Cabinet Meeting: 14 ਹਜ਼ਾਰ ਅਧਿਆਪਕ ਹੋਣਗੇ ਪੱਕੇ, ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਕਦੋਂ? ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਰ ਕਿਹੜੇ ਫੈਸਲਿਆਂ ‘ਤੇ ਲੱਗੀ ਮੁਹਰ? ਪੜ੍ਹੋ…

Updated On: 

11 Jun 2023 11:58 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਨਸਾ ਵਿੱਚ ਕੈਬਨਿਟ ਦੀ ਬੈਠਕ ਹੋਈ। ਕੈਬਨਿਟ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਅਤੇ ਚਿੰਟ ਫੰਡ ਕੰਪਨਿਆਂ ਸਣੇ ਕਈ ਹੋਰ ਫੈਸਲਿਆਂ 'ਤੇ ਮੁਹਰ ਲਗਾਈ ਗਈ ਹੈ।

Cabinet Meeting: 14 ਹਜ਼ਾਰ ਅਧਿਆਪਕ ਹੋਣਗੇ ਪੱਕੇ,  ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਕਦੋਂ? ਪੰਜਾਬ ਕੈਬਨਿਟ ਦੀ ਮੀਟਿੰਗ ਚ ਹੋਰ ਕਿਹੜੇ ਫੈਸਲਿਆਂ ਤੇ ਲੱਗੀ ਮੁਹਰ? ਪੜ੍ਹੋ...
Follow Us On

Punjab Cabinet Meeting:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਨਸਾ ਵਿੱਚ ਕੈਬਨਿਟ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗੀ ਹੈ। ਕੈਬਨਿਟ ਬੈਠਕ (Cabinet Meeting) ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਕਾਨੂੰਨੀ ਅੜਿੱਕਿਆਂ ਕਰਕੇ ਲਟਕ ਰਹੇ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲਗਾਈ ਗਈ ਹੈ। ਮੁੱਖ ਮੰਤਰੀ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹੋਈ ਕੈਬਨਿਟ ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਖੁਦ ਜਾਣਕਾਰੀ ਸਾਂਜੀ ਕੀਤੀ।

14 ਹਜ਼ਾਰ ਟੀਚਰਾਂ ਨੂੰ ਕੀਤਾ ਜਾਵੇਗ ਪੱਕਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ 14 ਹਜ਼ਾਰ 239 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੀਤੇ 10 ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 6337 ਅਜਿਹੇ ਅਧਿਆਪਕ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ।

MBBS ਡਾਕਟਰਾਂ ਤੇ ਨਰਸਾਂ ਲਈ ਘਰੇਲੂ ਨੌਕਰੀਆਂ

ਕੈਬਨਿਟ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਘਰੇਲੂ ਨੌਕਰੀਆਂ ਲਈ 435 MBBS ਡਾਕਟਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਦੌਰਾਨ ਡਾਕਟਰਾਂ ਅਤੇ ਨਰਸਾਂ ਨੂੰ ਮਿਲਾ ਕੇ ਕੁੱਲ 1880 ਨਵੇਂ ਮੁਲਾਜ਼ਮਾਂ ਦੀ ਭਰਤੀ ਹੋਵੇਗੀ।

ਕਦੋਂ ਹੋਵੇਗਾ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 19 ਅਤੇ 20 ਜੂਨ ਨੂੰ ਹੋਵੇਗਾ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।

ਚਿੱਟ ਫੰਡ ਕੰਪਨੀਆਂ ‘ਤੇ ਸ਼ਿਕੰਜ਼ਾ

ਕੈਬਨਿਟ ਬੈਠਕ ਵਿੱਚ ਚਿੱਟ ਫੰਡ ਕੰਪਨੀਆਂ ਨਾਲ ਜੁੜੇ ਕਾਨੂੰਨ ‘ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪਰਲਸ ਗੁਰੱਪ ਦਾ ਨਾਮ ਵੀ ਲਿਆ।

‘ਸਰਕਾਰ ਤੁਹਾਡੇ ਦੁਆਰ’ ‘ਤੇ ਕੀ ਬੋਲੇ CM

ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਪੰਜਾਬ ਕੈਬਨਿਟ ਦੀ ਬੈਠਕਾਂ ਹੋਈਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version