ਸਿੱਧੂ ਮੂਸੇਵਾਲਾ ਕਤਲਕਾਂਡ ਦੀ ਮਾਨਸਾ ਕੋਰਟ ‘ਚ ਸੁਣਵਾਈ, ਵੀਡੀਓ ਕਾਨਫਰੰਸ ਰਾਹੀਂ ਮੁਲਜ਼ਮਾਂ ਦੀ ਪੇਸ਼ੀ, 9 ਅਗਸਤ ਨੂੰ ਤੈਅ ਹੋ ਸਕਦੇ ਨੇ ਦੋਸ਼
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਬੁੱਧਵਾਰ ਨੂੰ ਮਾਨਸਾ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੁਲਿਸ ਵੱਲੋਂ ਪੇਸ਼ ਚਾਰਜਸ਼ੀਟ ਨੂੰ ਕੋਰਟ ਨੇ ਐਡਮਿਟ ਕਰ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ।
ਦਿਨ ਦਿਹਾੜੇ ਕੀਤਾ ਗਿਆ ਸੀ ਮੂਸੇਵਾਲਾ ਦਾ ਕਤਲ
ਜਿਕਰਯੋਗ ਹੈ ਕਿ ਬੀਤੇ ਸਾਲ 29 ਮਈ ਨੂੰ ਦਿਨ-ਦਿਹਾੜੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਤੋਂ ਬਾਅਦ ਹਾਲੇ ਤੱਕ ਇਸ ਮਾਮਲੇ ਦੀ ਸੁਣਵਾਈ ਹੀ ਸ਼ੁਰੂ ਨਹੀਂ ਹੋ ਸਕੀ ਹੈ। ਇਸ ਪਿੱਛੇ ਮੁੱਖ ਵਜ੍ਹਾ ਸਾਰੇ ਮੁਲਜ਼ਮਾਂ ਨੂੰ ਫਿਜੀਕਲੀ ਕੋਰਟ ਵਿੱਚ ਪੇਸ਼ ਕਰਨ ਵਿੱਚ ਆਉਣ ਵਾਲੀ ਮੁਸ਼ਕੱਲ ਹੈ। ਪੁਲਿਸ ਨੇ ਕੋਰਟ ਨੂੰ ਬੇਨਤੀ ਕੀਤੀ ਸੀ ਸਾਰੇ 29 ਮੁਲਜ਼ਮਾਂ ਨੂੰ ਇੱਕੋ ਨਾਲ ਕੋਰਟ ਵਿੱਚ ਪੇਸ਼ ਕਰਨਾ ਬਹੁਤ ਮੁਸ਼ਕੱਲ ਹੈ। ਜਿਸ ਤੋਂ ਬਾਅਦ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।ਪਰਿਵਾਰ ਲਗਾ ਰਿਹਾ ਇਨਸਾਫ ਦੀ ਗੁਹਾਰ
ਸਿੱਧੂ ਮੂਸੇਵਾਲਾ ਦੇ ਮਾਪੇ ਲਗਾਤਾਰ ਆਪਣੇ ਪੁੱਤ ਲਈ ਇਨਸਾਫ ਦੀ ਗੁਹਾਰ ਲਗਾ ਰਹੇ ਹਨ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨਸਾਫ ਦੀ ਮੰਗ ਨੂੰ ਲੈ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਲੱਗਾ ਚੁੱਕੇ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸਰਕਾਰਾਂ ਇਸ ਮਾਮਲੇ ਨੂੰ ਲੈ ਕੇ ਬਿਲਕੁੱਲ ਵੀ ਗੰਭੀਰ ਨਹੀਂ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
