ਮੂਸੇਵਾਲਾ ਕਤਲ ਕੇਸ ਦੀ ਮਾਨਸਾ ਦੀ ਅਦਾਲਤ ‘ਚ ਹੋਈ ਸੁਣਵਾਈ, ਪੇਸ਼ ਨਹੀਂ ਹੋਏ ਲਾਰੇਂਸ-ਜੱਗੂ ਸਮੇਤ 4 ਗੈਂਗਸਟਰ
Sidhu Moosewala: ਮੂਸੇਵਾਲਾ ਦੇ ਵਕੀਲ ਲਖਵਿੰਦਰ ਸਿੰਘ ਲਖਣਪਾਲ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮ ਅਤੇ ਗਵਾਹ ਦੋਵੇਂ ਹੀ ਬਹੁਤ ਜਿਆਦਾ ਹਨ, ਇਸ ਕਰਕੇ ਇਸਦਾ ਫੈਸਲਾ ਆਉਣ ਵਿੱਚ ਲੰਬਾ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਉਹ ਇੱਕ ਪਟੀਸ਼ਟ ਹਾਈਕੋਰਟ ਵਿੱਚ ਮੂਵ ਕਰਕੇ ਇਸ ਮਾਮਲੇ ਵਿੱਚ ਫਾਸਟ ਟਰੈਕ ਕੋਰਟ ਬਣਾਉਣ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸਦੀ ਡੇ ਟੂ ਡੇ ਪੇਸ਼ੀ ਹੋਵੇ ਤਾਂ ਹੀ ਸਾਲ-ਡੇਢ ਸਾਲ ਵਿੱਚ ਇਸਦਾ ਫੈਸਲਾ ਹੋ ਸਕਦਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁੱਧਵਾਰ ਨੂੰ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ 21 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਦੋਂ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਸਾਰਜ ਸਿੰਘ ਅਤੇ ਦੀਪਕ ਟੀਨੂੰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਸਤੰਬਰ ਨੂੰ ਹੋਵੇਗੀ।
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਕਿਸੇ ਕੇਸ ਵਿੱਚ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਲਿਜਾਇਆ ਗਿਆ ਹੈ, ਜਿਸ ਕਾਰਨ ਉਸ ਨੂੰ ਪੇਸ਼ ਨਹੀਂ ਕੀਤਾ ਜਾ ਸਕਿਆ। ਕੁਰੂਕਸ਼ੇਤਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ‘ਤੇ ਲਿਆ ਹੈ। ਸਾਰਜ ਸਿੰਘ ਅਤੇ ਦੀਪਕ ਟੀਨੂੰ ਤਕਨੀਕੀ ਖਰਾਬੀ ਕਾਰਨ ਪੇਸ਼ ਨਹੀਂ ਹੋ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਇਸ ਕੇਸ ਵਿੱਚ ਪੇਸ਼ ਹੋਣ ਲਈ ਆਏ ਸਨ ਪਰ ਮੁਲਜ਼ਮ ਪੇਸ਼ ਨਾ ਹੋਣ ਕਾਰਨ ਉਹ ਵਾਪਸ ਚਲੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਇਹ ਵੀ ਪੜ੍ਹੋ


