ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੱਚੇ ਨੂੰ ਗੋਦ ‘ਚੋਂ ਖੋਹਿਆ, ਫੇਰ ਵਰ੍ਹਾਏ ਡੰਡੇ, ਤੋੜੀ ਲੱਤ ਤੇ ਹੋ ਗਏ ਫਰਾਰ, ਵੇਖੋ ਵੀਡੀਓ

ਮਾਨਸਾ ਤੋਂ ਬਦਮਾਸ਼ਾਂ ਦੀ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਸਕੂਲ ਨੇੜੇ ਇਕ ਮਾਸੂਮ ਬੱਚੇ ਦੇ ਸਾਹਮਣੇ ਇਕ ਨੌਜਵਾਨ ਦੀ ਇੰਨੀ ਕੁੱਟਮਾਰ ਕੀਤੀ ਗਈ ਕਿ ਉਸ ਦੀਆਂ ਲੱਤਾਂ ਤੋੜ ਦਿੱਤੀਆਂ।

ਬੱਚੇ ਨੂੰ ਗੋਦ ‘ਚੋਂ ਖੋਹਿਆ, ਫੇਰ ਵਰ੍ਹਾਏ ਡੰਡੇ, ਤੋੜੀ ਲੱਤ ਤੇ ਹੋ ਗਏ ਫਰਾਰ, ਵੇਖੋ ਵੀਡੀਓ
Follow Us
tv9-punjabi
| Updated On: 11 Aug 2023 19:14 PM

Mansa News: ਪੰਜਾਬ ਦੇ ਮਾਨਸਾ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਲੋਕਾਂ ਨੇ ਇਕ ਵਿਅਕਤੀ ਨੂੰ ਉਸ ਦੇ ਬੱਚੇ ਦੇ ਸਾਹਮਣੇ ਇੰਨਾ ਕੁੱਟਿਆ ਕਿ ਉਸ ਦੀਆਂ ਲੱਤਾਂ ਟੁੱਟ ਗਈਆਂ। ਜ਼ਖਮੀ ਆਦਮੀ ਬੱਚੇ ਨੂੰ ਸਕੂਲ ਛੱਡਣ ਜਾ ਰਿਹਾ ਸੀ ਕਿ ਅਚਾਨਕ ਬਦਮਾਸ਼ਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਵਾਰਡ ਨੰਬਰ 12 ਦਾ ਰਹਿਣ ਵਾਲਾ ਬਿੱਟੂ ਸਿੰਘ ਸਵੇਰੇ ਆਪਣੇ ਬੱਚੇ ਨੂੰ ਸਕੂਲ ਛੱਡਣ ਆਇਆ ਸੀ। ਸੀਸੀਟੀਵੀ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਤਿੰਨ ਵਿਅਕਤੀ ਹੱਥਾਂ ਵਿੱਚ ਡੰਡੇ ਲੈ ਕੇ ਉਨ੍ਹਾਂ ਦੇ ਪਿੱਛੇ ਆਏ। ਮੌਕੇ ‘ਤੇ ਪਹਿਲਾਂ ਹੀ 3 ਵਿਅਕਤੀ ਉਸ ਦਾ ਇੰਤਜ਼ਾਰ ਕਰ ਰਹੇ ਸਨ। ਸਕੂਲ ਦੇ ਸਾਹਮਣੇ ਜਿਵੇਂ ਹੀ ਬਿੱਟੂ ਸਿੰਘ ਨੇ ਆਪਣਾ ਸਾਈਕਲ ਰੋਕਿਆ ਤਾਂ ਇੱਕ ਵਿਅਕਤੀ ਨੇ ਉਸ ਨੂੰ ਪਿੱਛੇ ਤੋਂ ਫੜ ਲਿਆ। ਸਕੂਲ ਦੇ ਬਾਹਰ ਪਹਿਲਾਂ ਤੋਂ ਹੀ ਬਿੱਟੂ ਦਾ ਇੰਤਜ਼ਾਰ ਕਰ ਰਹੇ ਤਿੰਨ ਵਿਅਕਤੀਆਂ ਵਿੱਚੋਂ ਇੱਕ ਨੇ ਬੱਚੇ ਨੂੰ ਬਿੱਟੂ ਦੀ ਗੋਦੀ ਵਿੱਚੋਂ ਚੁੱਕ ਕੇ ਪਾਸੇ ਕਰ ਦਿੱਤਾ।

0 seconds of 2 minutes, 19 secondsVolume 0%
Press shift question mark to access a list of keyboard shortcuts
00:00
02:19
02:19
 

ਚੀਕਦਾ ਰਿਹਾ ਮਾਸੂਮ, ਨਹੀਂ ਆਇਆ ਤਰਸ

ਇਸ ਤੋਂ ਬਾਅਦ ਇਕ ਵਿਅਕਤੀ ਨੇ ਬਿੱਟੂ ਨੂੰ ਗਲੇ ਤੋਂ ਫੜ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਜ਼ਮੀਨ ‘ਤੇ ਡਿੱਗਣ ਤੋਂ ਬਾਅਦ ਤਿੰਨ ਲੋਕਾਂ ਨੇ ਉਸ ‘ਤੇ ਡੰਡਿਆਂ ਦੀ ਵਰਖਾ ਕੀਤੀ। ਇਸ ਦੌਰਾਨ ਤਮਾਸ਼ਾ ਖਤਮ ਹੋਣ ਤੋਂ ਬਾਅਦ ਬਾਕੀ ਦੋ ਵਿਅਕਤੀ ਬਾਈਕ ਲੈ ਕੇ ਬਾਕੀ ਮੁਲਜ਼ਮਾਂ ਨੂੰ ਨਾਲ ਲੈ ਜਾਣ ਲਈ ਖੜ੍ਹੇ ਹੋਏ ਸਨ। ਬਿੱਟੂ ‘ਤੇ ਹਮਲਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਜਦੋਂ ਬਦਮਾਸ਼ਾਂ ਵੱਲੋਂ ਬਿੱਟੂ ‘ਤੇ ਲਾਠੀਚਾਰਜ ਕੀਤਾ ਗਿਆ ਤਾਂ ਮਾਸੂਮ ਵੀ ਉਨ੍ਹਾਂ ਦੇ ਨਾਲ ਖੜ੍ਹਾ ਸੀ। ਇਸ ਦੌਰਾਨ ਉਹ ਲਗਾਤਾਰ ਰੋ ਅਤੇ ਚੀਕ ਰਹੀ ਸੀ।

ਪੁਲਿਸ ਨੇ ਮਾਮਲਾ ਦਰਜ ਕੀਤਾ

ਬਦਮਾਸ਼ਾਂ ਦੇ ਹਮਲੇ ਵਿੱਚ ਬਿੱਟੂ ਦੀਆਂ ਦੋਵੇਂ ਲੱਤਾਂ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਪਹਿਲਾਂ ਮਾਨਸਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਹਾਲਤ ਵਿਗੜਨ ‘ਤੇ ਉਸ ਨੂੰ ਬਠਿੰਡਾ ਏਮਜ਼ ‘ਚ ਭਰਤੀ ਕਰਵਾਇਆ ਗਿਆ। ਬਦਮਾਸ਼ਾਂ ਦੀ ਸਾਰੀ ਵਾਰਦਾਤ ਸਕੂਲ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਜਾਂਚ ਲਈ ਸੀਸੀਟੀਵੀ ਫੁਟੇਜ ਬਰਾਮਦ ਕਰ ਲਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...