AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸਾ ‘ਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਿਆਨਕ ਹਾਦਸਾ, ਟਰੱਕ ਨਾਲ ਟਕਰਾਈ ਕਾਰ; ਨੌਜਵਾਨ ਦੀ ਮੌਤ

BJP Nasha Mukt Yatra Accident: ਮਾਨਸਾ ਵਿੱਚ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਇੱਕ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਸਵਾਰੀ ਵਾਲੀ ਸਵਿਫ਼ਟ ਕਾਰ ਦੀ ਇੱਕ ਟਰੱਕ ਨਾਲ ਜ਼ਬਰਦਸਤ ਆਹਮੋ-ਸਾਹਮਣੇ ਟੱਕਰ ਹੋ ਗਈ।

ਮਾਨਸਾ 'ਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਭਿਆਨਕ ਹਾਦਸਾ, ਟਰੱਕ ਨਾਲ ਟਕਰਾਈ ਕਾਰ; ਨੌਜਵਾਨ ਦੀ ਮੌਤ
tv9-punjabi
| Updated On: 23 Sep 2026 17:23 PM IST
Share

ਮਾਨਸਾ ਵਿੱਚ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਇੱਕ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਸਵਾਰੀ ਵਾਲੀ ਸਵਿਫ਼ਟ ਕਾਰ ਦੀ ਇੱਕ ਟਰੱਕ ਨਾਲ ਜ਼ਬਰਦਸਤ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਰੂਹ ਕੰਬਾਊ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਮੇਤ 5 ਹੋਰ ਆਗੂ ਤੇ ਵਰਕਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਟੱਕਰ ਇੰਨੀ ਖ਼ੌਫ਼ਨਾਕ ਸੀ ਕਿ ਸਵਿਫ਼ਟ ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ ਅਤੇ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਪਿਚਕ ਗਿਆ।

ਰੈਲੀ ਤੋਂ ਪਰਤਦੇ ਸਮੇਂ ਪਿੰਡ ਕੋਟ ਧਰਮੂ ਨੇੜੇ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਭਾਜਪਾ ਆਗੂ ਝੁਨੀਰ ਕਸਬੇ ਵਿਖੇ ਆਪਣੀ ਰੈਲੀ ਮੁਕੰਮਲ ਕਰਨ ਉਪਰੰਤ ਮਾਨਸਾ ਵਿਖੇ ਹੋਣ ਵਾਲੀ ਅਗਲੀ ਰੈਲੀ ਲਈ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਕਾਲੀ ਸਮੇਤ ਕੁੱਲ 6 ਵਰਕਰ ਸਵਿਫ਼ਟ ਕਾਰ ਵਿੱਚ ਸਵਾਰ ਹੋ ਕੇ ਕਾਫ਼ਲੇ ਨਾਲ ਜਾ ਰਹੇ ਸਨ। ਜਿਉਂ ਹੀ ਉਨ੍ਹਾਂ ਦੀ ਕਾਰ ਪਿੰਡ ਕੋਟ ਧਰਮੂ ਨੇੜੇ ਪਹੁੰਚੀ ਤਾਂ ਅਚਾਨਕ ਸਾਹਮਣਿਓਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਭਾਜਪਾ ਹਾਈਕਮਾਂਡ ਨੇ ਤੁਰੰਤ ਆਪਣੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਵਿਚਾਲੇ ਹੀ ਰੋਕਣ ਦਾ ਫ਼ੈਸਲਾ ਲਿਆ।

ਸੱਕੇ ਭਰਾਵਾਂ ਚੋਂ ਇੱਕ ਦੀ ਮੌਤ

ਭਾਜਪਾ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਾਦਸੇ ਵਿੱਚ ਅਰਸ਼ਦੀਪ ਸਿੰਘ (23) ਨਾਮੀ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਕਾਲੀ ਦੀ ਹਾਲਤ ਅਤਿਅੰਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਮਗਰੋਂ ਬਿਹਤਰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖ਼ਮੀਆਂ ਨੂੰ ਤੁਰੰਤ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਹੈ।

ਹਾਦਸੇ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਕਾਲੀ ਤੋਂ ਇਲਾਵਾ ਸੁਨੀਲ ਕੁਮਾਰ, ਭੀਮ, ਮੋਹਿਤ ਸਿੰਗਲਾ ਅਤੇ ਨਵਦੀਪ ਸਿੰਘ ਜ਼ਖ਼ਮੀ ਹੋਏ ਹਨ। ਮ੍ਰਿਤਕ ਅਰਸ਼ਦੀਪ ਸਿੰਘ ਅਤੇ ਜ਼ਖ਼ਮੀ ਨਵਦੀਪ ਸਿੰਘ ਦੋਵੇਂ ਆਪਸ ਵਿੱਚ ਸੱਕੇ ਭਰਾ ਹਨ, ਜੋ ਕਿ ਪਿੰਡ ਰਾਮਦਿੱਤੇ ਵਾਲਾ ਦੇ ਰਹਿਣ ਵਾਲੇ ਹਨ। ਦੋ ਸੱਕੇ ਭਰਾਵਾਂ ਨਾਲ ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਭਾਜਪਾ ਵੱਲੋਂ ਮਾਨਸਾ ਅਤੇ ਬੋਹਾ ਵਿਖੇ ਰੱਖੀਆਂ ਗਈਆਂ ਅਗਲੀਆਂ ਰੈਲੀਆਂ ਨੂੰ ਪੂਰੀ ਤਰ੍ਹਾਂ ਮੁਲਤਵੀ ਕਰ ਦਿੱਤਾ ਗਿਆ ਹੈ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...