ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਦਾ ਮਾਨਸਾ ਦੌਰਾ, ਜਨ ਸੰਪਰਕ ਪ੍ਰੋਗਰਾਮ ਤਹਿਤ ਲੋਕਾਂ ਨੂੰ ਸੰਬੋਧਿਤ ਕੀਤਾ

Published: 

24 Jun 2023 13:31 PM

ਮਾਨਸਾ ਗਊਸ਼ਾਲਾ ਭਵਨ ਵਿੱਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇੱਕ ਸੰਮੇਲਨ ਨੂੰ ਸੰਬੋਧਿਤ ਕੀਤਾ। ਬੀਜੇਪੀ ਵੱਲੋਂ 30 ਜੂਨ ਤੱਕ ਜਨ ਸੰਪਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਦਾ ਮਾਨਸਾ ਦੌਰਾ, ਜਨ ਸੰਪਰਕ ਪ੍ਰੋਗਰਾਮ ਤਹਿਤ ਲੋਕਾਂ ਨੂੰ ਸੰਬੋਧਿਤ ਕੀਤਾ
Follow Us On

ਮਾਨਸਾ ਨਿਊਜ਼। ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਨੇ ਗਊਸ਼ਾਲਾ ਭਵਨ ਮਾਨਸਾ ਵਿਖੇ ਇਕ ਸੰਮੇਲਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ (Punjab Government) ‘ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਵੀ ਚਿੰਤਾ ਨਹੀਂ ਹੈ। ਪੰਜਾਬ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਪੰਜਾਬੀਆਂ ਨੂੰ ਗੁਮਰਾਹ ਕਰ ਰਹੀ ਹੈ। ਕੇਂਦਰੀ ਦੀ ਮੋਦੀ ਸਰਕਾਰ ਦੀ ਪ੍ਰਪਤੀਆਂ ਦੇ 9 ਸਾਲ ਦੇ ਵਿਕਾਸ ਬਾਰੇ ਬੀਜੇਪੀ ਵੱਲੋਂ 30 ਜੂਨ ਤੱਕ ਜਨ ਸੰਪਰਕ ਪ੍ਰੋਗਰਾਮ ਕੀਤੇ ਜਾ ਰਹੇ ਹਨ।

BJP ਦੀਆਂ ਉਪਲਬਧੀਆਂ ਬਾਰੇ ਦੱਸਿਆ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬੀਜੇਪੀ ਸਰਕਾਰ (BJP Government) ਦੀਆਂ ਉਪਲਬਧੀਆਂ ਨੂੰ ਹਰ ਘਰ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਾਂ। ਉਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹਣਾ ਹੋਵੇ ਜਾਂ ਲੰਗਰ ਤੋਂ ਟੈਕਸ ਹਟਾਉਣਾ ਹੋਵੇ ਜਾਂ ਫਿਰ ਸਿੱਖਾਂ ਦੀ ਕਾਲੀ ਸੂਚੀ ਕਰਨੀ ਹੋਵੇ। ਇਹ ਸਭ ਕੇਂਦਰ ਦੀ ਮੋਦੀ ਸਰਕਾਰ ਨੇ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੂਰੇ ਦੇਸ਼ ਭਰ ਵਿੱਚ 144 ਕਲਸ਼ਟਰਾਂ ਰਾਹੀਂ 543 ਲੋਕ ਸਭਾ ਹਲਕਿਆਂ ਵਿੱਚ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ।

ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਹੋਣਗੀਆਂ

ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ (Gajendra Shekhawat) ਨੇ ਕਿਹਾ ਕਿ ਬੀਜੇਪੀ ਮਾਨਸਾ ਦੇ ਲੋਕਾਂ ਦੀ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰੇਗੀ। ਉਥੇ ਹੀ ਬੀਜੇਪੀ ਦੇ ਪੰਜਾਬ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਤੇ ਸਿਆਸੀ ਲਾਭ ਲੈਣ ਲਈ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ