AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Moose Wala ਦੇ ਪਿਤਾ ਦੀ ਜਲੰਧਰ ਵਾਸੀਆਂ ਨੂੰ ਅਪੀਲ, ਇਨਸਾਫ ਦੁਆਉਣ ਲਈ ਦੇਵੋ ਸਾਡਾ ਸਾਥ-ਬਲਕੌਰ

ਜਲੰਧਰ ਵਿਖੇ ਸੂਬਾ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਕੇ ਬਲਕੌਰ ਸਿੰਘ ਮਾਨਸਾ ਪਹੁੰਚੇ,, ਜਿੱਥੇ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਜੰਮਕੇ ਹਮਲਾ ਬੋਲਿਆ ਤੇ ਜਲੰਧਰ ਤੋਂ ਸਾਥ ਦੇਣ ਦੀ ਮੰਗ ਵੀ ਕੀਤੀ।

Moose Wala ਦੇ ਪਿਤਾ ਦੀ ਜਲੰਧਰ ਵਾਸੀਆਂ ਨੂੰ ਅਪੀਲ, ਇਨਸਾਫ ਦੁਆਉਣ ਲਈ ਦੇਵੋ ਸਾਡਾ ਸਾਥ-ਬਲਕੌਰ
bhupinder-singh-mansa
| Updated On: 07 May 2023 23:05 PM IST
Share
ਮਾਨਸਾ। ਜਲੰਧਰ ਵਿਖੇ ਰੋਸ ਮਾਰਚ ਕੱਢਕੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Mooewala) ਦੇ ਪਿਤਾ ਬਲਕੌਰ ਸਿੰਘ ਸਿੱਧੂ ਮਾਨਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਨਸਾਫ ਤਾਂ ਕੀ ਦੇਣਾ ਹੈ ਉਸਦੇ ਮੰਤਰੀ ਬੇਤੁੱਕੇ ਬਿਆਨ ਦੇ ਰਹੇ ਨੇ.. ਜਿਸ ਕਾਰਨ ਉਨ੍ਹਾਂ ਨੂੰ ਸਰਕਾਰ ਦੇ ਖਿਲਾਫ ਰੋਸ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੋ ਦਿਨ ਜਲੰਧਰ (Jalandhar) ਰਹਿਕੇ ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਆਪ ਦੇ ਹੱਕ ਵਿੱਚ ਵੋਟ ਨਹੀਂ ਪਾਉਣ ਦੀ ਅਪੀਲ ਕੀਤੀ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨਸਾਫ ਦੀ ਗੱਲ ਬਿਲਕੁੱਲ ਨਹੀਂ ਕਰਦੀ।

‘ਸਰਕਾਰ ਜ਼ਖਮਾਂ ‘ਤੇ ਲੂਣ ਛਿੜਕ ਰਹੀ’

ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲੰਧਰ ਦੇ ਲੋਕ ਉਨ੍ਹਾਂ ਦੇ ਪੁੱਤ ਨੂੰ ਇਨਸਾਫ ਦੁਆਉਣ ਲ਼ਈ ਉਨ੍ਹਾਂ ਦਾ ਸਾਥ ਦੇਣਗੇ। ਬਲਕੌਰ ਸਿੰਘ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਸਹਾਰੇ ਜਿੰਦਗੀ ਬਤੀਤ ਕਰ ਰਹੇ ਸਨ ਪਰ ਉਹ ਹੀ ਉਨ੍ਹਾਂ ਨੂੰ ਛੱਡਕੇ ਚਲਾ ਗਿਆ। ਬਲਕੌਰ ਸਿੰਘ ਨੇ ਕਿਹਾ ਕਿ ਇੱਕ ਸਾਲ ਹੋ ਗਿਆ ਇਨਸਾਫ ਤਾਂ ਕਿ ਮਿਲਣਾ ਸੀ ਉਲਟਾ ਸਰਕਾਰ ਦੇ ਮੰਤਰੀ ਉਨ੍ਹਾਂ ਦੇ ਜ਼ਖਮਾਂ ਤੇ ਲੂਣ ਛਿੜਖ ਰਹੇ ਹਨ।

ਪੰਜਾਬ ਦੀ ਤੁਲਨਾ ਦਿੱਲੀ ਨਾਲ ਨਹੀਂ ਕੀਤੀ ਜਾ ਸਕਦੀ

ਬਲਕੌਰ ਸਿੰਘ ਨੇ ਕਿਹਾ ਕਿ ਸਾਡੇ ਕੋਲ ਬਹੁਤ ਸਾਰੀਆਂ ਸਮੱਸਿਆਵਾਂ ਹਨ, ਅਸੀਂ ਪੰਜਾਬ ਦੀ ਦਿੱਲੀ ਨਾਲ ਤੁਲਨਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦਾ ਕੀ ਕਸੂਰ ਸੀ ਜੋ ਉਸ ਨੂੰ ਮਾਰ ਦਿੱਤਾ, ਤੁਹਾਡੇ ਇਲਾਕੇ ਦੇ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (Sandeep Nangal Ambian) ਦਾ ਕੀ ਕਸੂਰ ਸੀ। ਉਸ ਨੂੰ ਵੀ ਮਾਰ ਦਿੱਤਾ ਗਿਆ। ਉਸ ਨੇ ਆਪਣੀ ਮਿਹਨਤ ਨਾਲ ਕਬੱਡੀ ਲੀਗ ਬਣਾਈ, ਜਦੋਂ ਦੇਖਿਆ ਕਿ ਉਹ ਵੱਖਰਾ ਚੱਲ ਰਿਹਾ ਹੈ ਤਾਂ ਉਸ ਨੂੰ ਮਾਰ ਦਿੱਤਾ ਗਿਆ।

ਬਲਕੌਰ ਸਿੰਘ ਨੇ ਇਨਸਾਫ ਦੀ ਗੁਹਾਰ ਲਗਾਈ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਤੁਸੀਂ ਫੜਿਆ ਹੈ, ਉਹ ਸਿਰਫ਼ ਸ਼ੂਟਰ ਹਨ ਜਿਨ੍ਹਾਂ ਨੇ ਮੇਰੇ ਪੁੱਤਰ ਨੂੰ ਸਪੁਰੀ ਲੈ ਕੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿਹਤ ਮੈਨੂੰ ਬਾਹਰ ਜਾ ਕੇ ਭਾਸ਼ਣ ਦੇਣ ਦੀ ਇਜਾਜ਼ਤ ਨਹੀਂ ਦਿੰਦੀ, ਪਰ ਜਦੋਂ ਵੀ ਮੈਂ ਆਪਣੇ ਪੁੱਤਰ ਦੇ ਪੁਤਲੇ ਦੇ ਸਾਹਮਣੇ ਆਉਂਦਾ ਹਾਂ, ਮੈਂ ਇੱਕ ਹੀ ਸਵਾਲ ਪੁੱਛਦਾ ਹਾਂ ਕਿ ਤੁਸੀਂ ਅੱਜ ਕੀ ਕੀਤਾ ਹੈ, ਅੱਜ ਤੁਹਾਨੂੰ ਕਿੰਨੇ ਮੁੱਖ ਮੰਤਰੀਆਂ ਨੇ ਭਰੋਸਾ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...