AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Balkaur Singh on Video: ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਸੀ ਤਾਂ ਉਹ ਅਮਰੀਕਾ ਕਿਵੇਂ ਪਹੁੰਚਿਆ: ਬਲਕੌਰ ਸਿੰਘ

Controversy on Karan Aujla Video: ਅਮਰੀਕਾ ਵਿੱਛ ਇੱਕ ਵਿਆਹ ਸਮਾਗਮ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਨੇ ਪਰਫਾਰਮੈਂਸ ਦਿੱਤੀ ਸੀ। ਉਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀਡੀਓ ਵਿੱਚ ਉਨ੍ਹਾਂ ਦੇ ਪਿੱਛੇ ਡਾਂਸ ਕਰਦਾ ਦਿਖਾਈ ਦੇ ਰਿਹਾ ਹੈ।

Balkaur Singh on Video: ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਸੀ ਤਾਂ ਉਹ ਅਮਰੀਕਾ ਕਿਵੇਂ ਪਹੁੰਚਿਆ: ਬਲਕੌਰ ਸਿੰਘ
ਬਲਕੌਰ ਸਿੰਘ ਪੂਰਾਣੀ ਤਸਵੀਰ.
bhupinder-singh-mansa
| Updated On: 20 Apr 2023 13:44 PM IST
Share
ਮਾਨਸਾ ਨਿਊਜ: ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਕਤਲ ਚ ਨਾਮਜ਼ਦ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਅਮਰੀਕਾ ਵਿਖੇ ਇਕ ਵਿਆਹ ਸਮਾਗਮ ਵਿੱਚ ਗਾਇਕ ਕਰਨ ਔਜਲਾ ਨਾਲ ਵੀਡੀਓ ਵਾਇਰਲ ਹੋਈ ਸੀ। ਜਿਸ ਨੂੰ ਲੈ ਕੇ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਤਿੱਖਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਰਾਜਗੀ ਜਤਾਉਂਦਿਆਂ ਕਿਹਾ ਕਿ ਇਹ ਵੀਡੀਓ ਦੇਖ ਕੇ ਉਨ੍ਹਾਂ ਨੂੰ ਬਹੁਤ ਅਫਸੋਸ ਹੋਇਆ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਪੁਲਿਸ ਦੀ ਇੱਕ ਰਿਪੋਰਟ ਕਹਿ ਰਹੀ ਸੀ ਕਿ ਉਨ੍ਹਾਂ ਨੇ ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਹੋਇਆ ਹੈ। ਜੇਕਰ ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਸੀ ਤਾਂ ਉਹ ਅਮਰੀਕਾ ਕਿਵੇਂ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗੋਲਡੀ ਬਰਾੜ ਨੂੰ ਡਿਟੇਨ ਵਾਲੀ ਗੱਲ ਵੀ ਝੂਠੀ ਨਿਕਲੀ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਬਲਕੌਰ ਸਿੰਘ ਕਾਫੀ ਭਾਵੁਕ ਦਿਖਾਈ ਦਿੱਤੇ। ਉਨ੍ਹਾਂ ਨੇ ਕਿਹਾ ਕਿ ਉਹ ਵੀ ਇਹ ਵੀਡੀਓ ਦੇਖ ਰਹੇ ਹਨ, ਜਿਸ ਵਿਚ ਅਨਮੋਲ ਬਿਸ਼ਨੋਈ 17 ਤਰੀਖ ਨੂੰ ਅਮਰੀਕਾ ਵਿਖੇ ਵਿਆਹ ਸਮਾਗਮ ਨੱਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਪੁਲਿਸ ਵੱਲੋਂ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ ਕਿ ਉਨ੍ਹਾਂ ਵੱਲੋਂ ਅਨਮੋਲ ਬਿਸ਼ਨੋਈ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਆਪਣੇ ਆਪ ਹੀ ਦਿੱਲੀ ਪੁਲਿਸ ਦੇ ਦਾਅਵੇ ਤੇ ਵੱਡੇ ਸਵਾਲ ਖੜੇ ਕਰ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਸਵਾਲ

ਬਲਕੌਰ ਸਿੰਘ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਉਹ ਕੁਝ ਸੋਚ ਕੇ ਸਟੇਟਮੈਂਟ ਦਿੰਦੇ ਹਨ ਜਾਂ ਫਿਰ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਬੇਵਕੂਫ ਬਣਾਉਣ ਦੇ ਲਈ ਅਜਿਹਾ ਕਰਦੇ ਹਨ। ਉਨ੍ਹਾਂ ਸ਼ਿਕਾਇਤੀ ਲਹਿਜੇ ਵਿੱਚ ਕਿਹਾ ਕਿ ਸਰਕਾਰ ਤਾਂ ਹਾਲੇ ਤੱਕ ਲਾਰੈਂਸ ਦੀ ਇੰਟਰਵਿਊ ਨਿੱਜੀ ਚੈਨਲ ਤੇ ਚੱਲਣ ਤੱਕ ਦਾ ਵੀ ਪਤਾ ਨਹੀਂ ਲਗਾ ਸਕੀ ਕਿ ਉਹ ਕਿਸ ਜਗ੍ਹਾ ਰਿਕਾਰਡ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕਲੀਅਰ ਕੱਟ ਗੱਲਾਂ ਹਨ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...