ਮਾਨਸਾ ਨਿਊਜ: ਸਿੱਧੂ ਮੂਸੇਵਾਲਾ (Sidhu Moosewala)ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਐਲਾਨ ਕੀਤਾ ਹੈ ਕਿ ਉਹ ਜਲੰਧਰ ਜਿਮਨੀ ਚੋਣ ਦੌਰਾਨ ਇਸ ਲੋਕਸਭਾ ਹਲਕੇ ਦੀ ਗਲੀ-ਗਲੀ ‘ਚ ਜਾ ਕੇ ਉਨ੍ਹਾਂ ਦੇ ਬੇਟੇ ਦੇ ਕਤਲ ਨੂੰ ਲੈਕੇ ਲਾਪਰਵਾਹੀ ਵਰਤ ਰਹੀ ਸਰਕਾਰ ਦੀ ਨੀਤੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ। ਬੀਤੇ ਸਾਲ ਮਈ ਵਿੱਚ ਕਤਲ ਕੀਤੇ ਗਏ ਸਿੰਗਰ ਸ਼ੁੱਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਜੰਗ ਲੜ੍ਹ ਰਹੇ ਹਨ।
ਉਨ੍ਹਾਂ ਨੇ ਬਜਟ ਸੈਸ਼ਨ ਦੌਰਨ ਵਿਧਾਨਸਭਾ ਸਾਹਮਣੇ ਧਰਨਾ ਵੀ ਦਿੱਤਾ ਸੀ। ਪਰ ਉਨ੍ਹਾਂ ਦਾ ਇਲਜਾਮ ਹੈ ਕਿ ਨ੍ਹਾਂ ਦੇ ਪੁੱਤਰ ਦੀ ਮੌਤ ਦੇ ਇਨਸਾਫ ਨੂੰ ਲੈਕੇ ਸਰਕਾਰ ਦਾ ਬਹੁਤ ਹੀ ਢਿੱਲ-ਮੁਲ ਰਵਈਆ ਹੈ। ਇਸ ਤੋਂ ਨਰਾਜ ਬਲਕੌਰ ਸਿੰਘ ਨੇ ਹੁਣ ਐਲਾਨ ਕੀਤਾ ਹੈ ਕਿ ਉਹ ਜਲੰਧਰ ਜਿਮਨੀ ‘ਚ ਗਲੀ-ਗਲੀ ‘ਚ ਜਾ ਕੇ ਸਰਕਾਰ ਦੀ ਇਸ ਨੀਤੀ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ।
‘ਬਿਸ਼ਨੋਈ ਖਿਲਾਫ ਜਾਰੀ ਰਹੇਗੀ ਜੰਗ’
ਬਲਕੌਰ ਸਿੰਘ ਨੇ ਅੱਗੇ ਕਿਹਾ ਕਿ ਉਹ ਗੈਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਆਪਣੀ ਲੜਾਈ ਜਾਰੀ ਰੱਖਣਗੇ, ਭਾਵੇਂ ਉਨ੍ਹਾਂ ਦੇ ਪੁੱਤ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਉਨ੍ਹਾਂ ਦਾ ਵੀ ਬੁੱਤ ਕਿਉਂ ਨਾ ਲੱਗ ਜਾਵੇ। ਉਹ ਮੌਤ ਤੋਂ ਨਹੀਂ ਡਰਦੇ। ਉਨ੍ਹਾਂ ਇਲਜਾਮ ਲਗਾਇਆ ਕਿ ਸਿੱਧੂ ਦੀ ਬਰਸੀ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਦੀ ਦੂਜੀ ਵਾਰ ਮੌਤ ਹੋ ਗਈ। ਬਰਸੀ ਸਮਾਗਮ ਨੂੰ ਫੇਲ ਕਰਨ ਲਈ ਸਰਕਾਰੀ ਤੰਤਰ ਨੇ ਹਰ ਕਦਮ ਚੁੱਕਿਆ ਪਰ ਫਿਰ ਵੀ ਲੋਕ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਪਹੁੰਚੇ।
ਬੀਤੇ ਸਾਲ ਹੋਇਆ ਸੀ ਮੂਸੇਵਾਲਾ ਦਾ ਕਤਲ
ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ(Sidhu Moose wala) ਦਾ ਬੀਤੇ ਸਾਲ 29 ਮਈ ਦੀ ਸ਼ਾਮ ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਸਾਰੇ ਮੁਲਜਮਾ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਤੇ ਏਜੰਸੀਆਂ ਹਾਲੇ ਵੀ ਉਨ੍ਹਾਂ ਦੇ ਕਤਲ ਦੀ ਗੁੱਥੀ ਸੁਲਝਾਉਣ ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੇ ਕਤਲ ਦਾ ਇਲਜਾਮ ਲਾਰੇਂਸ ਬਿਸ਼ਨੋਈ ਗੈਂਗ ਤੇ ਲੱਗਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ