Sidhu Moosa Visit: ਸਿੱਧੂ ਮੂਸੇਵਾਲੇ ਦੇ ਮਾਪਿਆਂ ਨੂੰ ਮਿਲੇ ਨਵਜੋਤ ਸਿੰਘ ਸਿੱਧੂ, ਨਾਲ ਖੜੇ ਰਹਿਣ ਦਾ ਦਿੱਤਾ ਭਰੋਸਾ
Navjot Singh Sidhu ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਕਤਲ ਇਕ ਰਾਜਨੀਤਕ ਸਾਜ਼ਿਸ਼ ਹੈ। ਗੈਂਗਸਟਰਾਂ ਰਾਹੀਂ ਸਿੱਧੂ ਦਾ ਕਤਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸੱਚ ਬੋਲਣ ਤੋਂ ਨਹੀਂ ਡਰਦੇ। ਜੋ ਵੀ ਸੱਚ ਬੋਲਦਾ ਹੈ ਉਸ ਦਾ ਅਜਿਹਾ ਹੀ ਹਾਲ ਕੀਤਾ ਜਾਂਦਾ ਹੈ।
ਚੰਡੀਗੜ੍ਹ ਨਿਊਜ: ਰੋਡ ਰੇਜ ਮਾਮਲੇ ਵਿੱਚ 317 ਦਿਨਾਂ ਦੀ ਸਜਾ ਕੱਟ ਕੇ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਆਗੂ ਨਵੋਜਤ ਸਿੰਘ ਸਿੱਧੂ (Navjot Singh Sidhu) ਨੇ ਸੋਮਵਾਰ ਨੂੰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਨਵਜੋਤ ਸਿੱਧੂ ਨੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਗਲ੍ਹੇ ਲਗਾਇਆ ਤਾਂ ਉਹ ਕਾਫੀ ਭਾਵੁੱਕ ਹੋ ਗਏ। ਸਿੱਧੂ ਨੇ ਉਨ੍ਹਾਂ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਦੇ ਪੁੱਤ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦੁਆਇਆ।
ਇਸ ਮੌਕੇ ਪੰਜਾਬ ਦੇ ਵਿਚ ਲਾਅ ਐਂਡ ਆਰਡਰ ਤੇ ਸਵਾਲ ਖੜੇ ਕਰਦਿਆਂ ਸਿੱਧੂ ਨੇ ਕਿਹਾ ਕਿ ਸੂਬੇ ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ। ਗੈਗਸਟਰ ਸ਼ਰੇਆਮ ਜੇਲ੍ਹਾਂ ਵਿੱਚ ਬੈਠ ਕੇ ਇੰਟਰਵਿਊ ਦੇ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜ ਕਰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਨੌਜਵਾਨਾਂ ਦੇ ਲਈ ਪ੍ਰੇਰਨਾ-ਸਰੋਤ ਸਨ। ਉਨ੍ਹਾਂ ਨੇ ਆਪਣੇ ਹੁਨਰ ਦੇ ਦੱਮ ਤੇ ਪੂਰੀ ਦੁਨੀਆਂ ਨਾਮਨਾ ਖੱਟਿਆ।
#WATCH | Congress leader Navjot Singh Sidhu arrives at the residence of late Punjabi singer Sidhu Moose Wala, in Mansa, Punjab pic.twitter.com/EXJtdJihWT
— ANI (@ANI) April 3, 2023
ਇਹ ਵੀ ਪੜ੍ਹੋ
ਮੈਂ ਹਮੇਸ਼ ਸੱਚ ਬੋਲਦਾ ਰਹਾਂਗਾ – ਸਿੱਧੂ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਘੱਟ ਕਰ ਦਿੱਤੀ ਹੈ ਪਰ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ। ਉਹ ਹਮੇਸ਼ਾ ਸੱਚ ਬੋਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਤੇ ਵੀ ਸਰਕਾਰ ਦਾ ਕੋਈ ਕੰਟਰੋਲ ਨਹੀਂ ਕਿਉਂਕਿ ਗੈਗਸਟਰ ਜੇਲ੍ਹਾਂ ਵਿੱਚ ਬਹਿ ਕੇ ਇੰਟਰਵਿਊ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਲੋਕਾਂ ਨੂੰ ਇਸ ਕੇਸ ਦੇ ਵਿਚ ਨਾਮਜ਼ਦ ਕਰਨ ਦੇ ਲਈ ਕਹਿ ਰਹੇ ਹਨ, ਪਰ ਉਨ੍ਹਾਂ ਨੂੰ ਇਸ ਕੇਸ ਵਿਚ ਨਾਮਜ਼ਦ ਨਹੀਂ ਕੀਤਾ ਜਾ ਰਿਹਾ ਹੈ।
‘ਸਰਕਾਰ ਦੀ ਗਲਤੀ ਕਰਕੇ ਹੋਈ ਮੂਸੇਵਾਲੇ ਦੀ ਹੱਤਿਆ’
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਿਸ ਲਏ ਜਾਣ ਦੇ ਫੈਸਲੇ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਕਤਲ ਹੋਇਆ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਕੁਰਸੀ ਦੀ ਲਾਲਸਾ ਨਹੀਂ ਹੈ। ਉਹ ਸਿਰਫ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਉਹ ਨਾਂ ਤਾਂ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਣਗੇ। ਉਨਾਂ ਕਿਹਾ ਕਿ ਜੇਲ੍ਹਾਂ ਵਿੱਚ ਸ਼ਰੇਆਮ 2 ਰੁਪਏ ਵਾਲੀ ਜਰਦੇ ਦੀ ਪੁੜੀ 2 ਹਜਾਰ ਵਿੱਚ ਮਿਲਦੀ ਹੈ।
ਉਹਨਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਹਮੇਸ਼ਾ ਚੱਟਾਨ ਵਾਂਗ ਖੜੇ ਰਹਿਣਗੇ ਅਤੇ ਜਦੋਂ ਵੀ ਉਹ ਇਨ੍ਹਾਂ ਨੂੰ ਯਾਦ ਕਰਨਗੇ ਤਾਂ ਉਹ ਤੁਰੰਤ ਆਉਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਵਿਚ ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਸਰਕਾਰ ਦੇ ਖਿਲਾਫ ਪ੍ਰਚਾਰ ਕਰਨ ਲਈ ਉਹਨਾਂ ਨੂੰ ਬੁਲਾਉਣਗੇ ਉਹ ਜਰੂਰ ਜਾਣਗੇ।
ਬੀਤੇ ਸਾਲ ਹੋਇਆ ਸੀ ਮੂਸੇਵਾਲਾ ਦਾ ਕਤਲ
ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ(Sidhu Moose wala) ਦਾ ਬੀਤੇ ਸਾਲ 29 ਮਈ ਦੀ ਸ਼ਾਮ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਸਾਰੇ ਮੁਲਜਮਾ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਤੇ ਏਜੰਸੀਆਂ ਹਾਲੇ ਵੀ ਉਨ੍ਹਾਂ ਦੇ ਕਤਲ ਦੀ ਗੁੱਥੀ ਸੁਲਝਾਉਣ ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੇ ਕਤਲ ਦਾ ਇਲਜਾਮ ਲਾਰੇਂਸ ਬਿਸ਼ਨੋਈ ਗੈਂਗ ਤੇ ਲੱਗਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ