ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu Moosewala: ਜਿੱਥੇ ਮਾਰਿਆ ਸੀ ਪੁੱਤ ਮੂਸੇਵਾਲੇ ਨੂੰ, ਉਸ ਥਾਂ ‘ਤੇ ਜਾ ਕੇ ਭਾਵੁਕ ਹੋਈ ਮਾਂ ਚਰਨ ਕੌਰ

ਪਿਛਲੇ ਸਾਲ 29 ਮਈ ਨੂੰ ਹੀ ਸਿੱਧੂ ਮੂਸੇਵਾਲਾ ਨੂੰ ਸਰੇਆਮ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਮਾਪੇ ਅੱਜ ਵੀ ਉਨ੍ਹਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ।

Sidhu Moosewala: ਜਿੱਥੇ ਮਾਰਿਆ ਸੀ ਪੁੱਤ ਮੂਸੇਵਾਲੇ ਨੂੰ, ਉਸ ਥਾਂ ‘ਤੇ ਜਾ ਕੇ ਭਾਵੁਕ ਹੋਈ ਮਾਂ ਚਰਨ ਕੌਰ
Follow Us
bhupinder-singh-mansa
| Updated On: 30 May 2023 11:33 AM

ਮਾਨਸਾ। ਮਰਹੂਮ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ (Sidhu Moosewala) ਦੀ ਅੱਜ ਪਹਿਲੀ ਬਰਸੀ ਹੈ। ਅੱਜ ਦੇ ਦਿਨ ਹੀ ਬੀਤੇ ਸਾਲ ਜਿਹੜੇ ਜਵਾਹਰਕੇ ਪਿੰਡ ਵਿੱਚ ਮੂਸੇਵਾਲੇ ਨੂੰ ਗੋਲੀਆਂ ਨਾਲ ਵਿੰਨ ਦਿੱਤਾ ਗਿਆ ਸੀ, ਉੱਥੇ ਅੱਜ ਉਨ੍ਹਾਂ ਦੀ ਮਾਂ ਚਰਨ ਕੌਰ ਪਹੁੰਚੇ ਉਥੇ ਗੋਲੀਆਂ ਦੇ ਨਿਸ਼ਾਨ ਵੇਖਕੇ ਮੂਸੇਵਾਲਾ ਦੀ ਮਾਤਾ ਚਰਨਕੌਰ ਪੁੱਤ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ।

ਸੋਮਵਾਰ ਨੂੰ ਕਤਲ ਵਾਲੀ ਥਾਂ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵੀ ਪਾਏ ਗਏ। ਮਾਤਾ ਚਰਨ ਕੌਰ ਨੇ ਪੁੱਤ ਨੂੰ ਯਾਦ ਕਰ ਉਸ ਥਾਂ ਤੇ ਮੱਥਾ ਟੇਕਿਆ ਅਤੇ ਫੁੱਟ-ਫੁੱਟ ਕੇ ਰੋ ਪਈ। ਇਸ ਮੌਕੇ ਉੱਥੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਸੀ। ਹਰ ਕਿਸੇ ਦੀਆਂ ਅੱਖਾਂ ਭਿੱਝੀਆਂ ਹੋਈਆਂ ਨਜ਼ਰ ਆ ਰਹੀਆਂ ਸਨ। ਦੱਸ ਦੇਈਏ ਕਿ ਇਸ ਥਾਂ ਤੇ ਇੱਕ ਸਾਲ ਬਾਅਦ ਵੀ ਕੰਥਾਂ ਤੇ ਗੋਲੀਆਂ ਦੇ ਨਿਸ਼ਾਨ ਵੇਖੇ ਜਾ ਸਕਦੇ ਹਨ। ਇਹ ਥਾਂ ਇੱਕ ਯਾਦਗਾਰ ਵਾਂਗ ਬਣ ਚੁੱਕੀ ਹੈ, ਜਿਸਨੂੰ ਵੇਖਣ ਲਈ ਲੋਕ ਦੂਰੋਂ-ਦੂਰੋਂ ਇੱਤ ਇੱਥੇ ਆਉਂਦੇ ਹਨ।

ਸ਼ੁਭਦੀਪ ਸਿੱਧੂ ਮੂਸੇਵਾਲੇ ਨੂੰ 29 ਮਈ 2022 ਦੇ ਗਰਭਕਾਲ ਜਵਾਹਰਕੇ (Jawaharke) ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਫੈਂਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੇ ਪੁੱਤ ਦਾ ਇਨਸਾਫ ਦੁਆਇਆ ਜਾਵੇ।

ਨਵੀਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ-ਚਰਨ

ਪੰਜਾਬ ਸਰਕਾਰ (Punjab Govt) ‘ਤੇ ਨਿਸ਼ਾਨਾ ਸਾਧਦੇ ਹੋਏ ਚਰਨ ਕੌਰ ਨੇ ਕਿਹਾ ਕਿ ਨਵੀਂਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਿੱਧੂ ਦੀ ਆਵਾਜ਼ ਵਿੱਚ ਗੀਤ ਸੁਣਾਉਣ ਦੀ ਅਪੀਲ ਕੀਤੀ। ਚਰਨ ਕੌਰ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਕਤਲ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕੋਨੇ-ਕੋਨੇ ‘ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉੱਥੇ ਅੱਜ ਜਿੱਥੇ ਉਨ੍ਹਾਂ ਦੇ ਪੁੱਤਰ ਦੇ ਵਿਛੋੜੇ ਦਾ ਦੁੱਖ ਹੈ, ਉੱਥੇ ਉਨ੍ਹਾਂ ਦਾ ਸਿਰ ਵੀ ਮਾਣ ਨਾਲ ਉੱਚਾ ਹੈ ਕਿਉਂਕਿ ਮੂਸੇਵਾਲਾ ਨੇ ਇਹ ਪ੍ਰਾਪਤੀ ਕੀਤੀ ਹੈ। ਚਰਨ ਕੌਰ ਨੇ ਕਿਹਾ ਕਿ ਮੂਸੇਵਾਲਾ ਨੇ ਛੋਟੀ ਉਮਰੇ ਹੀ ਵੱਡੀ ਪ੍ਰਾਪਤੀ ਹਾਸਿਲ ਕਰ ਲਈ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...