AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Cabinet Meeting: ਭਲਕੇ ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, ਕਈ ਹੋਰ ਐਲਾਨ ਕਰੇਗੀ ਪੰਜਾਬ ਸਰਕਾਰ

ਮਾਨਸਾ ਵਿੱਚ ਪੰਜਾਬ ਕੈਬਨਿਟ ਦੀ ਬੈਠਕ 10 ਜੂਨ ਨੂੰ ਦੁਪਿਹਰ 12 ਵਜੇ ਹੋਵੇਗੀ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

Cabinet Meeting: ਭਲਕੇ ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, ਕਈ ਹੋਰ ਐਲਾਨ ਕਰੇਗੀ ਪੰਜਾਬ ਸਰਕਾਰ
abhishek-thakur
| Updated On: 09 Jun 2023 13:06 PM IST
Share
Cabinet Meeting Tomorrow: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 10 ਜੂਨ ਯਾਨੀ ਕੱਲ੍ਹ ਕੈਬਿਟਨ ਦੀ ਬੈਠਕ ਹੋਣ ਜਾ ਰਹੀ ਹੈ। ਇਸ ਬਾਰ ਪੰਜਾਬ ਕੈਬਨਿਟ (Punjab Cabinet) ਦੀ ਬੈਠਕ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਮਾਨਸਾ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਕੱਚੇ ਮੁਲਾਜ਼ਮਾਂ ਦਾ ਮਾਮਲਾ ਕਾਫੀ ਸਮੇਂ ਤੋਂ ਕਾਨੂੰਨੀ ਅੜਿੱਕਿਆਂ ਕਰਕੇ ਲਟਕ ਰਿਹਾ ਹੈ। ਪੰਜਾਬ ਸਰਕਾਰ (Punjab Government) ਨੇ ਪਿਛਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਕੈਬਨਿਟ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਆਖਰੀ ਫ਼ੈਸਲੇ ‘ਤੇ ਮੋਹਰ ਲਾਈ ਜਾ ਸਕਦੀ ਹੈ।

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਹੋ ਰਹਿਆਂ ਬੈਠਕਾਂ

ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਹੋਈਆਂ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤੋਂ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ।

ਮਾਨਸਾ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ CM

ਮਾਨਸਾ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...