ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ CBI ਦੇ ਹਵਾਲੇ, ਨਵੀਂ FIR ਦਰਜ ਕਰਕੇ ਜਾਂਚ ਕੀਤੀ ਸ਼ੁਰੂ

Published: 

21 Oct 2026 12:28 PM IST

ਬੀਆਈ ਵੱਲੋਂ ਇਸ ਮਾਮਲੇ 'ਚ ਐੱਫਆਈਆਰ ਨੰਬਰ ਨੰਬਰ (RC0512026S0003) ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਹ ਕੇਸ ਮਾਨਸਾ ਦੇ ਥਾਣਾ ਸਿਟੀ-2 'ਚ ਐੱਫਆਈਆਰ ਨੰਬਰ 269, ਮਿਤੀ 14 ਅਕਤੂਬਰ 2026 ਤਹਿਤ ਦਰਜ ਸੀ।

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ CBI ਦੇ ਹਵਾਲੇ, ਨਵੀਂ FIR ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਰਸਮੀ ਤੌਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ ਵੱਲੋਂ ਇਸ ਮਾਮਲੇ ‘ਚ ਨਵੀਂ ਐੱਫਆਈਆਰ ਦਰਜ ਕਰਕੇ ਕੇਸ ਆਪਣੇ ਹੱਥਾਂ ‘ਚ ਲੈ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਜਾਂਚ ਦੀ ਨਿਗਰਾਨੀ ਡੀਆਈਜੀ ਡਾ. ਨਵਦੀਪ ਸਿੰਘ ਬਰਾੜ ਕਰਨਗੇ।

ਪ੍ਰਾਪਤ ਜਾਣਕਾਰੀ ਮੁਤਾਬਕ, ਸੀਬੀਆਈ ਵੱਲੋਂ ਇਸ ਮਾਮਲੇ ‘ਚ ਐੱਫਆਈਆਰ ਨੰਬਰ ਨੰਬਰ (RC0512026S0003) ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਹ ਕੇਸ ਮਾਨਸਾ ਦੇ ਥਾਣਾ ਸਿਟੀ-2 ‘ਚ ਐੱਫਆਈਆਰ ਨੰਬਰ 269, ਮਿਤੀ 14 ਅਕਤੂਬਰ 2026 ਤਹਿਤ ਦਰਜ ਸੀ।

13 ਅਕਤੂਬਰ ਨੂੰ ਹੋਇਆ ਸੀ ਪਰਵਿੰਦਰ ਸਿੰਘ ਝੋਟਾ ਦਾ ਕਤਲ

13 ਅਕਤੂਬਰ 2026 ਨੂੰ ਸਵੇਰੇ ਕਰੀਬ 9 ਵਜੇ ਤੋਂ 10:30 ਵਜੇ ਦੇ ਦਰਮਿਆਨ ਮਾਨਸਾ ‘ਚ ਅਸ਼ਵਨੀ ਮੈਡੀਕਲ ਸਟੋਰ ਦੇ ਨੇੜੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਸ਼ਵਨੀ ਕੁਮਾਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਮਾਮਲੇ ‘ਚ ਭਾਰਤੀ ਨਿਆਂ ਸੰਹਿਤਾ (BNS), 2023 ਦੀਆਂ ਧਾਰਾਵਾਂ 103(1), 109, 118(1), 61(2) ਤੇ 3(5) ਦੇ ਨਾਲ-ਨਾਲ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ CBI ਨੇ ਸੰਭਾਲੀ ਜਾਂਚ

ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ 20 ਅਕਤੂਬਰ 2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਦੇ ਕਾਰਮਿਕ ਅਤੇ ਸਿਖਲਾਈ ਵਿਭਾਗ ਵੱਲੋਂ 21 ਅਕਤੂਬਰ ਨੂੰ ਦਿੱਲੀ ਵਿਸ਼ੇਸ਼ ਪੁਲਿਸ ਸਥਾਪਨਾ ਐਕਟ, 1946 ਦੀਆਂ ਧਾਰਾਵਾਂ 5 ਅਤੇ 6 ਤਹਿਤ ਲੋੜੀਂਦੀ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਹੁਕਮਾਂ ਤੋਂ ਬਾਅਦ ਸੀਬੀਆਈ ਦੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ ਨੇ ਮਾਮਲਾ ਆਪਣੇ ਹੱਥਾਂ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੁਣ ਸੀਬੀਆਈ ਦੀ ਜਾਂਚ ਤੇ ਟਿਕੀਆਂ ਨਜ਼ਰਾਂ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਪਰਿਵਾਰ ਅਤੇ ਸਮਰਥਕਾਂ ਵੱਲੋਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਸੀਬੀਆਈ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਤੋਂ ਬਾਅਦ ਮਾਮਲੇ ਨਾਲ ਜੁੜੇ ਤੱਥਾਂ, ਸਬੂਤਾਂ ਅਤੇ ਹੋਰ ਸੰਭਾਵਿਤ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਕੇਂਦਰੀ ਜਾਂਚ ਏਜੰਸੀ ਦੀ ਜਾਂਚ ਦੌਰਾਨ ਇਸ ਕਤਲ ਮਾਮਲੇ ‘ਚ ਨਵੇਂ ਤੱਥ ਸਾਹਮਣੇ ਆਉਣ ਤੇ ਜਾਂਚ ਦੀ ਦਿਸ਼ਾ ਅੱਗ ਵਧਣ ਦੀ ਉਮੀਦ ਹੈ।

Loading...
Unable to load recommendations.
Follow Us