AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Morinda Beadbi Case ਦੇ ਮੁਲਜ਼ਮ ਦੀ ਮੌਤ, ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਲਿਆਂਦਾ ਗਿਆ ਸੀ ਹਸਪਤਾਲ

ਮੁਲਜਮ ਜਸਵੀਰ ਸਿੰਘ ਜੱਸੀ ਦੀ ਮੌਤ ਨੂੰ ਲੈ ਕੇ ਵੱਡੇ ਸਵਾਲ ਉੱਠ ਰਹੇ ਹਨ। ਐਸਜੀਸੀਪੀ ਨੇ ਉਸ ਦੀ ਮੌਤ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਦਾ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

kusum-chopra
| Updated On: 02 May 2023 06:25 AM IST
Share
Morinda Beadbi accused death: ਰੋਪੜ ਦੇ ਮੋਰਿੰਡਾ (Morinda) ਸ਼ਹਿਰ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਚ ਪ੍ਰਕਾਸ਼ ਅਸਥਾਨ ਵਿੱਚ ਦੋ ਗ੍ਰੰਥੀਆਂ ਤੇ ਹਮਲਾ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜਮ ਦੀ ਮੌਤ ਹੋ ਗਈ ਹੈ। ਮੁਲਜ਼ਮ ਦੀ ਪਛਾਣ ਸਥਾਨਕ ਵਾਸੀ ਜਸਬੀਰ ਸਿੰਘ ਜੱਸੀ ਵਜੋਂ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਉਸਦੀ ਛਾਤੀ ਵਿੱਚ ਦਰਦ ਹੋਇਆ ਸੀ। ਉਸਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਉਸਨੂੰ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਜਸਵੀਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਸ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਉਸ ਵੇਲੇ ਕਾਫੀ ਖਰਾਬ ਸੀ। ਉੱਧਰ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੁਲਜ਼ਮ ਨਾਲ ਜੇਲ੍ਹ ਵਿੱਚ ਹੀ ਕੁਝ ਨਾ ਕੁਝ ਹੋਇਆ ਹੋਵੇਗਾ। ਹਲਾਂਕਿ ਪੁਲਿਸ ਇਸ ਮਾਮਲੇ ਤੇ ਹਾਲੇ ਕੁਝ ਵੀ ਕਹਿਣ ਤੋਂ ਬੱਚ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਸਕੇਗੀ। ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਮੁਲਜ਼ਮ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ ਕਿ ਉਸ ਦੀ ਮੌਤ ਦੇ ਪਿੱਛੇ ਕੀ ਵਜ੍ਹਾ ਸੀ।

ਰਿਮਾਂਡ ਤੋਂ ਬਾਅਦ ਜੇਲ੍ਹ ਭੇਜਿਆ ਗਿਆ ਸੀ ਮੁਲਜ਼ਮ

ਮੁਲਜ਼ਮ ਜਸਵੀਰ ਸਿੰਘ ਨੂੰ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਮਾਨਸਾ ਜੇਲ੍ਹ ਵਿੱਚ ਭੇਜ ਦਿੱਤਾ ਸੀ। ਉਹ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਸੀ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...