ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਦਾ ਮਾਨਸਾ ਦੌਰਾ, ਜਨ ਸੰਪਰਕ ਪ੍ਰੋਗਰਾਮ ਤਹਿਤ ਲੋਕਾਂ ਨੂੰ ਸੰਬੋਧਿਤ ਕੀਤਾ
ਮਾਨਸਾ ਗਊਸ਼ਾਲਾ ਭਵਨ ਵਿੱਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇੱਕ ਸੰਮੇਲਨ ਨੂੰ ਸੰਬੋਧਿਤ ਕੀਤਾ। ਬੀਜੇਪੀ ਵੱਲੋਂ 30 ਜੂਨ ਤੱਕ ਜਨ ਸੰਪਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਮਾਨਸਾ ਨਿਊਜ਼। ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨੇ ਗਊਸ਼ਾਲਾ ਭਵਨ ਮਾਨਸਾ ਵਿਖੇ ਇਕ ਸੰਮੇਲਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ (Punjab Government) ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਵੀ ਚਿੰਤਾ ਨਹੀਂ ਹੈ। ਪੰਜਾਬ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਪੰਜਾਬੀਆਂ ਨੂੰ ਗੁਮਰਾਹ ਕਰ ਰਹੀ ਹੈ। ਕੇਂਦਰੀ ਦੀ ਮੋਦੀ ਸਰਕਾਰ ਦੀ ਪ੍ਰਪਤੀਆਂ ਦੇ 9 ਸਾਲ ਦੇ ਵਿਕਾਸ ਬਾਰੇ ਬੀਜੇਪੀ ਵੱਲੋਂ 30 ਜੂਨ ਤੱਕ ਜਨ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ।