ਮਾਨਸਾ ‘ਚ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ: ਗੈਸ ਪਾਈਪ ਲਾਈਨ ਦੇ ਵਿਰੋਧ ‘ਚ ਜਾਣ ਤੋਂ ਰੋਕਣ ‘ਤੇ ਹੰਗਾਮਾ, ਲਾਠੀਚਾਰਜ ‘ਚ ਕਈ ਜ਼ਖਮੀ
ਸੰਗਰੂਰ ਜ਼ਿਲ੍ਹੇ ਦੇ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਦੇ ਤਲਵੰਡੀ ਸਾਬੋ ਨੇੜੇ ਪਿੰਡ ਜਾ ਰਹੇ ਸਨ। ਮਾਨਸਾ ਵਿੱਚ ਪੁਲਿਸ ਨੇ ਨਾਕਾਬੰਦੀ ਕਰ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜ਼ਬਰਦਸਤ ਹੰਗਾਮਾ ਹੋਇਆ। ਇਸ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ।
ਮਾਨਸਾ ਵਿੱਚ ਬੁੱਧਵਾਰ ਦੇਰ ਰਾਤ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਈ। ਸੰਗਰੂਰ ਜ਼ਿਲ੍ਹੇ ਦੇ ਕਿਸਾਨ ਬਠਿੰਡਾ ਦੇ ਤਲਵੰਡੀ ਸਾਬੋ ਨੇੜਲੇ ਪਿੰਡ ਵਿੱਚ ਗੁਜਰਾਤ ਗੈਸ ਪਾਈਪ ਲਾਈਨ ਦੇ ਵਿਰੋਧ ਕਰਨ ਲਈ ਧਰਨਾ ਦੇਣ ਜਾ ਰਹੇ ਸਨ। ਮਾਨਸਾ ਵਿੱਚ ਪੁਲਿਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ।
ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ, ਜਿਸ ਦੇ ਜਵਾਬ ‘ਚ ਕਿਸਾਨਾਂ ਨੇ ਵੀ ਪੁਲਿਸ ‘ਤੇ ਲਾਠੀ ਚਲਾਈ। ਮਿਲੀ ਜਾਣਕਾਰੀ ਮੁਤਾਬਕ ਇਸ ਝੜਪ ਵਿੱਚ ਕਈ ਪੁਲਿਸ ਅਧਿਕਾਰੀ ਅਤੇ ਕਿਸਾਨ ਜ਼ਖ਼ਮੀ ਹੋਏ ਹਨ। ਇਸ ਪੂਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।
ਜਾਣੋ ਪੁਲਿਸ ਨੇ ਕੀ ਕਿਹਾ?
ਮਾਨਸਾ ਦੇ ਐਸਪੀਡੀ ਮਨਮੋਹਨ ਸਿੰਘ ਨੇ ਦੱਸਿਆ ਕਿ 300 ਦੇ ਕਰੀਬ ਕਿਸਾਨਾਂ ਦਾ ਵੱਡਾ ਕਾਫ਼ਲਾ ਸੰਗਰੂਰ ਤੋਂ ਮਾਨਸਾ ਵੱਲ ਜਾ ਰਿਹਾ ਸੀ। ਭੀਖੀ ਪੁਲਿਸ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਇੰਸਪੈਕਟਰ ਗੁਰਬੀਰ ਸਿੰਘ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਲਜ਼ਾਮ ਹੈ ਕਿ ਕਿਸਾਨਾਂ ਨੇ ਉਨ੍ਹਾਂ ਉੱਤੇ ਗੱਡੀ ਚੜਾ ਦਿੱਤੀ। ਇਸ ਤੋਂ ਬਾਅਦ ਮਾਨਸਾ ‘ਚ ਕਿਸਾਨਾਂ ਨੇ ਪੁਲਿਸ ‘ਤੇ ਫਿਰ ਹਮਲਾ ਕਰ ਦਿੱਤਾ। ਇਸ ਵਿੱਚ ਉਨ੍ਹਾਂ ਦੇ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ
ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਵਿੱਚੋਂ ਗੁਰਬੀਰ ਸਿੰਘ ਦੀਆਂ ਦੋਵੇਂ ਬਾਹਾਂ ਫਰੈਕਚਰ ਹੋ ਗਈਆਂ ਹਨ। ਮਾਨਸਾ ਥਾਣਾ ਸਿਟੀ 2 ਦਾ ਦਲਜੀਤ ਸਿੰਘ ਜ਼ਖ਼ਮੀ ਹਨ। ਬੁਢਲਾਡਾ ਦੇ ਐਸਐਚਓ ਜਸਵੀਰ ਸਿੰਘ ਵੀ ਗੰਭੀਰ ਜ਼ਖ਼ਮੀ ਹਨ ਅਤੇ ਉਨ੍ਹਾਂ ਦੇ ਸਿਰ ‘ਤੇ ਡੂੰਘੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ ਪਰ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਬਜਾਏ ਕਿਸਾਨਾਂ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਕਿਸਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।