Cabinet Meeting: ਭਲਕੇ ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, ਕਈ ਹੋਰ ਐਲਾਨ ਕਰੇਗੀ ਪੰਜਾਬ ਸਰਕਾਰ

Updated On: 

09 Jun 2023 13:06 PM

ਮਾਨਸਾ ਵਿੱਚ ਪੰਜਾਬ ਕੈਬਨਿਟ ਦੀ ਬੈਠਕ 10 ਜੂਨ ਨੂੰ ਦੁਪਿਹਰ 12 ਵਜੇ ਹੋਵੇਗੀ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

Cabinet Meeting: ਭਲਕੇ ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ, ਕਈ ਹੋਰ ਐਲਾਨ ਕਰੇਗੀ ਪੰਜਾਬ ਸਰਕਾਰ
Follow Us On

Cabinet Meeting Tomorrow: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 10 ਜੂਨ ਯਾਨੀ ਕੱਲ੍ਹ ਕੈਬਿਟਨ ਦੀ ਬੈਠਕ ਹੋਣ ਜਾ ਰਹੀ ਹੈ। ਇਸ ਬਾਰ ਪੰਜਾਬ ਕੈਬਨਿਟ (Punjab Cabinet) ਦੀ ਬੈਠਕ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।

ਮਾਨਸਾ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਕੱਚੇ ਮੁਲਾਜ਼ਮਾਂ ਦਾ ਮਾਮਲਾ ਕਾਫੀ ਸਮੇਂ ਤੋਂ ਕਾਨੂੰਨੀ ਅੜਿੱਕਿਆਂ ਕਰਕੇ ਲਟਕ ਰਿਹਾ ਹੈ।

ਪੰਜਾਬ ਸਰਕਾਰ (Punjab Government) ਨੇ ਪਿਛਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਕੈਬਨਿਟ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਆਖਰੀ ਫ਼ੈਸਲੇ ‘ਤੇ ਮੋਹਰ ਲਾਈ ਜਾ ਸਕਦੀ ਹੈ।

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਹੋ ਰਹਿਆਂ ਬੈਠਕਾਂ

ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਹੋਈਆਂ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤੋਂ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ।

ਮਾਨਸਾ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ CM

ਮਾਨਸਾ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version