Sidhu Moosewala Murder Case : 28ਵੀਂ ਪੇਸ਼ੀ ਦੌਰਾਨ ਵੀ ਕੋਰਟ ‘ਚ ਪੇਸ਼ ਨਹੀਂ ਹੋਇਆ ਕੋਈ ਮੁਲਜ਼ਮ, 9 ਮਹੀਨੇ ਪਹਿਲਾਂ ਦਾਖ਼ਲ ਹੋਈ ਸੀ ਚਾਰਜਸ਼ੀਟ

Updated On: 

29 Jun 2023 17:38 PM

Sidhu Moosewala Murder: ਚਾਰਜਸ਼ੀਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੂਸੇਵਾਲਾ ਦੀ ਹੱਤਿਆ ਲਾਰੈਂਸ ਬਿਸ਼ਨੋਈ ਗਰੁੱਪ ਅਤੇ ਬੰਬੀਹਾ ਗੈਂਗ ਵਿਚਾਲੇ ਬਦਲਾ ਲੈਣ ਲਈ ਕੀਤਾ ਗਿਆ ਸੀ।

Follow Us On

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ 395 ਦਿਨ ਹੋ ਗਏ ਹਨ। ਬੁੱਧਵਾਰ ਨੂੰ ਮਾਮਲੇ ਦੀ 28ਵੀਂ ਸੁਣਵਾਈ ਮੌਕੇ ਵੀ ਮਾਨਸਾ ਦੀ ਅਦਾਲਤ ਵਿੱਚ ਕਿਸੇ ਵੀ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ਤੱਕ 27 ਵਾਰ ਸੁਣਵਾਈ ਹੋ ਚੁੱਕੀ ਹੈ, ਪਰ ਹਾਲੇ ਤੱਕ ਮੁਲਜ਼ਮਾਂ ‘ਤੇ ਦੋਸ਼ ਆਇਦ ਨਹੀਂ ਕੀਤੇ ਜਾ ਸਕੇ ਹਨ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਸਵਾਲ ਚੁੱਕਿਆ ਸੀ ਕਿ ਕੀ 28ਵੀਂ ਸੁਣਵਾਈ ਵਿੱਚ ਵੀ ਸਾਰੇ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣਗੇ।

ਦਰਅਸਲ, ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਸਨ ਕਿ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇ, ਤਾਂ ਜੋ ਅਦਾਲਤ ਦੀ ਕਾਰਵਾਈ ਨੂੰ ਅੱਗੇ ਵਧਾਇਆ ਜਾ ਸਕੇ। ਸਟੇਟ ਇਨਵੈਸਟੀਗੇਸ਼ਨ ਕਮੇਟੀ (ਐਸਆਈਟੀ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੈਂਗਸਟਰ ਗੋਲਡੀ ਬਰਾੜ ਅਤੇ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਖ਼ਿਲਾਫ਼ ਦੋ ਚਾਰਜਸ਼ੀਟਸ ਕੋਰਟ ਵਿੱਚ ਪੇਸ਼ ਕੀਤੀਆਂ ਹਨ।

9 ਮਹੀਨਿਆਂ ‘ਚ ਵੀ ਤੈਅ ਨਹੀਂ ਹੋ ਸਕੇ ਦੋਸ਼

ਇੱਥੇ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ 9 ਮੀਹਨੇ ਪਹਿਲਾ ਹੀ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ, ਪਰ ਅਦਾਲਤ ਹਾਲੇ ਤੱਕ ਕਿਸੇ ਵੀ ਮੁਲਜ਼ਮ ਖ਼ਿਲਾਫ਼ ਚਾਰਜ ਫਰੇਮ ਨਹੀਂ ਕਰ ਸਕੀ ਹੈ। ਇਸ ਪਿੱਛੇ ਸਭ ਤੋਂ ਵੱਡੀ ਵਜ੍ਹਾ ਜੋ ਹੈ ਉਹ ਇਹ ਕਿ ਸਾਰੇ ਮੁਲਜ਼ਮਾਂ ਨੂੰ ਇੱਕੋ ਨਾਲ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨਾ ਪੁਲਿਸ ਲਈ ਬਹੁਤ ਵੱਡੀ ਚੁਣੌਤੀ ਹੈ।

6 ਤੋਂ ਵੱਧ ਮੁਲਜ਼ਮ ਅਦਾਲਤ ਵਿੱਚ ਨਹੀਂ ਹੋਏ ਪੇਸ਼

ਹੁਣ ਤੱਕ 27 ਸੁਣਵਾਈਆਂ ਦੌਰਾਨ ਸਿਰਫ਼ ਇੱਕ ਵਾਰ ਲਾਰੇਂਸ ਬਿਸ਼ਨੋਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਸਾਰੇ 31 ਮੁਲਜ਼ਮਾਂ ਵਿੱਚੋਂ ਪੁਲਿਸ ਨੇ ਉਸ ਵੇਲ੍ਹੇ 27 ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਮਨਦੀਪ ਸਿੰਘ ਤੇ ਮਨਮੋਹਨ ਸਿੰਘ ਦੀ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿੱਚ ਦੂਜੇ ਗੈਂਗ ਦੇ ਮੈਂਬਰਾਂ ਨਾਲ ਝੜਪ ਦੌਰਾਨ ਮੌਤ ਹੋ ਗਈ ਸੀ।

ਗੈਂਗਸਟਰ ਗੋਲਡੀ ਬਰਾੜ, ਲਿਪਿਨ ਨਹਿਰਾ, ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਅਤੇ ਭਤੀਜਾ ਸਚਿਨ ਬਿਸ਼ਨੋਈ ਵਿਦੇਸ਼ ਭੱਜ ਗਏ ਸਨ। ਜਦੋਂ ਕਿ ਦੋ ਮੁਲਜ਼ਮ (ਜਗਦੀਪ ਰੂਪਾ ਅਤੇ ਮਨਪ੍ਰੀਤ) ਅੰਮ੍ਰਿਤਸਰ ਦੇ ਅਟਾਰੀ ਇਲਾਕੇ ਵਿੱਚ ਹੋਏ ਇੱਕ ਪੁਲਿਸ ਮੁਕਾਬਲੇ ਵਿੱਚ ਮਾਰੇ ਜਾ ਚੁੱਕੇ ਹਨ। ਇਸ ਸਮੇਂ ਕੁੱਲੀ 25 ਮੁਲਜ਼ਮ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

29 ਮਈ 2022 ਨੂੰ ਕੀਤੀ ਗਈ ਸੀ ਮੂਸੇਵਾਲਾ ਦੀ ਹੱਤਿਆ

ਮਸ਼ਹੂਰ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਦੇਸ਼ ਤੋਂ ਬਾਹਰੋਂ ਲਿਆਉਣਾ ਬਾਕੀ ਹੈ। ਇਸ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਵਿਦੇਸ਼ੀ ਸੁਰੱਖਿਆ ਏਜੰਸੀਆਂ ਦੇ ਸੰਪਰਕ ਵਿੱਚ ਹਨ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories