Moosewala: ਸਰਕਾਰ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਮੇਰੇ ਪੁੱਤ ਨੂੰ ਇਨਸਾਫ ਜਰੂਰ ਮਿਲੇਗਾ-ਬਲਕੌਰ ਸਿੰਘ
Death anniversary: ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ 'ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਭਾਂਵੇ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਉਹ ਆਪਣੇ ਪੁੱਤ ਨੂੰ ਇਨਸਾਫ ਦੁਆਉਣ ਲਈ ਲਗਾਤਾਰ ਕੋਸ਼ਿਸ਼ ਕਰਦੇ ਰਹਿਣਗੇ।

ਮਾਨਸਾ: ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਸਰਕਾਰ ਨਹੀਂ ਚਾਹੁੰਦੀ ਕਿ ਮੂਸੇਵਾਲਾ ਦੀ ਬਰਸੀ ਜਿਆਦਾ ਇਕੱਠ ਹੋਵੇ, ਜਿਸ ਕਾਰਨ ਸਰਕਾਰ ਨੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਸਰਕਾਰ ਭਾਵੇਂ ਜਿੰਨੀ ਮਰਜ਼ੀ ਕੋਸ਼ਿਸ਼ ਕਰੇ, ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਜ਼ਰੂਰ ਮਿਲੇਗਾ।
ਕੁੱਝ ਅਧਿਕਾਰੀ ਸਾਨੂੰ ਜਾਣਬੁੱਝ ਕੇ ਕਰ ਰਹੇ ਪਰੇਸ਼ਾਨ-ਬਲਕੌਰ
ਮੁੂਸੇਵਾਲਾ ਦੀ ਬਰਸੀ (Death anniversary) ਤੇ ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਕੁਝ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਨੇ ਸਟੇਜ ਤੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸਿੱਧੂ ਦੀ ਮਾਤਾ ਸਰਪੰਚ ਚਰਨ ਕੌਰ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਉਹ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ ਇਸ ਦਿਨ ਹੀ ਗ੍ਰਿਫਤਾਰ ਕੀਤਾ ਜਾਣਾ ਸੀ, ਇਸ ਦਿਨ ਹੀ ਇੰਟਰਨੈੱਟ ਬੰਦ ਕਰ ਦਿੱਤਾ ਜਾਣਾ ਸੀ, ਉਨ੍ਹਾਂ ਕਿਹਾ ਕਿ 29 ਮਈ ਵਰਗਾ ਦਿਨ ਇਕ ਵਾਰ ਫਿਰ ਉਨ੍ਹਾਂ ਦੇ ਨਾਲ ਬੀਤਿਆ ਹੈ। ਇਸ ਦੌਰਾਨ ਮਾਤਾ ਚਰਨ ਕੌਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।
‘ਸਾਨੂੰ ਇਨਸਾਫ ਲਈ ਧੱਕੇ ਖਾਣੇ ਪੈ ਰਹੇ ਨੇ’
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨੇ ਆਪਣਾ ਦਰਦ ਬਿਆਨ ਨਹੀਂ ਕੀਤਾ ਕਿ ਕਿਸ ਤਰ੍ਹਾਂ ਸਿਆਸੀ ਲੋਕ ਅਤੇ ਪ੍ਰਸ਼ਾਸਨਿਕ ਲੋਕ ਇਕ ਆਮ ਘਰ ਦੇ ਲੜਕੇ ਨੂੰ ਸੁਪਰਸਟਾਰ ਬਣਨ ਲਈ ਪ੍ਰੇਸ਼ਾਨ ਕਰ ਰਹੇ ਸਨ ਅਤੇ ਅੱਜ ਉਸ ਨੂੰ ਇਨਸਾਫ਼ ਲਈ ਘਰ-ਘਰ ਜਾ ਕੇ ਧੱਕੇ ਖਾਣੇ ਪੈ ਰਹੇ ਹਨ। ਪੰਜਾਬ ਦੇ ਵਾਰਿਸ ਅੰਮ੍ਰਿਤਪਾਲ ‘ਤੇ ਪੁਲਸ ਦੀ ਕਾਰਵਾਈ ‘ਤੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਕਿ ਇਹ ਸਭ ਡਰਾਮਾ ਹੈ। ਪੰਜਾਬ ‘ਚ ਕਈ ਲੋਕਾਂ ਲਈ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ਅਤੇ ਸਰਕਾਰ ਨੂੰ ਇਹ ਵੀ ਨਹੀਂ ਪਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਦਿਨ ਸੋਚ ਸਮਝ ਕੇ ਚੁਣਿਆ ਹੈ, ਲਾਰੇਂਸ ਬਿਸ਼ਨੋਈ ਵੱਲੋਂ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਕਿ ਜਿਹੜੀਆਂ ਤਸਵੀਰਾਂ ਡੀਜੀਪੀ ਪੰਜਾਬ ਦਿਖਾ ਰਹੇ ਸਨ, ਉਨ੍ਹਾਂ ਤਸਵੀਰਾਂ ਵਿੱਚ ਹੀ ਦੂਜੀ ਇੰਟਰਵਿਊ ਸਾਹਮਣੇ ਆਈ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚੋਂ ਕੀਤੀ ਗਈ ਹੈ ਅਤੇ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ