Morinda Beadbi Case ਦੇ ਮੁਲਜ਼ਮ ਦੀ ਮੌਤ, ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਲਿਆਂਦਾ ਗਿਆ ਸੀ ਹਸਪਤਾਲ

Updated On: 

02 May 2023 06:25 AM

ਮੁਲਜਮ ਜਸਵੀਰ ਸਿੰਘ ਜੱਸੀ ਦੀ ਮੌਤ ਨੂੰ ਲੈ ਕੇ ਵੱਡੇ ਸਵਾਲ ਉੱਠ ਰਹੇ ਹਨ। ਐਸਜੀਸੀਪੀ ਨੇ ਉਸ ਦੀ ਮੌਤ ਨੂੰ ਲੈ ਕੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਦਾ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

Follow Us On

Morinda Beadbi accused death: ਰੋਪੜ ਦੇ ਮੋਰਿੰਡਾ (Morinda) ਸ਼ਹਿਰ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਚ ਪ੍ਰਕਾਸ਼ ਅਸਥਾਨ ਵਿੱਚ ਦੋ ਗ੍ਰੰਥੀਆਂ ਤੇ ਹਮਲਾ ਕਰਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜਮ ਦੀ ਮੌਤ ਹੋ ਗਈ ਹੈ। ਮੁਲਜ਼ਮ ਦੀ ਪਛਾਣ ਸਥਾਨਕ ਵਾਸੀ ਜਸਬੀਰ ਸਿੰਘ ਜੱਸੀ ਵਜੋਂ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਉਸਦੀ ਛਾਤੀ ਵਿੱਚ ਦਰਦ ਹੋਇਆ ਸੀ। ਉਸਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਤੋਂ ਬਾਅਦ ਉਸਨੂੰ ਮਾਨਸਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਜਸਵੀਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਸ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਸ ਦੀ ਹਾਲਤ ਉਸ ਵੇਲੇ ਕਾਫੀ ਖਰਾਬ ਸੀ। ਉੱਧਰ ਕਿਆਸਆਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਮੁਲਜ਼ਮ ਨਾਲ ਜੇਲ੍ਹ ਵਿੱਚ ਹੀ ਕੁਝ ਨਾ ਕੁਝ ਹੋਇਆ ਹੋਵੇਗਾ। ਹਲਾਂਕਿ ਪੁਲਿਸ ਇਸ ਮਾਮਲੇ ਤੇ ਹਾਲੇ ਕੁਝ ਵੀ ਕਹਿਣ ਤੋਂ ਬੱਚ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਸਕੇਗੀ।

ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਮੁਲਜ਼ਮ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ ਕਿ ਉਸ ਦੀ ਮੌਤ ਦੇ ਪਿੱਛੇ ਕੀ ਵਜ੍ਹਾ ਸੀ।

ਰਿਮਾਂਡ ਤੋਂ ਬਾਅਦ ਜੇਲ੍ਹ ਭੇਜਿਆ ਗਿਆ ਸੀ ਮੁਲਜ਼ਮ

ਮੁਲਜ਼ਮ ਜਸਵੀਰ ਸਿੰਘ ਨੂੰ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਮਾਨਸਾ ਜੇਲ੍ਹ ਵਿੱਚ ਭੇਜ ਦਿੱਤਾ ਸੀ। ਉਹ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਸੀ। ਪੁਲੀਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version