Operation Amritpal: ਮਾਨਸਾ ‘ਚ ਨਾਕਾਬੰਦੀ, ਪੁਲਿਸ ਨੇ ਬੈਰੀਕੇਡਾਂ ‘ਤੇ ਲਾਈਆਂ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੀਆਂ ਤਸਵੀਰਾਂ
Amritpal Day 16: ਬੀਤੇ 16 ਦਿਨਾਂ ਤੋਂ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੰਜਾਬ ਤੋਂ ਲੈ ਕੇ ਨੇਪਾਲ ਤੱਕ ਪੁਲਿਸ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਪਰ ਹਰ ਬਾਰ ਉਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਜਾਂਦਾ ਹੈ। ਮਾਨਸਾ ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥਿਆਂ ਦੀਆਂ ਤਸਵੀਰਾਂ ਬੈਰੀਕੇਡਾਂ 'ਤੇ ਲਾਈਆਂ ਹਨ।

Amritpal Singh News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅਤੇ ਖਾਲਿਸਤਾਨੀ ਸਮਰਥਕ (Khalistan Supporter) ਅੰਮ੍ਰਿਤਪਾਲ ਸਿੰਘ ਬੀਤੇ 16 ਦਿਨਾਂ ਤੋਂ ਫਰਾਰ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਿਆਂ ਹੋਇਆ ਹੈ। ਪੰਜਾਬ ਪੁਲਿਸ ਉਸ ਨੂੰ ਫੜਨ ਲਈ ਹਰ ਥਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਪੁਲਿਸ ਨੇ ਮਾਨਸਾ ਵਿੱਚ ਨਾਕਾਬੰਦੀ ਕਰ ਦਿੱਤੀ ਹੈ। ਏਨਾ ਹੀ ਨਹੀਂ ਪੁਲਿਸ ਨੇ ਬੈਰੀਕੇਡਾਂ ‘ਤੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਤਸਵੀਰਾਂ ਲੱਗਾ ਦਿੱਤੀਆਂ ਤਾਂ ਜੋ ਰਾਹਗੀਰ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਸਕਣ।
ਮਾਨਸਾ ਦੇ ਐਸਪੀਡੀ ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਹੈ ਕਿ ਪੁਲਿਸ ਨੇ ਕਈ ਸੜਕਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ। ਬਾਹਰ ਤੋਂ ਆਉਣ-ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਐਸਪੀਡੀ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।