AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸਾ ‘ਚ ਆਪ੍ਰੇਸ਼ਨ ਪ੍ਰਹਾਰ-3 ਦੌਰਾਨ 200 ਤਸਕਰ ਗ੍ਰਿਫ਼ਤਾਰ, ਸਮਾਜ ਵਿਰੋਧੀ ਅਨਸਰਾਂ ਖਿਲਾਫ ਐਕਸ਼ਨ; ਨਸ਼ੀਲੇ ਪਦਾਰਥ ਬਰਾਮਦ

ਮਾਨਸਾ ਦੇ ਐਸਐਸਪੀ ਹਰਜੀਤ ਸਿੰਘ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਰੇਂਜਾਂ ਵਿੱਚ ਲੋੜੀਂਦੇ ਅਪਰਾਧੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਆਪ੍ਰੇਸ਼ਨ ਪ੍ਰਹਾਰ 3.0 ਮੁਹਿੰਮ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਮਾਨਸ ਦੇ ਕੁੱਲ 550 ਪੁਲਿਸ ਕਰਮਚਾਰੀ ਤਾਇਨਾਤ ਕਰਕੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਵਿੱਚ ਲੋੜੀਂਦੇ ਅਪਰਾਧੀਆਂ, ਨਸ਼ਾ ਸਮੱਗਲਰ ਕਰਨ ਵਾਲਿਆਂ, ਭਗੌੜਿਆਂ ਅਤੇ ਹੋਰ ਗੰਭੀਰ ਅਪਰਾਧ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਪਰ ਛਾਪੇਮਾਰੀ ਕੀਤੀ ਗਈ।

ਮਾਨਸਾ 'ਚ ਆਪ੍ਰੇਸ਼ਨ ਪ੍ਰਹਾਰ-3 ਦੌਰਾਨ 200 ਤਸਕਰ ਗ੍ਰਿਫ਼ਤਾਰ, ਸਮਾਜ ਵਿਰੋਧੀ ਅਨਸਰਾਂ ਖਿਲਾਫ ਐਕਸ਼ਨ; ਨਸ਼ੀਲੇ ਪਦਾਰਥ ਬਰਾਮਦ
bhupinder-singh-mansa
| Updated On: 10 Jul 2026 18:20 PM IST
Share

ਮਾਨਸਾ ਪੁਲਿਸ ਨੇ “ਆਪ੍ਰੇਸ਼ਨ ਪ੍ਰਹਾਰ-3” ਤਹਿਤ ਜ਼ਿਲ੍ਹੇ ਭਰ ਵਿੱਚ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ ਪੁਲਿਸ ਨੇ 32 ਮਾਮਲੇ ਦਰਜ ਕੀਤੇ ਅਤੇ 200 ਤੋਂ ਵੱਧ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹੈ।

ਜਿਸ ਤਹਿਤ ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ। ਮਾਨਸਾ ਪੁਲਿਸ ਨੇ ਇਸ ਮੁਹਿੰਮ ਲਈ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਸਨ।

ਪੁਲਿਸ ਵੱਲੋਂ 32 ਮਾਮਲੇ ਦਰਜ

ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ‘ਆਪਰੇਸ਼ਨ ਪ੍ਰਹਾਰ-3’ ਤਹਿਤ ਲਗਭਗ 200 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ 32 ਮਾਮਲੇ ਦਰਜ ਕੀਤੇ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਐਸਐਸਪੀ ਮੀਨਾ ਨੇ ਇਹ ਵੀ ਦੱਸਿਆ ਕਿ 32 ਐਨਡੀਪੀਐਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਮਾਮਲਿਆਂ ਦੌਰਾਨ ਲਗਭਗ 79 ਗ੍ਰਾਮ ਹੈਰੋਇਨ ਅਤੇ 300 ਤੋਂ ਵੱਧ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਦੀ ਦੁਰਵਰਤੋਂ ਖਿਲਾਫ ਪੁਲਿਸ ਦੀ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਪ੍ਰੇਸ਼ਨ ਪ੍ਰਹਾਰ-3 ਬਾਰੇ ਜਾਣੋ

ਪੰਜਾਬ ਪੁਲਿਸ ਦਾ ਆਪ੍ਰੇਸ਼ਨ ਪ੍ਰਹਾਰ-3 ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਸੰਗਠਿਤ ਅਪਰਾਧ ਖਿਲਾਫ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਹੈ। ਇਸ ਮੁਹਿੰਮ ਦੇ ਤਹਿਤ, ਪੁਲਿਸ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ। ਜਿਸ ਵਿੱਚ ਸ਼ੱਕੀਆਂ ਦੀ ਜਾਂਚ, ਲੋੜੀਂਦੇ ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਇਸ ਆਪ੍ਰੇਸ਼ਨ ਦਾ ਉਦੇਸ਼ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨਾ, ਅਪਰਾਧੀਆਂ ‘ਤੇ ਸ਼ਿਕੰਜਾ ਕੱਸਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਣਾ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਨੂੰ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਤੋਂ ਮੁਕਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...