Amritpal: ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਕਈ ਲੋਕ ਗ੍ਰਿਫਤਾਰ
Police action: ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ,, ਉੱਧਰ ਵਾਰਿਸ ਪੰਜਾਬ ਦੇ ਮੁੱਖੀ ਦੇ ਹੱਕ ਵਿੱਚ ਮਾਨਸਾ ਵਿਖੇ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਲਿਆ।
ਮਾਨਸਾ। ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ (Amritpal) ਦੇ ਖਿਲਾਫ ਪੁਲਿਸ ਨੇ ਸਖਤੀ ਕਰ ਦਿੱਤੀ ਹੈ ਉਸਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਪਰ ਹਾਲੇ ਵੀ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ,, ਜਿਸ ਕਾਰਨ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਦੇ ਛਾਪੇਮਾਰੀ ਕਰ ਰਹੀ ਹੈ। ਉੱਧਰ ਦੂਜੇ ਪਾਸੇ ਅੰਮ੍ਰਿਤਪਾਲ ਦੇ ਖਿਲਾਫ ਜਿਹੜੀ ਕਾਰਵਾਈ ਕੀਤੀ ਗਈ ਹੈ ਉਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ,, ਇਸਦੇ ਤਹਿਤ ਮਾਨਸਾ ਪਿੰਡ ਅਕਲੀਆਂ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ ਦੀ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਬਿਨਾਂ ਵਜ੍ਹਾ ਤੋਂ ਪੰਜਾਬ ਸਰਕਾਰ ਵੱਲੋਂ ਪਰੇਸ਼ਾਨ ਕਰ ਕੇ ਉਸ ਨੂੰ ਗ੍ਰਿਫਤਾਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਉਹ ਪੰਜਾਬ ਵਿੱਚ ਸਿੱਖ ਲਹਿਰ ਨੂੰ ਅੱਗੇ ਵਧਾਉਣ ਦਾ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਇਸ ਨੂੰ ਰੋਕਣ ਦੇ ਲਈ ਚਾਲਾਂ ਚੱਲ ਰਹੀ ਹੈ, ਜਿਸ ਕਾਰਨ ਅੰਮ੍ਰਿਤਪਾਲ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਰਹਿਣਗੇ। ਪਰ ਪੁਲਿਸ (Police) ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਦਰਸ਼ਨ ਕੀਤੇ ਗਏ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ