ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਅਹਿਮ ਸੁਣਵਾਈ, ਮਾਨਸਾ ਕੋਰਟ ‘ਚ ਮੁਲਜ਼ਮਾਂ ਦੀ ਪੇਸ਼ੀ

Sidhu Moose wala case hearing: ਮਾਨਸਾ ਦੀ CJM ਕੋਰਟ ਵਿੱਚ ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅਹਿਮ ਸੁਣਵਾਈ ਹੋਵੇਗੀ। ਮਾਨਸਾ ਕੋਰਟ ਨੇ ਸਾਰੇ ਮੁਲਜ਼ਮਾਂ ਦੀ ਪੇਸ਼ੀ ਹੋਵੇਗੀ।

ਅੱਜ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਅਹਿਮ ਸੁਣਵਾਈ, ਮਾਨਸਾ ਕੋਰਟ 'ਚ ਮੁਲਜ਼ਮਾਂ ਦੀ ਪੇਸ਼ੀ
Follow Us
abhishek-thakur
| Updated On: 28 Jun 2023 10:32 AM IST
Sidhu Moosewala Case: ਅੱਜ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮੁਲਜ਼ਮਾਂ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋਵੇਗੀ। ਮਾਨਸਾ ਦੀ CJM ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਦੱਸ ਦਈਏ ਕਿ ਨਸਾ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਕੋਰਟ ਨੇ ਜੇਲ੍ਹ ਸੁਪਰੀਡੈਂਟ ਨੂੰ ਇਸ ਬਾਰੇ ਆਦੇਸ਼ ਜਾਰੀ ਕੀਤੇ ਸੀ।

ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਨਹੀਂ ਹੋਏ

ਕੋਰਟ ਨੇ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਸਣੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਮੂਸੇਵਾਲਾ ਕਤਲਕਾਂਡ ਵਿੱਚ 30 ਮੁਲਜ਼ਮਾਂ ਖਿਲਾਫ ਚਾਰਸ਼ੀਟ ਦਾਇਰ ਕੀਤੀ ਹੈ ਪਰ ਹਾਲੇ ਤੱਕ ਕਿਸੇ ਵਿੱਚ ਮੁਲਜ਼ਮ ਖਿਲਾਫ ਦੋਸ਼ ਆਇਦ ਨਹੀਂ ਕੀਤੇ ਗਏ। ਜ਼ਿਕਰਯੋਗ ਹੈ ਕਿ ਕਈ ਮੁਲਜ਼ਮ ਹਾਲੇ ਤੱਕ ਕੋਰਟ ਵਿੱਚ ਪੇਸ਼ ਨਹੀਂ ਹੋਏ ਹਨ। ਜਿਸ ਦੇ ਚੱਲਦਿਆਂ ਅੱਜ ਮਾਨਸਾ ਦੀ CJM ਕੋਰਟ ਵਿੱਚ ਸੁਣਵਾਈ ਹੋਵੇਗੀ।

ਸਿੱਧੂ ਦਾ ਕਾਤਲ ਕੌਣ?

ਮਰਹੂਮ ਗਾਈਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਬੀਤੇ ਸਾਲ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਣਪਛਾਤੇ ਹਮਲਾਵਰੋਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਸੀ। ਜਿਸ ਦੇ ਚੱਲਦਿਆਂ ਕੋਰਟ ਨੇ ਸਾਰੇ 29 ਮੁਲਜ਼ਮਾਂ ਨੂੰ ਅਦਾਲਤ ਵਿੱਚ ਫਿਜ਼ੀਕਲੀ ਜਾਂ ਵਰਚੁਅਲ ਤੌਰ ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ

ਸਿੱਧੂ ਮੂਸੇਵਾਲ ਦਾ ਪਰਿਵਾਰ ਬੀਤੇ ਇੱਕ ਸਾਲ ਤੋਂ ਇਨਸਾਫ ਦੀ ਗੁਹਾਰ ਲੱਗਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨਸਾਫ ਦੀ ਮੰਗ ਨੂੰ ਲੈ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਲੱਗਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...