲ ਪਹਿਲਾਂ ਉਨ੍ਹਾਂ ਦੇ ਬੇਟੇ ਦਾ ਕਤਲ ਹੋਇਆ ਸੀ, ਜਿਸਦਾ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ (Punjab Govt) ਦੇ ਖਿਲਾਫ ਜੰਮਕੇ ਰੋਸ ਜਾਹਿਰ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਵੀ ਇਨਸਾਫ ਦੀ ਉਮੀਦ ਨਹੀਂ।

ਮੇਰੇ ਪੁੱਤ ਨੇ ਦੁਨੀਆਂ ਕੀਤੀ ਫਤਿਹ-ਚਰਨ ਕੌਰ

ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੰਮ੍ਰਿਤਸਰ (Amritsar) ਤੋਂ ਆਪ ਦੇ ਵਿਧਾਇਕ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਾਫ਼ ਕਿਹਾ ਹੈ ਕਿ ਸਰਕਾਰ ਇਨਸਾਫ਼ ਨਹੀਂ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿੱਚ ਕੋਈ ਇਮਾਨਦਾਰ ਵਿਅਕਤੀ ਹੀ ਉਨ੍ਹਾਂ ਨੂੰ ਇਨਸਾਫ਼ ਦੁਆ ਸਕਦਾ ਹੈ। ਸਿੱਧੂ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੇ ਅਜਿਹੇ ਯੋਧੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਫਤਿਹ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਛਾ ਹੈ ਕਿ ਸੁਭਦੀਪ ਹਰ ਮਾਂ ਦੀ ਕੁੱਖ ਵਿੱਚ ਪੈਦਾ ਹੋਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ