ਮਾਨਸਾ। ਮਰਹੂਮ ਗਾਇਕ ਸ਼ੁਭਦੀਪ
ਸਿੱਧੂ ਮੂਸੇਵਾਲਾ (Sidhu Moosewala) ਦੀ ਅੱਜ ਪਹਿਲੀ ਬਰਸੀ ਹੈ। ਅੱਜ ਦੇ ਦਿਨ ਹੀ ਬੀਤੇ ਸਾਲ ਜਿਹੜੇ ਜਵਾਹਰਕੇ ਪਿੰਡ ਵਿੱਚ ਮੂਸੇਵਾਲੇ ਨੂੰ ਗੋਲੀਆਂ ਨਾਲ ਵਿੰਨ ਦਿੱਤਾ ਗਿਆ ਸੀ, ਉੱਥੇ ਅੱਜ ਉਨ੍ਹਾਂ ਦੀ ਮਾਂ ਚਰਨ ਕੌਰ ਪਹੁੰਚੇ ਉਥੇ ਗੋਲੀਆਂ ਦੇ ਨਿਸ਼ਾਨ ਵੇਖਕੇ ਮੂਸੇਵਾਲਾ ਦੀ ਮਾਤਾ ਚਰਨਕੌਰ ਪੁੱਤ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ।
ਸੋਮਵਾਰ ਨੂੰ ਕਤਲ ਵਾਲੀ ਥਾਂ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵੀ ਪਾਏ ਗਏ। ਮਾਤਾ ਚਰਨ ਕੌਰ ਨੇ ਪੁੱਤ ਨੂੰ ਯਾਦ ਕਰ ਉਸ ਥਾਂ ਤੇ ਮੱਥਾ ਟੇਕਿਆ ਅਤੇ ਫੁੱਟ-ਫੁੱਟ ਕੇ ਰੋ ਪਈ। ਇਸ ਮੌਕੇ ਉੱਥੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਸੀ। ਹਰ ਕਿਸੇ ਦੀਆਂ ਅੱਖਾਂ ਭਿੱਝੀਆਂ ਹੋਈਆਂ ਨਜ਼ਰ ਆ ਰਹੀਆਂ ਸਨ। ਦੱਸ ਦੇਈਏ ਕਿ ਇਸ ਥਾਂ ਤੇ ਇੱਕ ਸਾਲ ਬਾਅਦ ਵੀ ਕੰਥਾਂ ਤੇ ਗੋਲੀਆਂ ਦੇ ਨਿਸ਼ਾਨ ਵੇਖੇ ਜਾ ਸਕਦੇ ਹਨ। ਇਹ ਥਾਂ ਇੱਕ ਯਾਦਗਾਰ ਵਾਂਗ ਬਣ ਚੁੱਕੀ ਹੈ, ਜਿਸਨੂੰ ਵੇਖਣ ਲਈ ਲੋਕ ਦੂਰੋਂ-ਦੂਰੋਂ ਇੱਤ ਇੱਥੇ ਆਉਂਦੇ ਹਨ।
ਸ਼ੁਭਦੀਪ ਸਿੱਧੂ ਮੂਸੇਵਾਲੇ ਨੂੰ 29 ਮਈ 2022 ਦੇ ਗਰਭਕਾਲ
ਜਵਾਹਰਕੇ (Jawaharke) ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਫੈਂਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੇ ਪੁੱਤ ਦਾ ਇਨਸਾਫ ਦੁਆਇਆ ਜਾਵੇ।
ਨਵੀਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ-ਚਰਨ
ਪੰਜਾਬ ਸਰਕਾਰ (Punjab Govt) ‘ਤੇ ਨਿਸ਼ਾਨਾ ਸਾਧਦੇ ਹੋਏ ਚਰਨ ਕੌਰ ਨੇ ਕਿਹਾ ਕਿ ਨਵੀਂਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਿੱਧੂ ਦੀ ਆਵਾਜ਼ ਵਿੱਚ ਗੀਤ ਸੁਣਾਉਣ ਦੀ ਅਪੀਲ ਕੀਤੀ। ਚਰਨ ਕੌਰ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਕਤਲ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕੋਨੇ-ਕੋਨੇ ‘ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉੱਥੇ ਅੱਜ ਜਿੱਥੇ ਉਨ੍ਹਾਂ ਦੇ ਪੁੱਤਰ ਦੇ ਵਿਛੋੜੇ ਦਾ ਦੁੱਖ ਹੈ, ਉੱਥੇ ਉਨ੍ਹਾਂ ਦਾ ਸਿਰ ਵੀ ਮਾਣ ਨਾਲ ਉੱਚਾ ਹੈ ਕਿਉਂਕਿ ਮੂਸੇਵਾਲਾ ਨੇ ਇਹ ਪ੍ਰਾਪਤੀ ਕੀਤੀ ਹੈ। ਚਰਨ ਕੌਰ ਨੇ ਕਿਹਾ ਕਿ ਮੂਸੇਵਾਲਾ ਨੇ ਛੋਟੀ ਉਮਰੇ ਹੀ ਵੱਡੀ ਪ੍ਰਾਪਤੀ ਹਾਸਿਲ ਕਰ ਲਈ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ