Mansa Farmers Crops: ਮਾਨਸਾ ‘ਚ ਗੜੇਮਾਰੀ ਕਾਰਨ ਤਬਾਹ ਹੋਈ ਕਿਸਾਨਾਂ ਦੀ ਫਸਲ
Mansa Farmers Crops Destoryed: ਮਾਨਸਾ ਵਿੱਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ। ਕਿਸਾਨਾਂ ਨੇ ਸੂਬਾ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਹੈ।

ਮਾਨਸਾ ਨਿਊਜ਼: ਮਾਨਸਾ ਵਿੱਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਕੁਦਰਤੀ ਕਰੋਪੀ ਤੋਂ ਨੁਕਸਾਨੀਆਂ ਗਈਆਂ ਫਸਲਾਂ ਦੀ ਜਲਦ ਗਿਰਦਾਵਰੀ (Girdavari) ਕਰ ਮੁਆਵਜਾ ਜਾਰੀ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਪੁੱਤਾਂ ਵਾਂਗ ਪਾਲੀ ਇਸ ਫਸਲ ਨੂੰ ਬੇਮੌਸਮੀ ਬਰਸਾਤ ਨੇ ਤਬਾਹ ਕਰ ਦਿੱਤਾ ਹੈ ਅਤੇ ਫਸਲ ਦਾ ਝਾੜ ਬਿਲਕੁਲ ਘਟ ਜਾਵੇਗਾ।
ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਬੇਮੌਸਮੀ ਬਾਰਸ਼ ਤੇ ਹੋਈ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ, ਉਨ੍ਹਾਂ ਨੇ ਸੂਬਾ ਸਰਕਾਰ ਤੋਂ ਫੌਰੀ ਗਿਰਦਾਵਰੀ ਕਰਕੇ ਮੁਆਵਜਾ ਜਾਰੀ ਕਰਨ ਦੀ ਮੰਗ ਕੀਤੀ।