ਬਲਕੌਰ ਸਿੰਘ ਪੂਰਾਣੀ ਤਸਵੀਰ.
ਮਾਨਸਾ ਨਿਊਜ: ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਕਤਲ ਚ ਨਾਮਜ਼ਦ ਗੈਂਗਸਟਰ
ਅਨਮੋਲ ਬਿਸ਼ਨੋਈ ਦੀ ਅਮਰੀਕਾ ਵਿਖੇ ਇਕ ਵਿਆਹ ਸਮਾਗਮ ਵਿੱਚ ਗਾਇਕ ਕਰਨ ਔਜਲਾ ਨਾਲ ਵੀਡੀਓ ਵਾਇਰਲ ਹੋਈ ਸੀ। ਜਿਸ ਨੂੰ ਲੈ ਕੇ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਤਿੱਖਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਰਾਜਗੀ ਜਤਾਉਂਦਿਆਂ ਕਿਹਾ ਕਿ ਇਹ ਵੀਡੀਓ ਦੇਖ ਕੇ ਉਨ੍ਹਾਂ ਨੂੰ ਬਹੁਤ ਅਫਸੋਸ ਹੋਇਆ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਪੁਲਿਸ ਦੀ ਇੱਕ ਰਿਪੋਰਟ ਕਹਿ ਰਹੀ ਸੀ ਕਿ ਉਨ੍ਹਾਂ ਨੇ ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਹੋਇਆ ਹੈ। ਜੇਕਰ ਅਨਮੋਲ ਬਿਸ਼ਨੋਈ ਨੂੰ ਡਿਟੇਨ ਕੀਤਾ ਸੀ ਤਾਂ ਉਹ ਅਮਰੀਕਾ ਕਿਵੇਂ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ
ਗੋਲਡੀ ਬਰਾੜ ਨੂੰ ਡਿਟੇਨ ਵਾਲੀ ਗੱਲ ਵੀ ਝੂਠੀ ਨਿਕਲੀ ਸੀ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਬਲਕੌਰ ਸਿੰਘ ਕਾਫੀ ਭਾਵੁਕ ਦਿਖਾਈ ਦਿੱਤੇ। ਉਨ੍ਹਾਂ ਨੇ ਕਿਹਾ ਕਿ ਉਹ ਵੀ ਇਹ ਵੀਡੀਓ ਦੇਖ ਰਹੇ ਹਨ, ਜਿਸ ਵਿਚ ਅਨਮੋਲ ਬਿਸ਼ਨੋਈ 17 ਤਰੀਖ ਨੂੰ ਅਮਰੀਕਾ ਵਿਖੇ ਵਿਆਹ ਸਮਾਗਮ ਨੱਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਪੁਲਿਸ ਵੱਲੋਂ ਇੱਕ ਰਿਪੋਰਟ ਜਾਰੀ ਕੀਤੀ ਗਈ ਸੀ ਕਿ ਉਨ੍ਹਾਂ ਵੱਲੋਂ ਅਨਮੋਲ ਬਿਸ਼ਨੋਈ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਆਪਣੇ ਆਪ ਹੀ ਦਿੱਲੀ ਪੁਲਿਸ ਦੇ ਦਾਅਵੇ ਤੇ ਵੱਡੇ ਸਵਾਲ ਖੜੇ ਕਰ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਦੇ ਸਵਾਲ
ਬਲਕੌਰ ਸਿੰਘ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਉਹ ਕੁਝ ਸੋਚ ਕੇ ਸਟੇਟਮੈਂਟ ਦਿੰਦੇ ਹਨ ਜਾਂ ਫਿਰ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਬੇਵਕੂਫ ਬਣਾਉਣ ਦੇ ਲਈ ਅਜਿਹਾ ਕਰਦੇ ਹਨ। ਉਨ੍ਹਾਂ ਸ਼ਿਕਾਇਤੀ ਲਹਿਜੇ ਵਿੱਚ ਕਿਹਾ ਕਿ ਸਰਕਾਰ ਤਾਂ ਹਾਲੇ ਤੱਕ ਲਾਰੈਂਸ ਦੀ ਇੰਟਰਵਿਊ ਨਿੱਜੀ ਚੈਨਲ ਤੇ ਚੱਲਣ ਤੱਕ ਦਾ ਵੀ ਪਤਾ ਨਹੀਂ ਲਗਾ ਸਕੀ ਕਿ ਉਹ ਕਿਸ ਜਗ੍ਹਾ ਰਿਕਾਰਡ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕਲੀਅਰ ਕੱਟ ਗੱਲਾਂ ਹਨ ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ