Mansa: ਪੁਲਿਸ ਨੇ ਦੋ ਬਦਮਾਸ਼ ਕੀਤੇ ਗ੍ਰਿਫਤਾਰ, ਚੋਰੀ ਕੀਤਾ 32 ਬੋਰ ਰਿਵਾਲਵਰ ਤੇ 21 ਕਾਰਤੂਸ ਬਰਾਮਦ
ਮਾਨਸਾ ਸ਼ਹਿਰ ਦੇ ਇੱਕ ਘਰ ਵਿੱਚੋਂ ਦੇਰ ਰਾਤ ਕੁੱਝ ਵਿਅਕਤੀਆਂ ਵੱਲੋਂ ਇੱਕ 32 ਬੋਰ ਲਾਇਸੈਂਸੀ ਰਿਵਾਲਵਰ ਅਤੇ 21 ਕਾਰਤੂਸ ਅਤੇ ਦੋ ਮੋਬਾਈਲ ਫੋਨ ਚੋਰੀ ਕਰ ਲੈਣ ਦੀ ਘਟਨਾ ਹੋਈ ਸੀ ਜਿਸ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਰਿਵਾਲਵਰ, ਕਾਰਤੂਸ ਅਤੇ ਮੋਬਾਇਲ ਸਮੇਤ ਗ੍ਰਿਫਤਾਰ ਕੀਤਾ ਗਿਆ, ਜਦਕਿ ਇੱਕ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ।
ਮਾਨਸਾ। ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤ ਮਿਲੀ ਜਦੋਂ ਸ਼ਹਿਰ ਦੇ ਕੋਰਟ ਦੇ ਟਿੱਬੇ ਤੋਂ ਦੇਰ ਰਾਤ ਇੱਕ ਘਰ ਵਿਚੋ 32 ਬੋਰ ਲਾਇਸੈਂਸੀ ਰਿਵਾਲਵਰ, (Licensee Revolver) 21 ਕਾਰਤੂਸ ਅਤੇ ਦੋ ਮੋਬਾਇਲ ਫੋਨ ਚੋਰੀ ਹੋਣ ਘਟਨਾ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਇੱਕ ਹਾਲੇ ਵੀ ਫਰਾਰ ਹੈ।
ਡੀਐਸਪੀ (DSP) ਇਸ਼ਾਨ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੇ ਦੋ ਮੁਲਜ਼ਮ ਕਾਕਾ ਸਿੰਘ ਤੇ ਵਿੱਕੀ ਨੂੰ ਕਾਬੂ ਕੀਤਾ ਗਿਆ ਇਹਨਾਂ ਤੋਂ ਰਿਵਾਲਵਰ, ਕਾਰਤੂਸ ਅਤੇ ਇਕ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ ਜਦੋਂ ਕਿ ਇੱਕ ਬੂਟਾ ਸਿੰਘ ਨਾਮੀ ਨੌਜਵਾਨ ਫ਼ਰਾਰ ਹੈ।
‘ਜਾਂਚ ਹੋ ਸਕਦੇ ਹਨ ਵੱਡੇ ਖੁਲਾਸੇ’
ਉਨ੍ਹਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਬੂਟਾ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਕਾ ਸਿੰਘ ਅਤੇ ਵਿੱਕੀ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਡੀਐੱਸਪੀ ਨੇ ਕਿਹਾ ਕਿ ਜਾਂਚ ਵਿੱਚ ਵੱਡੇ ਖੁਲਾਸੇ ਹੋ ਸਕਦੇ ਨੇ।ਡੀਐਸਪੀ ਇਨਸਾਨ ਸਿੰਗਲਾ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ਼ਰਾਰਤ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ